pm modi says lal bahadur shastri: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਸ਼ਤਰੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸਾਦਗੀ ਦਾ ਪ੍ਰਤੀਕ ਸਨ ਅਤੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇਸ਼ ਦੀ ਭਲਾਈ ਲਈ ਬਤੀਤ ਕੀਤੀ। ਮੋਦੀ ਨੇ ਇੱਕ ਟਵੀਟ ਵਿੱਚ ਲਿਖਿਆ, “ਲਾਲ ਬਹਾਦੁਰ ਸ਼ਾਸਤਰੀ ਜੀ ਇੱਕ ਨਿਮਰ ਅਤੇ ਦ੍ਰਿੜ ਵਿਅਕਤੀ ਸਨ। ਉਹ ਸਾਦਗੀ ਦਾ ਪ੍ਰਤੀਕ ਸੀ ਅਤੇ ਉਨ੍ਹਾਂ ਨੇ ਰਾਸ਼ਟਰ ਦੀ ਭਲਾਈ ਲਈ ਜੀਵਨ ਬਤੀਤ ਕੀਤਾ ਸੀ। ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਯਾਦ ਕਰਦੇ ਹਾਂ ਅਤੇ ਉਨ੍ਹਾਂ ਨੇ ਭਾਰਤ ਲਈ ਜੋ ਕੁੱਝ ਵੀ ਕੀਤਾ ਉਸ ਲਈ ਉਨ੍ਹਾਂ ਦੇ ਬਹੁਤ ਧੰਨਵਾਦੀ ਹਾਂ।”
ਪ੍ਰਧਾਨ ਮੰਤਰੀ ਮੋਦੀ ਇਸ ਮੌਕੇ ਸ਼ਾਸਤਰੀ ਦੀ ਯਾਦਗਾਰ ਵਿਜੇ ਘਾਟ ਵੀ ਗਏ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਾਸਤਰੀ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਸਨ। ਉਹ 1904 ਵਿੱਚ ਉੱਤਰ ਪ੍ਰਦੇਸ਼ ਵਿੱਚ ਪੈਦਾ ਹੋਏ ਸੀ। ਉਨ੍ਹਾਂ ਨੂੰ ਉਨ੍ਹਾਂ ਦੇ ਦਿੱਤੇ ਨਾਅਰੇ ‘ਜੈ ਜਵਾਨ, ਜੈ ਕਿਸਾਨ’ ਲਈ ਵਿਆਪਕ ਤੌਰ ‘ਤੇ ਯਾਦ ਕੀਤਾ ਜਾਂਦਾ ਹੈ।
The post PM ਮੋਦੀ ਨੇ ਲਾਲ ਬਹਾਦੁਰ ਸ਼ਾਸਤਰੀ ਦੇ ਜਨਮਦਿਨ ‘ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ- ਉਨ੍ਹਾਂ ਨੇ ਭਾਰਤ ਲਈ ਜੋ ਕੁੱਝ ਵੀ ਕੀਤਾ… appeared first on Daily Post Punjabi.