ajnala village isapur gurudwara: ਅਜਨਾਲਾ ਦੇ ਪਿੰਡ ਈਸਾਪੁਰ ਵਿਖੇ ਗੁਰਦੁਆਰਾ ਸਾਹਿਬ ਦੇ ਗੁੰਮਟ ਤੋਂ 8 ਤੋਲੇ ਸੋਨੇ ਦਾ ਖੰਡਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਸੰਬੰਧ ਵਿਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਗੁਰਦੁਆਰਾ ਕਮੇਟੀ ਦੇ ਮੈਂਬਰ ਹਰਦਿਆਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਕੁਝ ਅਣਪਛਾਤੇ ਚੋਰਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਗੁੰਮਟ ਤੋਂ ਅੱਠ ਤੋਲੇ ਸੋਨੇ ਦਾ ਖੰਡਾ ਚੋਰੀ ਕਰ ਲਿਆ ਗਿਆ ਹੈ।
ਜਿਸ ਦੇ ਸੰਬੰਧ ਵਿਚ ਸਵੇਰੇ ਉਨ੍ਹਾਂ ਨੂੰ ਪਤਾ ਲੱਗਾ ਅਤੇ ਉਨ੍ਹਾਂ ਨੇ ਥਾਣਾ ਅਜਨਾਲਾ ਦੀ ਪੁਲੀਸ ਨੂੰ ਸੂਚਿਤ ਕੀਤਾ ਹੈ। ਇਸ ਸਬੰਧ ਵਿਚ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰੀਕ ਸਿੰਘ ਵਿਛੋਆ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਗੁੰਮਟ ਉੱਪਰੋਂ ਸੋਨੇ ਦਾ ਖੰਡਾ ਚੋਰੀ ਹੋਣਾ ਮੰਦਭਾਗੀ ਗੱਲ ਹੈ ਅਤੇ ਉਹ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕਰਦੇ ਹਨ ਕਿ ਇਸ ਚੋਰੀ ਨੂੰ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।
The post ਅਜਨਾਲਾ : ਪਿੰਡ ਈਸਾਪੁਰ ਦੇ ਗੁਰਦੁਆਰੇ ਦੇ ਗੁੰਮਟ ਤੋਂ 8 ਤੋਲੇ ਸੋਨੇ ਦਾ ਖੰਡਾ ਚੋਰੀ appeared first on Daily Post Punjabi.
source https://dailypost.in/news/punjab/majha/ajnala-village-isapur-gurudwara/