ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਦਾ ਨਵਾਂ ਗੀਤ ‘26 ਨੂੰ ਦਿੱਲੀ’ ਹੋਇਆ ਰਿਲੀਜ਼ , ਆ ਰਿਹਾ ਹੈ ਦਰਸ਼ਕਾਂ ਨੂੰ ਖੂਬ ਪਸੰਦ

Rupinder Handa’s New Song : ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਆਪਣੇ ਨਵੇਂ ਕਿਸਾਨੀ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਗਈ ਹੈ । ਉਹ ‘26 ਨੂੰ ਦਿੱਲੀ’ (26 nu dilli) ਟਾਈਟਲ ਹੇਠ ਜੋਸ਼ੀਲਾ ਗੀਤ ਲੈ ਕੇ ਆਏ ਨੇ । ਇਸ ਗੀਤ ਦੇ ਬੋਲ Teji Sarao ਨੇ ਲਿਖੇ ਨੇ ਤੇ ਮਿਊਜ਼ਿਕ Jassi X ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ Ghaint Productions ਵੱਲੋਂ ਤਿਆਰ ਕੀਤਾ ਗਿਆ ਹੈ । ਗਾਣੇ ਦਾ ਵੀਡੀਓ ਦਿੱਲੀ ਕਿਸਾਨੀ ਮੋਰਚੇ ‘ਚ ਹੀ ਸ਼ੂਟ ਕੀਤਾ ਗਿਆ ਹੈ । ਗੀਤ ‘ਚ ਗਾਇਕਾ ਰੁਪਿੰਦਰ ਹਾਂਡਾ ਨੇ ਹੰਕਾਰੀ ਸਰਕਾਰ ਨੂੰ ਪੰਜਾਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਹੈ ।

ਇਹ ਕਿਸਾਨੀ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਦੱਸ ਦਈਏ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਅੰਦੋਲਨ ਕਰ ਰਹੇ ਨੇ । ਰੁਪਿੰਦਰ ਹਾਂਡਾ ਨੂੰ ਅਕਸਰ ਮੋਰਚੇ ਵਾਲੀ ਥਾਂ ਤੇ ਕਿਸਾਨਾਂ ਦੀ ਸੇਵਾ ਕਰਦੇ ਦੇਖਿਆ ਜਾ ਸਕਦਾ ਹੈ । ਜਿਸ ਦੀਆਂ ਵੀਡੀਓ ਤੇ ਤਸਵੀਰਾਂ ਅਕਸਰ ਰੁਪਿੰਦਰ ਹਾਂਡਾ ਵੱਲੋਂ ਸ਼ੇਅਰ ਕੀਤੀਆਂ ਜਾਂਦੀਆਂ ਹਨ । ਹਾਲ ਹੀ ਵਿੱਚ ਰੁਪਿੰਦਰ ਹਾਂਡਾ ਨੇ ਨੌਜਵਾਨਾਂ ਦੇ ਨਾਲ ਸਿਰਸਾ ਤੋਂ ਦਿੱਲੀ ਤੱਕ ਕਿਸਾਨ ਰੈਲੀ ਕੱਢੀ ਸੀ।

Rupinder Handa's New Song
Rupinder Handa’s New Song

ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ । ਇਸ ਪ੍ਰਦਰਸ਼ਨ ਦੌਰਾਨ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ । ਇਸੇ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ । ਉਨ੍ਹਾਂ ਵਿੱਚੋਂ ਹੀ ਇੱਕ ਸਨ ਬਾਬਾ ਕਸ਼ਮੀਰ ਸਿੰਘ ।ਜਿਨ੍ਹਾਂ ਦਾ ਇਸ ਧਰਨੇ ਪ੍ਰਦਰਸ਼ਨ ‘ਚ ਦਿਹਾਂਤ ਹੋ ਗਿਆ ਸੀ । ਜਿਨ੍ਹਾਂ ਦੀ ਅੰਤਿਮ ਅਰਦਾਸ ਬੀਤੇ ਦਿਨ ਰੱਖੀ ਗਈ । ਰੁਪਿੰਦਰ ਹਾਂਡਾ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਰਿਆਲਟੀ ਸ਼ੋਅ ‘ਚ ਪਰਫਾਰਮ ਕਰਨ ਤੋਂ ਬਾਅਦ ਕੀਤੀ ਸੀ ।

ਦੇਖੋ ਵੀਡੀਓ : ਬੰਗਾਲ ਗਏ PM Modi ਦਾ ਕਲਕੱਤੇ ਦੇ ਕਿਸਾਨਾਂ ਨੇ ਕੀਤਾ ਜੰਮ ਕੇ ਵਿਰੋਧ

The post ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਦਾ ਨਵਾਂ ਗੀਤ ‘26 ਨੂੰ ਦਿੱਲੀ’ ਹੋਇਆ ਰਿਲੀਜ਼ , ਆ ਰਿਹਾ ਹੈ ਦਰਸ਼ਕਾਂ ਨੂੰ ਖੂਬ ਪਸੰਦ appeared first on Daily Post Punjabi.



source https://dailypost.in/news/entertainment/rupinder-handas-new-song/
Previous Post Next Post

Contact Form