ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਅੱਜ, PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਸਣੇ ਇਨ੍ਹਾਂ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ

PM Modi and president kovind pays tribute: ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਅੱਜ 125ਵੀਂ ਜਯੰਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾ ਜੀ ਦੀ ਤਾਕਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ ।

PM Modi and president kovind pays tribute
PM Modi and president kovind pays tribute

ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਹੈ ਕਿ ਉਹ ਮਹਾਨ ਸੁਤੰਤਰਤਾ ਸੈਨਾਨੀ ਅਤੇ ਭਾਰਤ ਮਾਤਾ ਦੇ ਸਚੇ ਸਪੂਤ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਤ-ਸ਼ਤ ਨਮਨ । ਇੱਕ ਧੰਨਵਾਦੀ ਰਾਸ਼ਟਰ ਦੀ ਆਜ਼ਾਦੀ ਲਈ ਉਨ੍ਹਾਂ ਦੇ ਤਿਆਗ ਤੇ ਹਸਮਰਪਣ ਨੂੰ ਸਦਾ ਯਾਦ ਰੱਖੇਗਾ। 

ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਲਿਖਿਆ, “ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ 125ਵੇਂ ਜਨਮ ਦਿਵਸ ਸਮਾਰੋਹ ਦੇ ਉਦਘਾਟਨ ਮੌਕੇ ਸਲਾਮ।” ਉਨ੍ਹਾਂ ਦੇ ਬੇਮਿਸਾਲ ਹੌਂਸਲੇ ਅਤੇ ਬਹਾਦਰੀ ਦੇ ਸਨਮਾਨ ਵਿੱਚ ਪੂਰਾ ਰਾਸ਼ਟਰ ਉਨ੍ਹਾਂ ਦੀ ਜਯੰਤੀ “ਪਰਾਕ੍ਰਮ ਦਿਵਸ” ਵਜੋਂ ਮਨਾ ਰਿਹਾ ਹੈ । ਨੇਤਾ ਜੀ ਨੇ ਆਪਣੇ ਅਣਗਿਣਤ ਪੈਰੋਕਾਰਾਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਪੈਦਾ ਕੀਤੀ।

ਨੇਤਾ ਜੀ ਸਾਡੇ ਸਭ ਤੋਂ ਪਿਆਰੇ ਰਾਸ਼ਟਰ ਨਾਇਕਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਅਸਾਧਾਰਣ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਦੇਸ਼ ਭਗਤੀ ਅਤੇ ਕੁਰਬਾਨੀ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਨੇ ਆਜ਼ਾਦੀ ਦੀ ਭਾਵਨਾ ‘ਤੇ ਬਹੁਤ ਜ਼ੋਰ ਦਿੱਤਾ ਅਤੇ ਉਸਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਉੱਥੇ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਲਿਖਿਆ ਕਿ ਉਹ ਸੱਚਮੁੱਚ ਇੱਕ ਸੱਚੇ ਨੇਤਾ ਸਨ ਅਤੇ ਦੇਸ਼ ਦੀ ਏਕਤਾ ਵਿੱਚ ਦ੍ਰਿੜ ਵਿਸ਼ਵਾਸ ਰੱਖਦੇ ਸਨ। ਅਸੀਂ ਨੇਤਾ ਜੀ ਦੀ 125ਵੀਂ ਜਯੰਤੀ ਨੂੰ ਦੇਸ਼ਨਾਇਕ ਦਿਵਸ ਵਜੋਂ ਮਨਾ ਰਹੇ ਹਾਂ।

ਦੱਸ ਦੇਈਏ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਉਨ੍ਹਾਂ ਨੂੰ ਯਾਦ ਕਰਦਿਆਂ ਲਿਖਿਆ ਕਿ ਮੈਂ ਭਾਰਤੀ ਸੁਤੰਤਰਤਾ ਸੰਗਰਾਮ ਦੇ ਮਹਾਨ ਨਾਇਕ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਤਿਆਗ ਕਰ ਹਰ ਕਠਿਨਾਈ ਦਾ ਸਾਹਮਣਾ ਕਰਨਾ ਸਵੀਕਾਰ ਕੀਤਾ, ਅਜਿਹੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸਲਾਮ ਕਰਦਾ ਹਾਂ। ਉਨ੍ਹਾਂ ਦੇ ਹੌਂਸਲੇ ਅਤੇ ਬਹਾਦਰੀ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਣਾ ਮਿਲਦੀ ਰਹੇਗੀ। 

ਇਹ ਵੀ ਦੇਖੋ: US ਬੇਸਡ ਕੰਪਨੀ ‘ਚ ਵੱਡੇ ਪੈਕੇਜ ‘ਤੇ ਕਰਦਾ ਦੀ ਜੌਬ, ਕਿਸਾਨ ਅੰਦੋਲਨ ਦਾ ਨੌਜਵਾਨ ‘ਤੇ ਪਿਆ ਅਜਿਹਾ ਅਸਰ,

The post ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਅੱਜ, PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਸਣੇ ਇਨ੍ਹਾਂ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ appeared first on Daily Post Punjabi.



Previous Post Next Post

Contact Form