Boris Johnson takes full responsibility: ਬ੍ਰਿਟੇਨ: ਬ੍ਰਿਟੇਨ ਵਿੱਚ ਕੋਵਿਡ-19 ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਪਿਛਲੇ ਸਾਲ ਮਹਾਂਮਾਰੀ ਦੇ ਸਿਖਰ ‘ਤੇ ਪਹੁੰਚਣ ਤੋਂ ਬਾਅਦ ਮੰਗਲਵਾਰ ਨੂੰ 1 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਦੁੱਖ ਜ਼ਾਹਿਰ ਕੀਤਾ ਹੈ।
ਦਰਅਸਲ, ਇਨ੍ਹਾਂ ਮੌਤਾਂ ਤੋਂ ਦੁਖੀ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਿਹਾ ਕਿ ‘ਮੈਂ ਇਸ ਦੀ ਪੂਰੀ ਜ਼ਿੰਮੇਵਾਰੀ ਲੈਂਦਾ ਹਾਂ । ਮੈਂ ਇਨ੍ਹਾਂ ਮੌਤਾਂ ਤੋਂ ਬਹੁਤ ਦੁਖੀ ਹਾਂ । ਮੈਂ ਉਨ੍ਹਾਂ ਸਾਰਿਆਂ ਦੇ ਪ੍ਰਤੀ ਹਮਦਰਦੀ ਜਤਾਉਣਾ ਚਾਹੁੰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ । ਮਾਂ-ਪਿਓ, ਭੈਣ-ਭਰਾ ਅਤੇ ਬੇਟੇ ਅਤੇ ਧੀਆਂ ਨੂੰ ਗੁਆਇਆ ਹੈ।’
ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ‘ਸਾਡੇ ਮੰਤਰੀਆਂ ਨੇ ਇਸ ‘ਤੇ ਕਾਬੂ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ।’ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ‘ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦੇ ਦੁੱਖ ਨੂੰ ਘੱਟ ਨਹੀਂ ਕੀਤਾ ਜਾ ਸਕਦਾ।’ ਉਨ੍ਹਾਂ ਕਿਹਾ, ‘ਇਸ ਘਟਨਾ ਤੋਂ ਬਾਅਦ ਦੇਸ਼ ਕੋਲ ਇਸ ਤੋਂ ਸਬਕ ਸਿੱਖਣ, ਸੋਚਣ ਅਤੇ ਸੁਧਾਰ ਦਾ ਮੌਕਾ ਮਿਲਿਆ ਹੈ ।
ਦੱਸ ਦੇਈਏ ਕਿ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਵੈਕਸੀਨੇਸ਼ਨ ਦੀ ਸ਼ੁਰੂਆਤ ਤੋਂ ਬਾਅਦ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਨੈਸ਼ਨਲ ਸਟੈਟਿਸਟਿਕਸ ਆਫਿਸ ਦੇ ਮੌਤ ਮੁਲਾਂਕਣ ਸਰਟੀਫਿਕੇਟ ਦੇ ਅੰਕੜਿਆਂ ਤੋਂ ਖੁਲਾਸਾ ਹੋਇਆ ਹੈ ਕਿ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲਗਭਗ 1,04,000 ਲੋਕਾਂ ਦੀ ਮੌਤ ਹੋ ਗਈ ਹੈ।
ਇਹ ਵੀ ਦੇਖੋ: ਦਿੱਲੀ ਦੇ ਦਿਲਵਾਲੀਆਂ ਨੇ ਦਿੱਤਾ ਕਿਸਾਨਾਂ ਦਾ ਸਾਥ ਕਹਿੰਦੇ ਮੋਢੇ ਨਾਲ ਮੋਢਾ ਜੋੜ ਖੜੇ ਹਾਂ ਨਾਲ
The post ਬ੍ਰਿਟੇਨ ‘ਚ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ 1 ਲੱਖ ਤੋਂ ਪਾਰ, ਮੈਂ ਲੈਂਦਾ ਹਾਂ ਪੂਰੀ ਜ਼ਿੰਮੇਵਾਰੀ- PM ਜਾਨਸਨ appeared first on Daily Post Punjabi.
source https://dailypost.in/news/international/boris-johnson-takes-full-responsibility/