ਦਿੱਲੀ ‘ਚ ਕੋਰੋਨਾ ਦੇ ਟੁੱਟੇ ਸਾਰੇ ਰਿਕਾਰਡ, ਬੀਤੇ 24 ਘੰਟਿਆਂ ਦੌਰਾਨ 7178 ਨਵੇਂ ਮਾਮਲੇ, 64 ਦੀ ਮੌਤ

Delhi records over 7000 cases: ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ । ਪਿਛਲੇ 24 ਘੰਟਿਆਂ ਵਿੱਚ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਸਾਰੇ ਰਿਕਾਰਡ ਟੁੱਟ ਗਏ ਹਨ। ਇੱਥੇ 7178 ਨਵੇਂ ਕੇਸ ਸਾਹਮਣੇ ਆਏ ਹਨ ਜਦੋਂਕਿ 64 ਨਵੇਂ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਾਹਮਣੇ ਆਏ ਨਵੇਂ ਮਾਮਲਿਆਂ ਦੀ ਗਿਣਤੀ ਦੇ ਨਾਲ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੀ ਲਾਗ ਨਾਲ ਸੰਖਿਆ ਵੱਧ ਕੇ 4,23,831 ਹੋ ਗਈ ਹੈ ਅਤੇ ਨਾਲ ਹੀ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ 6833 ਹੋ ਗਈ ਹੈ । ਰਾਜਧਾਨੀ ਦਿੱਲੀ ਵਿੱਚ ਕੋਰੋਨਾ ਤੋਂ ਠੀਕ ਹੋਏ ਜਾਂ ਫਿਰ ਦਿੱਲੀ ਜਾ ਚੁੱਕੇ ਲੋਕਾਂ ਦੀ ਗਿਣਤੀ 3,77,276 ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਤੋਂ 6121 ਲੋਕ ਠੀਕ ਹੋਏ ਹਨ। ਇੱਥੇ ਸਰਗਰਮ ਮਾਮਲਿਆਂ ਦੀ ਗਿਣਤੀ 39,722 ਹੈ।

Delhi records over 7000 cases
Delhi records over 7000 cases

ਅੰਕੜਿਆਂ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਲਾਗ ਦੀ ਦਰ 12.19 ਪ੍ਰਤੀਸ਼ਤ ਹੈ ਜਦੋਂ ਕਿ ਰਿਕਵਰੀ ਦਰ 89.01 ਪ੍ਰਤੀਸ਼ਤ ਹੈ । ਕੋਰੋਨਾ ਨਾਲ ਸੂਬੇ ਵਿੱਚ ਮੌਤ ਦਰ 1.61 ਪ੍ਰਤੀਸ਼ਤ ਹੈ ਅਤੇ ਕਿਰਿਆਸ਼ੀਲ ਮਰੀਜ਼ਾਂ ਦੀ ਦਰ 9.37 ਪ੍ਰਤੀਸ਼ਤ ਹੈ। ਰਾਜਧਾਨੀ ਦਿੱਲੀ ਵਿੱਚ ਕੁੱਲ 3754 ਕੰਟੈਨਮੈਂਟ ਜ਼ੋਨ ਹਨ ਅਤੇ 23679 ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਹਨ। ਰਾਜ ਵਿੱਚ ਹੁਣ ਤੱਕ ਕੁੱਲ 49,91,587 ਟੈਸਟ ਕੀਤੇ ਜਾ ਚੁੱਕੇ ਹਨ । ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਇੱਥੇ 58,860 ਟੈਸਟ ਕੀਤੇ ਗਏ ਹਨ, ਜਿਸ ਵਿੱਚ ਆਰਟੀਪੀਸੀਰ ਟੈਸਟ ਦੀ ਗਿਣਤੀ 15,666 ਹੈ ਅਤੇ ਐਂਟੀਜੇਨ ਦਾ ਅੰਕੜਾ 43,194 ਹੈ।

Delhi records over 7000 cases
Delhi records over 7000 cases

ਇਸ ਤੋਂ ਪਹਿਲਾਂ ਵੀਰਵਾਰ ਨੂੰ ਦਿੱਲੀ ਦੇ ਕੋਰੋਨਾ ਤੋਂ ਹੋਈਆਂ ਮੌਤਾਂ ਨੇ 4 ਮਹੀਨਿਆਂ ਦਾ ਰਿਕਾਰਡ ਤੋੜ ਦਿੱਤਾ ਸੀ । ਵੀਰਵਾਰ ਨੂੰ ਕੋਰੋਨਾ ਕਾਰਨ 66 ਲੋਕਾਂ ਦੀ ਮੌਤ ਹੋ ਗਈ । ਦਿੱਲੀ ਸਰਕਾਰ ਦੇ ਹੈਲਥ ਬੁਲੇਟਿਨ ਦੇ ਅਨੁਸਾਰ ਜੇ ਪਿਛਲੇ 4 ਮਹੀਨਿਆਂ ਦੇ ਅੰਕੜਿਆਂ ‘ਤੇ ਨਜ਼ਰ ਮਾਰੀ ਜਾਵੇ ਤਾਂ ਇਸ ਤੋਂ ਪਹਿਲਾਂ 27 ਜੂਨ ਨੂੰ ਕੋਰੋਨਾ ਕਾਰਨ 66 ਲੋਕਾਂ ਦੀ ਮੌਤ ਹੋ ਗਈ ਸੀ।

Delhi records over 7000 cases

ਦੱਸ ਦੇਈਏ ਕਿ ਬੁੱਧਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਰਿਹਾਇਸ਼ ‘ਤੇ ਮੁੱਖ ਸਕੱਤਰ, ਸਿਹਤ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਦਿੱਲੀ ਦੇ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਸੀ । ਇਸ ਤੋਂ ਬਾਅਦ ਦਿੱਲੀ ਸਰਕਾਰ ਨੇ ਫੈਸਲਾ ਲਿਆ ਕਿ ਭੀੜ ਵਾਲੀਆਂ ਥਾਵਾਂ ਅਤੇ ਬਾਜ਼ਾਰਾਂ ਵਿੱਚ ਕੋਰੋਨਾ ਦੀ ਜਾਂਚ ਦਾ ਦਾਇਰਾ ਵਧਾਇਆ ਜਾਵੇਗਾ । ਇਸ ਲਈ ਮੋਬਾਈਲ ਵੈਨ ਤਾਇਨਾਤ ਕੀਤੀ ਜਾਵੇਗੀ। 

The post ਦਿੱਲੀ ‘ਚ ਕੋਰੋਨਾ ਦੇ ਟੁੱਟੇ ਸਾਰੇ ਰਿਕਾਰਡ, ਬੀਤੇ 24 ਘੰਟਿਆਂ ਦੌਰਾਨ 7178 ਨਵੇਂ ਮਾਮਲੇ, 64 ਦੀ ਮੌਤ appeared first on Daily Post Punjabi.



source https://dailypost.in/news/coronavirus/delhi-records-over-7000-cases/
Previous Post Next Post

Contact Form