ਜਥੇਦਾਰ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਲਈ ਅਰਦਾਸ ਕਰਨ ਦੀ ਕੀਤੀ ਅਪੀਲ

Jathedar Harpreet Singh : ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਅਪਣਾਏ ਜਾ ਰਹੇ ਗਲਤ ਦਰੀਕਿਆਂ ਅਤੇ ਮਾਮਲੇ ਦਰਜ ਕਰਨ ਦੀ ਨਿੰਦਾ ਕੀਤੀ ਤੇ ਨਾਲ ਹੀ ਸਿੱਖ ਕੌਮ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਲਈ ਅਰਦਾਸ ਕਰਨ ਦੀ ਵੀ ਅਪੀਲ ਕੀਤੀ ਹੈ। ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸ਼ਾਂਤਮਈ ਰੋਸ ਪ੍ਰਗਟਾਉਣ ਦਿੱਲੀ ਗਏ ਕਿਸਾਨਾਂ ਨੂੰ ਰਸਤੇ ‘ਚ ਰੋਕਣ ਅਤੇ ਉਨ੍ਹਾਂ ‘ਤੇ ਪੁਲਸ ਦੀ ਕਾਰਵਾਈ ਅਤੇ ਪਾਣੀਆਂ ਦੀਆਂ ਵਾਛੜਾਂ ਛੱਡਣ ਦੀ ਕਾਰਜਪ੍ਰਣਾਲੀ ‘ਤੇ ਸਵਾਲ ਉਠਾਉਂਦੇ ਹੋਏ ਸਿੰਘ ਸਾਹਿਬ ਨੇ ਕਿਹਾ ਕਿ ਕਿਸਾਨਾਂ ਨਾਲ ਇਸ ਤਰ੍ਹਾਂ ਦਾ ਸਲੂਕ ਕੀਤਾ ਗਿਆ ਜਿਵੇਂ ਦੁਸ਼ਮਣ ਦੇਸ਼ ਦੀਆਂ ਫੌਜਾਂ ਨਾਲ ਕੀਤਾ ਜਾਂਦਾ ਹੈ ਜਦੋਂਕਿ ਕਿਸਾਨਾਂ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਦਰਕਿਨਾਰ ਕਰਦੇ ਹੋਏ ਉਨ੍ਹਾਂ ਜਵਾਨਾਂ ਨੂੰ ਵੀ ਲੰਗਰ ਛਕਾਇਆ ਜਿਨ੍ਹਾਂ ਨੇ ਉਨ੍ਹਾਂ ਦਾ ਰਸਤਾ ਰੋਕਿਆ ਸੀ।

The post ਜਥੇਦਾਰ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਲਈ ਅਰਦਾਸ ਕਰਨ ਦੀ ਕੀਤੀ ਅਪੀਲ appeared first on Daily Post Punjabi.



Previous Post Next Post

Contact Form