ਕਿਸਾਨ ਅੰਦੋਲਨ: ਕੇਂਦਰ ਨੇ ਸੁਪਰੀਮ ਕੋਰਟ ‘ਚ ਦਾਖਲ ਕੀਤਾ ਹਲਫ਼ਨਾਮਾ, ਕਿਹਾ- 26 ਜਨਵਰੀ ਨੂੰ ਹੋਣ ਵਾਲੀ ਕਿਸਾਨਾਂ ਦੀ ਟਰੈਕਟਰ ਰੈਲੀ ਰੋਕੋ

Centre Asks Supreme Court: ਨਵੀਂ ਦਿੱਲੀ: ਕਿਸਾਨ ਅੰਦੋਲਨ ਅਤੇ ਖੇਤੀਬਾੜੀ ਕਾਨੂੰਨਾਂ ਨਾਲ ਸਬੰਧਤ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਮੰਗਲਵਾਰ ਯਾਨੀ ਕਿ ਅੱਜ ਆਪਣਾ ਫੈਸਲਾ ਸੁਣਾਵੇਗੀ । ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਸਖ਼ਤ ਰੁਖ ਤੋਂ ਬਾਅਦ ਕੇਂਦਰ ਸਰਕਾਰ ਨੇ ਸੋਮਵਾਰ ਦੇਰ ਰਾਤ ਨੂੰ ਕਿਸਾਨ ਅੰਦੋਲਨ ਮਾਮਲੇ ਵਿੱਚ ਹਲਫਨਾਮਾ ਦਾਖਲ ਕੀਤਾ ਹੈ । ਇਸਦੇ ਨਾਲ ਹੀ ਕੇਂਦਰ ਨੇ ਸੁਪਰੀਮ ਕੋਰਟ ਨੂੰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਪ੍ਰਸਤਾਵਿਤ ਟਰੈਕਟਰ ਰੈਲੀ ਨੂੰ ਰੋਕਣ ਦੀ ਅਪੀਲ ਕੀਤੀ ਹੈ। ਖੇਤੀ ਕਾਨੂੰਨਾਂ ਦੇ ਸਬੰਧ ਵਿੱਚ ਆਪਣੀਆਂ ਮੰਗਾਂ ਨਾ ਮੰਨੇ ਜਾਣ ਦੇ ਮੱਦੇਨਜ਼ਰ ਕਿਸਾਨਾਂ ਨੇ 26 ਜਨਵਰੀ ਨੂੰ ਦਿੱਲੀ ਵਿਚ ਇਕ ਵਿਸ਼ਾਲ ਟਰੈਕਟਰ ਰੈਲੀ ਕਰਨ ਦਾ ਐਲਾਨ ਕੀਤਾ ਹੈ । ਕਿਸਾਨਾਂ ਦਾ ਦਾਅਵਾ ਹੈ ਕਿ ਇਸ ਰੈਲੀ ਵਿੱਚ ਘੱਟੋ-ਘੱਟ 20 ਹਜ਼ਾਰ ਟਰੈਕਟਰ ਸ਼ਾਮਿਲ ਹੋਣਗੇ।

Centre Asks Supreme Court
Centre Asks Supreme Court

ਇਸਦੇ ਨਾਲ ਹੀ ਕੇਂਦਰ ਨੇ ਸੁਪਰੀਮ ਕੋਰਟ ਨੂੰ ਇਹ ਵੀ ਕਿਹਾ ਕਿ ਪ੍ਰਦਰਸ਼ਨਕਾਰੀਆਂ ਕਿਸਾਨਾਂ ਦੀ ਗਲਤ ਧਾਰਣਾ ਨੂੰ ਦੂਰ ਕਰਨ ਦੀ ਲੋੜ ਹੈ । ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਖੇਤੀਬਾੜੀ ਸੁਧਾਰ ਐਕਟ ਜਲਦਬਾਜ਼ੀ ਵਿੱਚ ਨਹੀਂ ਬਣਾਇਆ ਗਿਆ, ਬਲਕਿ ਇਹ ਦੋ ਦਹਾਕਿਆਂ ਦੀ ਵਿਚਾਰ-ਵਟਾਂਦਰੇ ਦਾ ਨਤੀਜਾ ਹੈ । ਦੇਸ਼ ਦੇ ਕਿਸਾਨ ਖੁਸ਼ ਹਨ, ਕਿਉਂਕਿ ਅਸੀਂ MSP ‘ਤੇ ਖਰੀਦ, ਜ਼ਮੀਨ ਦੀ ਸੁਰੱਖਿਆ, ਸਿਵਲ ਕੋਰਟ ਜਾਣ ਦਾ ਅਧਿਕਾਰ ਵਰਗੀ ਗੱਲ ਕੀਤੀ ਹੈ, ਪਰ ਅੰਦੋਲਨਕਾਰੀ ਕਾਨੂੰਨ ਨੂੰ ਰੱਦ ਕਰਨ ਲਈ ਜ਼ਿੱਦ ਕਰਦੇ ਰਹੇ।

