Coronavirus: ਦੇਸ਼ ‘ਚ 24 ਘੰਟਿਆਂ ਦੌਰਾਨ ਮਿਲੇ 46,253 ਨਵੇਂ ਮਾਮਲੇ, 514 ਦੀ ਮੌਤ, ਕੁੱਲ ਅੰਕੜਾ 83 ਲੱਖ ਦੇ ਪਾਰ

India reports 46253 new cases: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ 83 ਲੱਖ ਦੇ ਪਾਰ ਹੋ ਗਿਆ ਹੈ । ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਕੁੱਲ ਅੰਕੜਾ 83 ਲੱਖ 13 ਹਜ਼ਾਰ 877 ਹੋ ਗਿਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 46 ਹਜ਼ਾਰ 253 ਨਵੇਂ ਮਰੀਜ਼ ਮਿਲੇ ਹਨ, ਜਦਕਿ 514 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ । ਦੇਸ਼ ਵਿੱਚ ਹੁਣ ਤੱਕ ਕੋਰੋਨਾ ਕਾਰਨ 1 ਲੱਖ 23 ਹਜ਼ਾਰ 611 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ 76 ਲੱਖ 56 ਹਜ਼ਾਰ 478 ਲੋਕਾਂ ਨੇ ਇਸ ਵਾਇਰਸ ਨੂੰ ਮਾਤ ਦੇ ਦਿੱਤੀ ਹੈ । ਜਿਸ ਤੋਂ ਬਾਅਦ ਦੇਸ਼ ਵਿੱਚ ਸਰਗਰਮ ਕੇਸਾਂ ਦੀ ਗਿਣਤੀ 5 ਲੱਖ 33 ਹਜ਼ਾਰ 787 ਹੋ ਗਈ ਹੈ।

India reports 46253 new cases
India reports 46253 new cases

ICMR ਅਨੁਸਾਰ 3 ਨਵੰਬਰ ਤੱਕ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੁੱਲ 11 ਕਰੋੜ 29 ਲੱਖ 98 ਹਜ਼ਾਰ 959 ਨਮੂਨੇ ਟੈਸਟ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਕੱਲ੍ਹ 12 ਲੱਖ 09 ਹਜ਼ਾਰ 609 ਨਮੂਨਿਆਂ ਦਾ ਟੈਸਟ ਕੀਤਾ ਗਿਆ । ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਮੌਤ ਦਰ ਲਗਾਤਾਰ ਘੱਟ ਰਹੀ ਹੈ ਅਤੇ ਰਿਕਵਰੀ ਰੇਟ ਵੱਧ ਰਿਹਾ ਹੈ। ਇਸੇ ਵਿਚਾਲੇ ਦੇਸ਼ ਵਿੱਚ ਰਿਕਵਰੀ ਰੇਟ ਵੱਧ ਕੇ 92% ਹੋ ਗਿਆ ਹੈ।

India reports 46253 new cases
India reports 46253 new cases

ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਸੋਮਵਾਰ ਨੂੰ 4909 ਨਵੇਂ ਮਰੀਜ਼ ਪਾਏ ਗਏ ਤੇ 6973 ਲੋਕ ਠੀਕ ਹੋ ਗਏ, ਜਦਕਿ 120 ਮਰੀਜ਼ਾਂ ਦੀ ਮੌਤ ਹੋ ਗਈ ।  ਮਹਾਂਰਾਸ਼ਟਰ ਵਿੱਚ ਹੁਣ ਤੱਕ ਇਸ ਵਾਇਰਸ ਨਾਲ 16 ਲੱਖ 92 ਹਜ਼ਾਰ 693 ਵਿਅਕਤੀ ਪੀੜਤ ਹੋ ਚੁੱਕੇ ਹਨ। ਇਨ੍ਹਾਂ ਵਿੱਚੋਂ 1 ਲੱਖ 16 ਹਜ਼ਾਰ 593 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜਦੋਂ ਕਿ 15 ਲੱਖ 31 ਹਜ਼ਾਰ 277 ਵਿਅਕਤੀ ਇਲਾਜ ਕਰਵਾ ਚੁੱਕੇ ਹਨ । ਹੁਣ ਤੱਕ 44 ਹਜ਼ਾਰ 248 ਮਰੀਜ਼ਾਂ ਦੀ ਲਾਗ ਕਾਰਨ ਮੌਤ ਹੋ ਚੁੱਕੀ ਹੈ।

India reports 46253 new cases

ਇਸ ਤੋਂ ਇਲਾਵਾ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਉਛਾਲ ਆਇਆ ਹੈ । ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ ਕੋਰੋਨਾ ਸੰਕਰਮਣ ਦੇ 6725 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਦਿੱਲੀ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 4,03,096 ਹੋ ਗਈ ਹੈ। ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਵਿੱਚ 48 ਲੋਕਾਂ ਦੀ ਮੌਤ ਹੋ ਗਈ ਹੈ।

The post Coronavirus: ਦੇਸ਼ ‘ਚ 24 ਘੰਟਿਆਂ ਦੌਰਾਨ ਮਿਲੇ 46,253 ਨਵੇਂ ਮਾਮਲੇ, 514 ਦੀ ਮੌਤ, ਕੁੱਲ ਅੰਕੜਾ 83 ਲੱਖ ਦੇ ਪਾਰ appeared first on Daily Post Punjabi.



source https://dailypost.in/news/coronavirus/india-reports-46253-new-cases/
Previous Post Next Post

Contact Form