PM Modi congratulates LK Advani: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਵਧਾਈ ਦਿੱਤੀ ਹੈ। ਪੀਐੱਮ ਮੋਦੀ ਨੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ ।
ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ,”ਭਾਜਪਾ ਨੂੰ ਜਨ-ਜਨ ਤੱਕ ਪਹੁੰਚਾਉਣ ਦੇ ਨਾਲ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼੍ਰੀਮਾਨ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਉਹ ਪਾਰਟੀ ਦੇ ਕਰੋੜਾਂ ਵਰਕਰਾਂ ਦੇ ਨਾਲ-ਨਾਲ ਦੇਸ਼ ਵਾਸੀਆਂ ਲਈ ਸਿੱਧੀ ਪ੍ਰੇਰਣਾ ਹੈ । ਮੈਂ ਉਸਦੀ ਲੰਬੀ ਉਮਰ ਅਤੇ ਸਿਹਤਮੰਦ ਜ਼ਿੰਦਗੀ ਲਈ ਅਰਦਾਸ ਕਰਦਾ ਹਾਂ।
ਇਸ ਤੋਂ ਇਲਾਵਾ ਹੋਰ ਵੀ ਕਈ ਨੇਤਾਵਾਂ ਨੇ ਅਡਵਾਨੀ ਨੂੰ ਵਧਾਈ ਦਿੱਤੀ । ਉਨ੍ਹਾਂ ਨੂੰ ਵਧਾਈ ਦਿੰਦਿਆਂ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਟਵੀਟ ਕੀਤਾ- ਜਨਸੰਘ, ਭਾਜਪਾ ਦੇ ਮਹਾਨ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਜੁਗ ਜੁਗ ਜੀਓ, ਤੰਦਰੁਸਤ ਰਹੋ । ਉਨ੍ਹਾਂ ਦੇ ਜਨਮਦਿਨ ‘ਤੇ ਸ਼ੁੱਭਕਾਮਨਾਵਾਂ ।
ਇਸ ਤੋਂ ਇਲਾਵਾ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਵੀ ਅਡਵਾਨੀ ਨੂੰ ਵਧਾਈ ਦਿੱਤੀ ਅਤੇ ਕਿਹਾ,”ਭਾਰਤ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਸਾਡੇ ਮਾਰਗ ਦਰਸ਼ਕ ਪ੍ਰਕਾਸ਼ ਨੂੰ ਵਧਾਈ ਦਿੰਦਿਆਂ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਜਨਮਦਿਨ ਦੀਆਂ ਵਧਾਈਆਂ।
The post PM ਮੋਦੀ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਕੀਤੀ ਲੰਬੀ ਉਮਰ ਦੀ ਕਾਮਨਾ appeared first on Daily Post Punjabi.