100 VICHON 100 song’s teaser released: ਆਪਣੇ ਚੱਕਵੀਂ ਬੀਟ ਵਾਲੇ ਗੀਤਾਂ ਉੱਤੇ ਸਭ ਨੂੰ ਭੰਗੜੇ ਪਾਉਣ ਵਾਲੀ ਗਾਇਕਾ ਜੈਨੀ ਜੌਹਲ ਬਹੁਤ ਜਲਦ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੀ ਹੈ । ਜੀ ਹਾਂ ਉਹ ‘100 ਵਿੱਚੋਂ 100’ ਟਾਈਟਲ ਹੇਠ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਦਾ ਟੀਜ਼ਰ ਦਰਸ਼ਕਾਂ ਦੇ ਰੁਬਰੂ ਹੋ ਗਿਆ ਹੈ ।
ਜੈਨੀ ਜੌਹਲ ਦੇ ਇਸ ਗੀਤ ਦੇ ਫੀਚਰਿੰਗ ਕਰਦੇ ਹੋਏ ਨਜ਼ਰ ਆਉਣਗੇ ਪੰਜਾਬੀ ਗਾਇਕ ਆਰ ਨੇਤ । ਗਾਣੇ ਦੇ ਟੀਜ਼ਰ ਨੂੰ ਟੀ-ਸੀਰੀਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। 28 ਸੈਕਿੰਡ ਦੀ ਛੋਟੀ ਜਿਹੀ ਵੀਡੀਓ ਜੈਨੀ ਜੌਹਲ ਤੇ ਆਰ ਨੇਤ ਪਿਆਰੀ ਜਿਹੀ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ।

ਜੇ ਗੱਲ ਕਰੀਏ ਜੈਨੀ ਜੌਹਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਉਨ੍ਹਾਂ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ ਆਰ ਨੇਤ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾ ਉਹਨਾਂ ਨੇ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿਤੇ ਹਨ ਜਿਹੜੇ ਕਿ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਬਹੁਤ ਪਸੰਦ ਆਏ ਹਨ। ਆਰ ਨੇਤ ਨੇ ਬਹੁਤ ਸਾਰੇ ਪੰਜਾਬੀ ਕਲਾਕਾਰਾਂ ਨਾਲ ਕੰਮ ਕੀਤਾ ਹੈ ਜਿਵੇ ਕਿ – ਸਿੱਧੂ ਮੂਸੇਵਾਲਾ , ਗੁਰਲੇਜ਼ ਅਖਤਰ।
The post ਜੈਨੀ ਜੌਹਲ ਤੇ ਆਰ ਨੇਤ ਦੇ ਨਵੇਂ ਗੀਤ ‘100 VICHON 100’ ਦਾ ਟੀਜ਼ਰ ਹੋਇਆ ਰਿਲੀਜ਼ , ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ appeared first on Daily Post Punjabi.
source https://dailypost.in/news/entertainment/100-vichon-100-songs-teaser-released/