Farmers meeting with Delhi Police : ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਨੂੰ ਲੈ ਕੇ ਅੱਜ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਅੰਦੋਲਨ ਦਾ 56 ਵਾਂ ਦਿਨ ਹੈ। ਅੱਜ, ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਅਤੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਦਰਮਿਆਨ ਗੱਲਬਾਤ ਦਾ ਦਸਵਾਂ ਗੇੜ ਹੋਣਾ ਹੈ। ਪਹਿਲਾਂ ਇਹ ਬੈਠਕ ਮੰਗਲਵਾਰ 19 ਜਨਵਰੀ ਨੂੰ ਹੋਣੀ ਸੀ ਪਰ ਕੇਂਦਰੀ ਖੇਤੀਬਾੜੀ ਸੱਕਤਰ ਨੇ ਬੁੱਧਵਾਰ 20 ਜਨਵਰੀ ਨੂੰ ਕਿਸਾਨ ਨੇਤਾਵਾਂ ਨੂੰ ਮੀਟਿੰਗ ਲਈ ਬੁਲਾਇਆ ਸੀ, ਇਸ ਨੂੰ ਕੱਲ ਕੁੱਝ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਸੀ। ਉੱਥੇ ਹੀ ਕਿਸਾਨਾਂ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਟਰੈਕਟਰ ਰੈਲੀ ਕੱਢਣ ਦਾ ਐਲਾਨ ਕੀਤਾ ਗਿਆ ਹੈ। ਜਿਸ ਸਬੰਧੀ ਕਿਸਾਨਾਂ ਅਤੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਸਬੰਧੀ ਕੀ ਫੈਸਲਾ ਆਉਂਦਾ ਹੈ।

ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਵੀ ਇੱਕ ਅਹਿਮ ਸੁਣਵਾਈ ਹੋਣੀ ਹੈ। ਕਿਸਾਨ ਜੱਥੇਬੰਦੀਆਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਟਰੈਕਟਰ ਰੈਲੀ ਕੱਢਣ ਲਈ ਦਿੱਲੀ ਪੁਲਿਸ ਤੋਂ ਆਗਿਆ ਵੀ ਮੰਗੀ ਸੀ। ਜਦਕਿ ਪਹਿਲਾ ਦਿੱਲੀ ਪੁਲਿਸ ਨੇ ਆਗਿਆ ਨਾ ਦੇ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਪਿੱਛਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਦਿੱਲੀ ਪੁਲਿਸ ਨੂੰ ਇਸ ਬਾਰੇ ਫੈਸਲਾ ਲੈਣਾ ਚਾਹੀਦਾ ਹੈ, ਪਰ ਇਸ ਮਾਮਲੇ ਦੀ ਸੁਣਵਾਈ ਅੱਜ ਸਰਕਾਰ ਦੀ ਅਪੀਲ ‘ਤੇ ਦੁਬਾਰਾ ਹੋਵੇਗੀ।
The post ਟ੍ਰੈਕਟਰ ਪਰੈਡ ‘ਤੇ ਆ ਸਕਦਾ ਹੈ ਵੱਡਾ ਫੈਸਲਾ, ਦਿੱਲੀ ਪੁਲਿਸ ਨਾਲ ਕਿਸਾਨਾਂ ਦੀ ਮੀਟਿੰਗ ਸ਼ੁਰੂ appeared first on Daily Post Punjabi.