ਕਿਸਾਨ ਅੰਦੋਲਨ: ਕਿਸਾਨਾਂ ਤੇ ਸਰਕਾਰ ਵਿਚਾਲੇ 8ਵੇਂ ਗੇੜ ਦੀ ਬੈਠਕ ਅੱਜ, ਕੀ ਨਿਕਲੇਗਾ ਕੋਈ ਹੱਲ ?

Farmers Protest LIVE: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ  ਦਾ ਅੰਦੋਲਨ ਕੜਕਦੀ ਠੰਡ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਵਿਚਾਲੇ 4 ਜਨਵਰੀ ਯਾਨੀ ਕਿ ਅੱਜ 8ਵੇਂ ਗੇੜ ਦੀ ਮੀਟਿੰਗ ਹੋਣੀ ਹੈ। ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਣ ਵਾਲੀ ਮੀਟਿੰਗ ਵਿਗਿਆਨ ਭਵਨ ਵਿੱਚ ਦੁਪਹਿਰ 2 ਵਜੇ ਹੋਵੇਗੀ।

Farmers Protest LIVE
Farmers Protest LIVE

ਇਸ ਸਬੰਧੀ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਅਜਿਹੇ ਖਰਾਬ ਮੌਸਮ ਵਿੱਚ ਆਪਣੇ ਪਰਿਵਾਰ ਤੋਂ ਦੂਰ ਸੜਕਾਂ ‘ਤੇ ਬੈਠੇ ਹਾਂ। ਅਸੀਂ ਉਮੀਦ ਕਰ ਰਹੇ ਹਾਂ ਕਿ ਸੋਮਵਾਰ ਨੂੰ ਸਰਕਾਰ ਸਾਡੀਆਂ ਮੰਗਾਂ ਮੰਨ ਲਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 30 ਦਸੰਬਰ ਨੂੰ 7ਵੇਂ ਗੇੜ ਦੀ ਮੀਟਿੰਗ ਹੋਈ ਸੀ। ਇਸ ਬੈਠਕ ਵਿੱਚ ਕਿਸਾਨਾਂ ਦੇ ਚਾਰ ਪ੍ਰਸਤਾਵਾਂ ਵਿਚੋਂ ਦੋ ‘ਤੇ ਸਹਿਮਤੀ ਬਣ ਗਈ ਸੀ । ਇਸ ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਸੀ ਕਿ ਵਾਤਾਵਰਣ ਆਰਡੀਨੈਂਸ ‘ਤੇ ਸਹਿਮਤੀ ਹੋ ਗਈ ਹੈ। ਇਸ ਸਥਿਤੀ ਵਿੱਚ, ਪਰਾਲੀ ਸਾੜਨਾ ਹੁਣ ਕੋਈ ਗੁਨਾਹ ਨਹੀਂ ਹੈ। ਨਾਲ ਹੀ, ਬਿਜਲੀ ਬਿੱਲ ਦਾ ਮੁੱਦਾ ਵੀ ਹੁਣ ਹੱਲ ਹੋ ਗਿਆ ਹੈ। ਦੋ ਮੁੱਦਿਆਂ ਜਿਨ੍ਹਾਂ ‘ਤੇ ਸਹਿਮਤੀ ਨਹੀਂ ਬਣ ਸਕੀ ਉਹ ਹਨ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਐਮਐਸਪੀ। ਜਿਸ ਕਾਰਨ ਅੱਜ ਇਨ੍ਹਾਂ ਦੋਵਾਂ ਮੁੱਦਿਆਂ ‘ਤੇ ਫਿਰ ਵਿਚਾਰ-ਵਟਾਂਦਰੇ ਹੋਣੇ ਹਨ ।

Farmers Protest LIVE
Farmers Protest LIVE

ਉੱਥੇ ਹੀ ਦੂਜੇ ਪਾਸੇ ਅਖਿਲ ਭਾਰਤੀ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (AIKSCC) ਦੇ ਵਰਕਿੰਗ ਸਮੂਹ ਨੇ ਕਿਹਾ ਕਿ ਇਸ ਨਵੇਂ ਸਾਲ ਵਿੱਚ ਲੱਖਾਂ ਕਿਸਾਨਾਂ ਨੇ ਇੱਕ ਵਚਨ ਲਿਆ ਹੈ ਕਿ ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਨਗੇ ਅਤੇ ਦੇਸ਼ ਵਿੱਚ ਵੱਧ ਰਹੀ ਭੁੱਖਮਰੀ ਦਾ ਵਿਰੋਧ ਕਰਨਗੇ । ਕਿਸਾਨਾਂ ਨੇ ਇਹ ਵਾਅਦਾ ਕੀਤਾ ਹੈ ਕਿ ਜਦੋਂ ਤੱਕ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਪ੍ਰੇਰਣਾ ਸਦਕਾ ਕੇਂਦਰ ਦੇ ਤਿੰਨ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਹ ਉਦੋਂ ਤੱਕ ਅਣਮਿਥੇ ਸਮੇਂ ਲਈ ਅੰਦੋਲਨ ਲਗਾਤਾਰ ਚਲਾਉਣਗੇ ।

Farmers Protest LIVE

ਇਸ ਦੇ ਨਾਲ ਹੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਗੱਲਬਾਤ ਵਿੱਚ ਕੁਝ ਵਧੀਆ ਨਤੀਜੇ ਮਿਲਣ ਦੀ ਉਮੀਦ ਜਤਾਈ ਹੈ। ਪਰ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਕੋਈ ਜੋਤਸ਼ੀ ਨਹੀਂ ਹੈ ਜੋ ਇਹ ਦੱਸ ਸਕਦਾ ਹੈ ਕਿ ਵਿਰੋਧ ਕਰ ਰਹੇ ਕਿਸਾਨਾਂ ਨਾਲ ਹੋਣ ਵਾਲੀ ਬੈਠਕ ਆਖਰੀ ਹੋਵੇਗੀ।

ਇਹ ਵੀ ਪੜ੍ਹੋ: ਕਾਰਗਿਲ ‘ਚ ਪਾਕਿ ਨੂੰ ਧੂਲ ਚਟਾਉਣ ਵਾਲੇ ਇਹ ਯੋਧੇ ਅੱਜ ਡਟੇ ਨੇ ਦਿੱਲੀ ਮੋਰਚੇ ‘ਤੇ, ਕਿਵੇਂ ਹਾਰ ਜਾਊ ਪੰਜਾਬ !

The post ਕਿਸਾਨ ਅੰਦੋਲਨ: ਕਿਸਾਨਾਂ ਤੇ ਸਰਕਾਰ ਵਿਚਾਲੇ 8ਵੇਂ ਗੇੜ ਦੀ ਬੈਠਕ ਅੱਜ, ਕੀ ਨਿਕਲੇਗਾ ਕੋਈ ਹੱਲ ? appeared first on Daily Post Punjabi.



Previous Post Next Post

Contact Form