ਗਣਤੰਤਰ ਦਿਵਸ ਘਟਨਾ ਮਾਮਲੇ ‘ਚ ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂਆਂ ਸਣੇ 50 ਲੋਕਾਂ ਨੂੰ ਭੇਜਿਆ ਗਿਆ ਨੋਟਿਸ

Delhi Police sends 50 fresh notices: ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਵਾਪਰੀ ਘਟਨਾ ਦੇ ਸਬੰਧ ਵਿੱਚ ਦਿੱਲੀ ਪੁਲਿਸ ਨੇ ਕਿਸਾਨ ਆਗੂਆਂ ਸਣੇ 50 ਲੋਕਾਂ ਨੂੰ ਤਾਜ਼ਾ ਨੋਟਿਸ ਭੇਜਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਵੱਲੋਂ 44 ਲੋਕਾਂ ਵਿਰੁੱਧ ਨੋਟਿਸ ਜਾਰੀ ਕੀਤਾ ਗਿਆ ਸੀ।

Delhi Police sends 50 fresh notices
Delhi Police sends 50 fresh notices

ਇਸ ਸਬੰਧੀ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਵੱਲੋਂ ਕਈ ਲੋਕਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਅੱਗੇ ਵੀ ਜਾਰੀ ਰਹੇਗੀ । ਪੁਲਿਸ ਅਨੁਸਾਰ ਹਿੰਸਾ ਦੌਰਾਨ ਇਸਤੇਮਾਲ ਹੋਏ ਕੁਝ ਟਰੈਕਟਰਾਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਮਾਲਕਾਂ ਨੂੰ ਨੋਟਿਸ ਭੇਜਿਆ ਗਿਆ ਹੈ।

Delhi Police sends 50 fresh notices
Delhi Police sends 50 fresh notices

ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਨੂੰ ਨੋਟਿਸ ਭੇਜਣ ਵਿੱਚ ਇਸ ਲਈ ਸਮਾਂ ਲੱਗ ਰਿਹਾ ਹੈ, ਕਿਉਂਕਿ ਕਈ ਲੋਕ ਦਿੱਲੀ ਦੇ ਵਾਸੀ ਨਹੀਂ ਹਨ ਅਤੇ ਉਨ੍ਹਾਂ ਦੇ ਪਤੇ ‘ਤੇ ਚਿੱਠੀਆਂ ਭੇਜੀਆਂ ਜਾ ਰਹੀਆਂ ਹਨ। ਦਿੱਲੀ ਪੁਲਿਸ ਵੱਲੋਂ ਪੰਜਾਬ ਅਤੇ ਹਰਿਆਣਾ ਸਣੇ ਰਾਸ਼ਟਰੀ ਰਾਜਧਾਨੀ ਦੇ ਬਾਹਰ ਕਈ ਥਾਂਵਾਂ ‘ਤੇ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਲੋਕਾਂ ਦੀ ਭਾਲ ਵੀ ਕਰ ਰਹੀ ਹੈ, ਜਿਨ੍ਹਾਂ ਨੇ ਲਾਲ ਕਿਲ੍ਹੇ ‘ਤੇ ਝੰਡਾ ਲਗਾਇਆ ਸੀ।

Delhi Police sends 50 fresh notices

ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਜਨਵਰੀ ਤੋਂ ਬਾਅਦ 100 ਤੋਂ ਵੱਧ ਲਾਪਤਾ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪ੍ਰੇਮ ਸਿੰਘ ਭੰਗੂ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਅਵਤਾਰ ਸਿੰਘ, ਕਿਰਨਜੀਤ ਸਿੰਘ ਸੇਖੋਂ ਅਤੇ ਬਲਜੀਤ ਸਿੰਘ ਸ਼ਾਮਿਲ ਹਨ। ਉਨ੍ਹਾਂ ਵੱਲੋਂ 8198022033 ‘ਤੇ ਲਾਪਤਾ ਦੀ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ ਹੈ ।

ਇਹ ਵੀ ਦੇਖੋ: ਟਿਕੈਤ ਦੀ ਸਾਦਗੀ ਦੇ ਕਾਇਲ ਹੋਏ ਕੰਵਰ ਗਰੇਵਾਲ, ਦੇਖੋ ਕਿਉਂ ਕੀਤਾ ਟਿਕੈਤ ਨੂੰ ਪ੍ਰਣਾਮ…

The post ਗਣਤੰਤਰ ਦਿਵਸ ਘਟਨਾ ਮਾਮਲੇ ‘ਚ ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂਆਂ ਸਣੇ 50 ਲੋਕਾਂ ਨੂੰ ਭੇਜਿਆ ਗਿਆ ਨੋਟਿਸ appeared first on Daily Post Punjabi.



Previous Post Next Post

Contact Form