50 ਫ਼ੀਸਦੀ ਸਟਾਫ ਨੂੰ ਹੁਣ ਘਰੋਂ ਕਰਨਾ ਪਵੇਗਾ ਕੰਮ, LG ਨੇ ਸਰਕਾਰ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

Delhi govt issues work from home: ਨਵੀਂ ਦਿੱਲੀ: ਦਿੱਲੀ ਵਿੱਚ ਵੀ ਹੋਰ ਸੂਬਿਆਂ ਦੀ ਤਰ੍ਹਾਂ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ । ਅਜਿਹੇ ਵਿੱਚ ਸੰਕ੍ਰਮਣ ਨੂੰ ਫੈਲਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਵੀ ਜਾਰੀ ਹਨ । ਇਸ ਵਿਚਾਲੇ ਦਿੱਲੀ ਸਰਕਾਰ ਨੇ ਰਸਮੀ ਆਦੇਸ਼ ਜਾਰੀ ਕੀਤਾ ਹੈ ਜਿਸ ਦੇ ਤਹਿਤ 50 ਫੀਸਦੀ ਸਰਕਾਰੀ ਕਰਮਚਾਰੀ ਹੀ ਦਫਤਰ ਆ ਸਕਣਗੇ । ਦਿੱਲੀ ਦੇ ਉਪ ਰਾਜਪਾਲ ਨੇ ਵੀ ਦਿੱਲੀ ਸਰਕਾਰ ਦੇ ਇਸ ਪ੍ਰਸਤਾਵ ‘ਤੇ ਆਪਣੀ ਸਹਿਮਤੀ ਦੇ ਦਿੱਤੀ ਹੈ।

Delhi govt issues work from home
Delhi govt issues work from home

ਦਿੱਲੀ ਸਰਕਾਰ ਨੇ ਦਫਤਰਾਂ ਵਿੱਚ ਸਟਾਫ ਦੀ ਹਾਜ਼ਰੀ ਨੂੰ ਲੈ ਕੇ ਰਸਮੀ ਆਦੇਸ਼ ਜਾਰੀ ਕਰ ਦਿੱਤਾ  ਹੈ। ਗ੍ਰੇਡ-1 ਅਤੇ ਉਸ ਤੋਂ ਉੱਪਰ ਰੈਂਕ ਦੇ ਅਧਿਕਾਰੀਆਂ ਨੂੰ ਛੱਡ ਕੇ ਬਾਕੀ ਸਾਰੇ ਸਟਾਫ ‘ਤੇ ਇਹ ਆਦੇਸ਼ 31 ਦਸੰਬਰ ਤੱਕ ਲਾਗੂ ਰਹੇਗਾ । ਦੇਸ਼ ਦੀ ਰਾਜਧਾਨੀ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ ਦਫਤਰਾਂ ਵਿੱਚ 50 ਫੀਸਦੀ ਸਟਾਫ ਨੂੰ ਬੁਲਾਉਣ ਅਤੇ 50 ਫੀਸਦੀ ਨੂੰ ਵਰਕ ਫਰਾਮ ਹੋਮ ਦੇ ਦਿੱਲੀ ਸਰਕਾਰ ਦੇ ਪ੍ਰਸਤਾਵ ਨੂੰ ਉਪ ਰਾਜਪਾਲ ਅਨਿਲ ਬੈਜਲ ਨੇ ਵੀ ਆਪਣੀ ਮਨਜ਼ੂਰੀ ਦੇ ਦਿੱਤੀ ਹੈ।

