Ghazipur border farmers protest: ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਨੇ ਫਿਰ ਰਫ਼ਤਾਰ ਫੜ੍ਹ ਲਈ ਹੈ। ਗਾਜੀਪੁਰ ਬਾਰਡਰ ‘ਤੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ ਹਨ । ਅਜਿਹੀ ਸਥਿਤੀ ਵਿੱਚ ਦਿੱਲੀ ਵਿੱਚ ਕਿਸਾਨਾਂ ਦੇ ਦਾਖਲੇ ਨੂੰ ਰੋਕਣ ਲਈ ਕਈ ਮੁੱਖ ਰਸਤੇ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ । 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਕਿਸਾਨਾਂ ਦੀ ਐਂਟਰੀ ਰੋਕਣ ਲਈ ਦੇਰ ਰਾਤ ਗਾਜ਼ੀਪੁਰ ਬਾਰਡਰ ਤੋਂ ਦਿੱਲੀ ਵੱਲ ਜਾਣ ਵਾਲੇ ਮੇਰਠ ਐਕਸਪ੍ਰੈਸਵੇ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ । ਅਜਿਹੀ ਸਥਿਤੀ ਵਿੱਚ ਨੋਇਡਾ ਤੋਂ ਦਿੱਲੀ ਆਉਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

ਇੱਕ ਪਾਸੇ ਜਿੱਥੇ ਸਰਾਏ ਕਾਲੇ ਖਾਨ-ਪ੍ਰਗਤੀ ਮੈਦਾਨ ਤੋਂ ਅਕਸ਼ਰਧਮ-ਗਾਜੀਪੁਰ ਜਾਣ ਵਾਲੀ ਸੜਕ ‘ਤੇ ਬੱਸਾਂ ਨੂੰ ਖੜ੍ਹਾ ਕੀਤਾ ਗਿਆ ਹੈ । ਉੱਥੇ ਹੀ ਦੂਜੇ ਪਾਸੇ ਗਾਜ਼ੀਪੁਰ ਤੋਂ ਅਕਸ਼ਰਧਾਮ ਹੁੰਦੇ ਹੋਏ ਪ੍ਰਗਤੀ ਮੈਦਾਨ ਵੱਲ ਜਾਣ ਵਾਲੇ ਰਸਤੇ ‘ਤੇ ਪੱਥਰ ਦੇ ਬੈਰੀਕੇਡਸ ਲਗਾਏ ਗਏ ਹਨ । ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਗਾਜ਼ੀਪੁਰ ਬਾਰਡਰ ਨੂੰ ਇੱਕ ਕਿਲ੍ਹੇ ਵਿੱਚ ਤਬਦੀਲ ਕਰ ਦਿੱਤਾ ਗਿਆ । ਗਾਜ਼ੀਪੁਰ ਬਾਰਡਰ ‘ਤੇ ਇਹ ਬੈਰੀਕੇਡਿੰਗ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਹੈ । ਪੁਲਿਸ ਨੂੰ ਸ਼ੱਕ ਹੈ ਕਿ 1 ਫਰਵਰੀ ਨੂੰ ਜਿਸ ਦਿਨ ਸੰਸਦ ਵਿੱਚ ਬਜਟ ਸੈਸ਼ਨ ਪੇਸ਼ ਕੀਤਾ ਜਾਣਾ ਹੈ, ਅਜਿਹੀ ਸਥਿਤੀ ਵਿੱਚ ਕਿਸਾਨ ਕਿਤੇ ਦਿੱਲੀ ਵੱਲ ਕੂਚ ਨਾ ਕਰ ਦੇਣ।

ਦੱਸ ਦੇਈਏ ਕਿ ਗਣਤੰਤਰ ਦਿਵਸ ਦੇ ਮੌਕੇ ‘ਤੇ ਲਾਲ ਕਿਲ੍ਹੇ ਵਿੱਚ ਵਾਪਰੀ ਘਟਨਾ ਤੋਂ ਬਾਅਦ ਲਗਾਤਾਰ ਕਿਸਾਨ ਵਾਪਸ ਜਾ ਰਹੇ ਸਨ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਗਾਜੀਪੁਰ ਬਾਰਡਰ ਖਾਲੀ ਕਰਨ ਦੇ ਆਦੇਸ਼ ਵੀ ਦਿੱਤੇ ਗਏ ਸਨ, ਪਰ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਮੀਡੀਆ ਸਾਹਮਣੇ ਰੌਲਾ ਪਾਉਣ ਤੋਂ ਬਾਅਦ ਇੱਕ ਵਾਰ ਫਿਰ ਗਾਜੀਪੁਰ ਬਾਰਡਰ ‘ਤੇ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਦੇਖੋ: ਟਿਕੈਤ ਦੀ ਸਾਦਗੀ ਦੇ ਕਾਇਲ ਹੋਏ ਕੰਵਰ ਗਰੇਵਾਲ, ਦੇਖੋ ਕਿਉਂ ਕੀਤਾ ਟਿਕੈਤ ਨੂੰ ਪ੍ਰਣਾਮ…
The post ਕਿਸਾਨਾਂ ਦੇ ਇਕੱਠ ਤੋਂ ਡਰੀ ਮੋਦੀ ਸਰਕਾਰ ! ਗਾਜ਼ੀਪੁਰ ਬਾਰਡਰ ਤੋਂ ਦਿੱਲੀ ਵੱਲ ਜਾਣ ਵਾਲੇ ਮੇਰਠ ਐਕਸਪ੍ਰੈਸਵੇ ਨੂੰ ਕੀਤਾ ਗਿਆ ਬੰਦ appeared first on Daily Post Punjabi.