ਕੋਰੋਨਾ ਮਹਾਮਾਰੀ ਕਾਰਨ ਭਾਰਤ ‘ਚ ਫਸੇ ਸਿੱਖਾਂ ਨੇ ਨਿਊਜ਼ੀਲੈਂਡ ਵਾਪਸੀ ਜਾਣ ਲਈ ਜਥੇਦਾਰ ਹਰਪ੍ਰੀਤ ਸਿੰਘ ਕੋਲ ਲਗਾਈ ਮਦਦ ਦੀ ਗੁਹਾਰ

Sikhs stranded in : ਅੰਮ੍ਰਿਤਸਰ : ਕੋਰੋਨਾ ਕਾਲ ਦੌਰਾਨ ਬਹੁਤ ਸਾਰੇ ਵਿਦੇਸ਼ ਤੋਂ ਆਏ ਭਾਰਤੀ ਅਜੇ ਵੀ ਇਥੇ ਹੀ ਫਸੇ ਹੋਏ ਹਨ। ਨਿਊਜ਼ੀਲੈਂਡ ਤੋਂ ਬਹੁਤ ਸਾਰੇ ਪੰਜਾਬੀ ਭਾਰਤ ਵਿਖੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਇਥੇ ਆਏ ਸਨ ਪਰ ਇਸ ਦੌਰਾਨ ਹੀ ਕੋਰੋਨਾ ਮਹਾਮਾਰੀ ਕਾਰਨ ਉਹ ਵਾਪਸ ਨਹੀਂ ਜਾ ਸਕੇ। ਇਨ੍ਹਾਂ ਸਾਰੇ ਪੰਜਾਬੀਆਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਵਾਪਸ ਨਿਊਜ਼ੀਲੈਂਡ ਭੇਜਣ ਦਾ ਪ੍ਰਬੰਧ ਕਰਵਾਇਆ ਜਾਵੇ। ਇਸ ਸਬੰਧੀ ਜਗਦੀਪ ਸਿੰਘ, ਗੁਰਜੀਤ ਸਿੰਘ, ਪ੍ਰਭਜੋਤ ਸਿੰਘ ਤੇ ਅਰਸ਼ਦੀਪ ਸਿੰਘ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਲਗਭਗ 9 ਮਹੀਨਿਆਂ ਤੋਂ ਵਾਪਸ ਨਹੀਂ ਜਾ ਸਕੇ।

Sikhs stranded in

ਨਿਊਜ਼ੀਲੈਂਡ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਕਾਰਨ ਮਾਰਚ ਮਹੀਨੇ ਤੋਂ ਪ੍ਰਵੇਸ਼ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕਈ ਅਜਿਹੇ ਵੀ ਹਨ ਜਿਨ੍ਹਾਂ ਦੇ ਵੀਜ਼ੇ ਦੀ ਮਿਆਦ ਵੀ ਖਤਮ ਹੋ ਚੁੱਕੀ ਹੈ। ਇਸ ਲਈ ਸਾਡੀ ਅਪੀਲ ਹੈ ਕਿ ਇਸ ਮੁੱਦੇ ਨੂੰ ਭਾਰਤ ਸਰਕਾਰ ਦੇ ਧਿਆਨ ‘ਚ ਲਿਆਂਦਾ ਜਾਵੇ ਤੇ ਜਲਦ ਤੋਂ ਜਲਦ ਸਾਨੂੰ ਨਿਊਜ਼ੀਲੈਂਡ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇ। ਇਸ ਤੋਂ ਪਹਿਲਾਂ ਵੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਰਤ ‘ਚ ਫਸੇ ਕਈ ਸਿੱਖਾਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਦਿੱਲੀ ਵਿੱਚ ਕਮਰਾ ਭਾਵੇਂ 10,000 ਦਾ ਮਿਲੇ ਰਹਾਂਗੇ ਦਿੱਲੀ ਹੀ। ਵੇਖੋ ਇਹ ਖਾਸ ਰਿਪੋਰਟ

The post ਕੋਰੋਨਾ ਮਹਾਮਾਰੀ ਕਾਰਨ ਭਾਰਤ ‘ਚ ਫਸੇ ਸਿੱਖਾਂ ਨੇ ਨਿਊਜ਼ੀਲੈਂਡ ਵਾਪਸੀ ਜਾਣ ਲਈ ਜਥੇਦਾਰ ਹਰਪ੍ਰੀਤ ਸਿੰਘ ਕੋਲ ਲਗਾਈ ਮਦਦ ਦੀ ਗੁਹਾਰ appeared first on Daily Post Punjabi.



source https://dailypost.in/news/punjab/sikhs-stranded-in/
Previous Post Next Post

Contact Form