Centre Asks Supreme Court
Centre Asks Supreme Court

ਜ਼ਿਕਯੋਗ ਹੈ ਕਿ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਰਕਾਰ ਦੇ ਰਵੱਈਏ ‘ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਚੀਫ਼ ਜਸਟਿਸ ਐਸਏ ਬੋਬੜੇ ਨੇ ਸਰਕਾਰ ਨੂੰ ਕਿਹਾ- ‘ਖੇਤੀਬਾੜੀ ਕਾਨੂੰਨਾਂ ‘ਤੇ ਪਾਬੰਦੀ ਨਹੀਂ ਲਗਾਈ ਤਾਂ ਅਸੀਂ ਇਸ ਨੂੰ ਰੋਕ ਦੇਵਾਂਗੇ। ਤੁਸੀਂ ਇਸ ਮਾਮਲੇ ਨੂੰ ਸਹੀ ਤਰ੍ਹਾਂ ਨਹੀਂ ਸੰਭਾਲ ਸਕੇ। ਸਾਨੂੰ ਕੁਝ ਕਾਰਵਾਈ ਕਰਨੀ ਪਵੇਗੀ। ਉਨ੍ਹਾਂ ਨੇ ਸਾਬਕਾ ਚੀਫ਼ ਜਸਟਿਸ ਆਫ਼ ਇੰਡੀਆ ਆਰ ਐਮ ਲੋਢਾ ਦੀ ਅਗਵਾਈ ਵਾਲੀ ਕਮੇਟੀ ਬਣਾਉਣ ਦਾ ਸੁਝਾਅ ਵੀ ਦਿੱਤਾ । ਲੋਢਾ ਸਪਾਟ ਫਿਕਸਿੰਗ ਮਾਮਲੇ ਵਿੱਚ ਬਣਾਈ ਕਮੇਟੀ ਦੇ ਚੇਅਰਮੈਨ ਵੀ ਸੀ ।

Centre Asks Supreme Court

ਦੱਸ ਦੇਈਏ ਕਿ ਸੁਪਰੀਮ ਕੋਰਟ ਵੱਲੋਂ ਕਮੇਟੀ ਗਠਿਤ ਕਰਨ ਦੇ ਸੁਝਾਅ ਨੂੰ ਕਿਸਾਨ ਜੱਥੇਬੰਦੀਆਂ ਨੇ ਖਾਰਿਜ ਕਰ ਦਿੱਤਾ ਹੈ। ਕਿਸਾਨ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਿਸੇ ਵੀ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ । ਕਿਸਾਨਾਂ ਨੇ ਇਸਦੇ ਪਿੱਛੇ ਕੇਂਦਰ ਸਰਕਾਰ ਦੀ ਜ਼ਿੱਦ ਨੂੰ ਜ਼ਿੰਮੇਵਾਰ ਠਹਿਰਾਇਆ ਹੈ ।

ਇਹ ਵੀ ਦੇਖੋ: ਲਓ ਜੀ ਦਿੱਲੀ ਚ ਵਾੜ ਦਿੱਤਾ ਕਿਸਾਨ ਨੇ ਘੜੁੱਕਾ! ਹੁਣ ਆਊਗੀ ਪਿੰਡਾਂ ਵਾਲੀ ਫੀਲਿੰਗ

The post ਕਿਸਾਨ ਅੰਦੋਲਨ: ਕੇਂਦਰ ਨੇ ਸੁਪਰੀਮ ਕੋਰਟ ‘ਚ ਦਾਖਲ ਕੀਤਾ ਹਲਫ਼ਨਾਮਾ, ਕਿਹਾ- 26 ਜਨਵਰੀ ਨੂੰ ਹੋਣ ਵਾਲੀ ਕਿਸਾਨਾਂ ਦੀ ਟਰੈਕਟਰ ਰੈਲੀ ਰੋਕੋ appeared first on Daily Post Punjabi.



Previous Post Next Post

Contact Form