ਕਿਸਾਨਾਂ ਦੀ ਦਿੱਲੀ ਜਾਮ ਕਰਨ ਦੀ ਚੇਤਾਵਨੀ ਤੋਂ ਡਰੀ ਮੋਦੀ ਸਰਕਾਰ, ਦੇਰ ਰਾਤ ਨੱਡਾ ਦੇ ਘਰ ਕੀਤੀ ਉੱਚ ਪੱਧਰੀ ਮੀਟਿੰਗ

Amit Shah Rajnath Singh: ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ ਅਤੇ ਹੁਣ ਇਹ ਲੜਾਈ ਦਿੱਲੀ ਦੇ ਨੇੜੇ ਆ ਗਈ ਹੈ । ਕਿਸਾਨ ਪਿਛਲੇ 4 ਦਿਨਾਂ ਤੋਂ ਦਿੱਲੀ ਸਰਹੱਦ ‘ਤੇ ਡਟੇ ਹੋਏ ਹਨ ਅਤੇ ਉਨ੍ਹਾਂ ਦੀ ਮੰਗ ਜੰਤਰ-ਮੰਤਰ ‘ਤੇ ਰੋਸ ਪ੍ਰਦਰਸ਼ਨ ਕਰਨ ਦੀ ਹੈ । ਐਤਵਾਰ ਦਾ ਦਿਨ ਕਿਸਾਨ ਅੰਦੋਲਨ ਕਾਰਨ ਕਾਫੀ ਵਿਅਸਤ ਦਿਨ ਸੀ। ਕਿਸਾਨਾਂ ਨੇ ਪ੍ਰਦਰਸ਼ਨ ਲਈ ਬੁਰਾੜੀ ਜਾਣ ਤੋਂ ਮਨ੍ਹਾਂ ਕਰ ਦਿੱਤਾ ਤਾਂ ਦੇਰ ਰਾਤ ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਘਰ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ ਜੋ ਤਕਰੀਬਨ 2 ਘੰਟੇ ਤੱਕ ਚੱਲੀ ।

Amit Shah Rajnath Singh
Amit Shah Rajnath Singh

ਦਰਅਸਲ, ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਅੰਦੋਲਨ ਕਰ ਰਹੇ ਹਨ । ਐਤਵਾਰ ਦਾ ਦਿਨ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਵਿਅਸਤ ਦਿਨ ਸੀ। ਕਿਸਾਨ ਅੰਦੋਲਨ ਦੇ ਮੱਦੇਨਜ਼ਰ ਭਾਜਪਾ ਪ੍ਰਧਾਨ ਜੇ ਪੀ ਨੱਡਾ ਦੀ ਰਿਹਾਇਸ਼ ‘ਤੇ ਇੱਕ ਉੱਚ ਪੱਧਰੀ ਮੀਟਿੰਗ ਵੀ ਬੁਲਾਈ ਗਈ, ਜਿਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਸ਼ਾਮਿਲ ਹੋਏ । ਇਹ ਬੈਠਕ ਤਕਰੀਬਨ 2 ਘੰਟੇ ਤੱਕ ਚੱਲੀ ।

Amit Shah Rajnath Singh
Amit Shah Rajnath Singh

ਇਸ ਦੌਰਾਨ ਆਮ ਆਦਮੀ ਪਾਰਟੀ (AAP) ਦੇ ਆਗੂ ਰਾਘਵ ਚੱਢਾ ਨੇ ਕਿਸਾਨਾਂ ਨੂੰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨ ਜਿੱਥੇ ਵੀ ਉਹ ਵਿਰੋਧ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਆਗਿਆ ਦਿੱਤੀ ਜਾਵੇ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕੀਤਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਤੁਰੰਤ ਬਿਨ੍ਹਾਂ ਕਿਸੇ ਸ਼ਰਤ ਦੇ ਗੱਲਬਾਤ ਕਰਨੀ ਚਾਹੀਦੀ ਹੈ। ਉੱਥੇ ਹੀ ਦੂਜੇ ਪਾਸੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ । ਉਨ੍ਹਾਂ ਨੇ ਆਪਣੇ ਪੱਤਰ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣਨ ਅਤੇ ਖੇਤੀ ਕਾਨੂੰਨਾਂ ‘ਤੇ ਮੁੜ ਵਿਚਾਰ ਕਰਨ ।

Amit Shah Rajnath Singh

ਦੱਸ ਦੇਈਏ ਕਿ ਕਿਸਾਨ ਯੂਨੀਅਨ ਵੱਲੋਂ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ।  ਜਿਸ ਵਿੱਚ ਕਿਸਾਨ ਯੂਨੀਅਨ ਨੇ  ਕਿਹਾ ਕਿ ਅਸੀਂ ਬੁਰਾੜੀ ਵਿੱਚ ਪ੍ਰਦਰਸ਼ਨ ਕਰਨ ਦੇ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰਦੇ ਹਾਂ । ਅਸੀਂ ਸਰਕਾਰ ਨਾਲ ਬਿਨ੍ਹਾਂ ਕਿਸੇ ਸ਼ਰਤ ਦੇ ਗੱਲ ਕਰਨਾ ਚਾਹੁੰਦੇ ਹਾਂ । ਉਨ੍ਹਾਂ ਕਿਹਾ ਕਿ ਬੁਰਾੜੀ ਇੱਕ ਓਪਨ ਜੇਲ੍ਹ ਦੀ ਤਰ੍ਹਾਂ ਹੈ ਅਤੇ ਉਹ ਅੰਦੋਲਨ ਦੀ ਜਗ੍ਹਾ ਨਹੀਂ ਹੈ । ਸਾਡੇ ਕੋਲ ਕਾਫ਼ੀ ਰਾਸ਼ਨ ਹੈ ਅਤੇ ਅਸੀਂ 4 ਮਹੀਨੇ ਤੱਕ ਧਰਨਾ ਪ੍ਰਦਰਸ਼ਨ ਕਰ ਸਕਦੇ ਹਾਂ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਅਸੀਂ ਦਿੱਲੀ ਆਉਣ ਵਾਲੀਆਂ ਪੰਜ ਸੜਕਾਂ ਨੂੰ ਜਾਮ ਕਰ ਦੇਵਾਂਗੇ । ਅਸੀਂ 5 ਪੁਆਇੰਟ ‘ਤੇ ਧਰਨਾ ਦੇਵਾਂਗੇ। 

ਇਹ ਵੀ ਦੇਖੋ: ਹਰਿਆਣਾ ਦੀ ਨੁਮਾਇੰਦਗੀ ਤੇ ਨਵਦੀਪ ਦਾ ਵੱਡਾ ਇੰਟਰਵਿਊ, ਕਿਹਾ ਇੱਕ ਹੋ ਕੇ ਚੱਲਣਗੀਆਂ ਸਾਰੀਆਂ ਜਥੇਬੰਦੀਆਂ

The post ਕਿਸਾਨਾਂ ਦੀ ਦਿੱਲੀ ਜਾਮ ਕਰਨ ਦੀ ਚੇਤਾਵਨੀ ਤੋਂ ਡਰੀ ਮੋਦੀ ਸਰਕਾਰ, ਦੇਰ ਰਾਤ ਨੱਡਾ ਦੇ ਘਰ ਕੀਤੀ ਉੱਚ ਪੱਧਰੀ ਮੀਟਿੰਗ appeared first on Daily Post Punjabi.



Previous Post Next Post

Contact Form