Delhi govt issues work from home
Delhi govt issues work from home

ਇਸ ਤੋਂ ਪਹਿਲਾਂ ਦਿੱਲੀ ਸਰਕਾਰ ਦੀ ਦਿੱਲੀ ਡਿਜਾਸਟਰ ਮੈਨੇਜਮੈਂਟ ਅਥਾਰਿਟੀ (DDMA) ਨੇ ਇੱਕ ਹੀ ਸਮੇਂ ਵਿੱਚ ਦਫਤਰ ਵਿੱਚ ਹਿੱਸਾ ਲੈਣ ਵਾਲੇ ਸਰਕਾਰੀ ਕਰਮਚਾਰੀਆਂ ਦੀ ਗਿਣਤੀ ਨੂੰ ਘੱਟ ਕਰਨ ਦਾ ਫੈਸਲਾ ਲਿਆ ਹੈ ਅਤੇ ਇਹ ਫੈਸਲਾ ਲਿਆ ਗਿਆ ਹੈ ਕਿ ਗ੍ਰੇਡ 1 ਤੋਂ ਹੇਠਾਂ ਦੇ ਅਧਿਕਾਰੀਆਂ ਸਮੇਤ 50% ਸਟਾਫ ਹੀ ਦਫਤਰ ਆ ਸਕਣਗੇ । ਪ੍ਰਾਈਵੇਟ ਦਫਤਰਾਂ ਨੂੰ ਵੀ ਅਜਿਹਾ ਹੀ ਫੈਸਲਾ ਲੈਣ ਦੀ ਸਲਾਹ ਦਿੱਤੀ ਗਈ ਹੈ।

Delhi govt issues work from home

ਹਾਲਾਂਕਿ ਇਹ ਆਦੇਸ਼ ਸਿਹਤ ਵਿਭਾਗ ਅਤੇ ਉਸ ਨਾਲ ਜੁੜੇ ਸਾਰੇ ਦਫਤਰਾਂ, ਪੁਲਸ, ਜੇਲ੍ਹ, ਹੋਮਗਾਰਡ, ਸਿਵਲ ਡਿਫੈਂਸ, ਫਾਇਰ ਅਤੇ ਐਮਰਜੰਸੀ ਸਰਵਿਸ, ਜ਼ਿਲ੍ਹਾ ਪ੍ਰਸ਼ਾਸਨ, ਬਿਜਲੀ, ਪਾਣੀ, ਸਾਫ਼-ਸਫਾਈ, ਡਿਜਾਸਟਰ ਮੈਨੇਜਮੈਂਟ, ਮਿਉਨੀਸਿਪਲ ਸਰਵਿਸਿਸ ਵਰਗੇ ਵਿਭਾਗਾਂ ‘ਤੇ ਲਾਗੂ ਨਹੀਂ ਹੋਵੇਗਾ । ਇਸ ਤੋਂ ਇਲਾਵਾ ਪ੍ਰਾਈਵੇਟ ਦਫਤਰਾਂ ਅਤੇ ਸੰਸਥਾਵਾਂ ਨੂੰ ਦਫਤਰਾਂ ਦੇ ਸਮੇਂ ਅਤੇ ਸਟਾਫ ਦੀਆਂ ਡਿਊਟੀਆਂ ਵਿੱਚ ਇਸ ਤਰ੍ਹਾਂ ਤਬਦੀਲੀਆਂ ਕਰਨ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਉਸੇ ਸਮੇਂ ਦਫਤਰ ਵਿੱਚ ਆਉਣ ਵਾਲੇ ਕਰਮਚਾਰੀਆਂ ਦੀ ਗਿਣਤੀ ਘੱਟ ਜਾਵੇ । ਪ੍ਰਾਈਵੇਟ ਦਫਤਰਾਂ ਅਤੇ ਸੰਸਥਾਵਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਜਿੰਨਾ ਸੰਭਵ ਹੋ ਸਕੇ ਵਰਕ ਹੋਮ ਨੂੰ ਅਪਣਾਉਣ । 

ਇਹ ਵੀ ਦੇਖੋ: ਅਸੀਂ ਭਗਤ ਸਿੰਘ ਵਰਗੇ ਯੋਧਿਆਂ ਨੂੰ ਜਨਮ ਦੇਣ ਵਾਲੀਆਂ ਹਾਂ ,ਖੇਤੀ ਕਾਨੂੰਨ ਵਾਪਸ ਕਰਵਾ ਕੇ ਦਮ ਲਵਾਂਗੇ

The post 50 ਫ਼ੀਸਦੀ ਸਟਾਫ ਨੂੰ ਹੁਣ ਘਰੋਂ ਕਰਨਾ ਪਵੇਗਾ ਕੰਮ, LG ਨੇ ਸਰਕਾਰ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ appeared first on Daily Post Punjabi.



source https://dailypost.in/news/national/delhi-govt-issues-work-from-home/
Previous Post Next Post

Contact Form