ਅਦਕਾਰਾ ਸਰਗੁਨ ਮਹਿਤਾ ਨੇ ਮਨਾਇਆ ਬਹੁਤ ਧੂਮ-ਧਾਮ ਨਾਲ ਲੋਹੜੀ ਦਾ ਤਿਉਹਾਰ , ਵੀਡੀਓ ਕੀਤੀ ਸਾਂਝੀ

Sargun Mehta celebrates Lohri : ਲੋਹੜੀ ਦਾ ਤਿਉਹਾਰ ਪੂਰੇ ਪੰਜਾਬ ‘ਚ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਅਦਾਕਾਰਾ ਸਰਗੁਨ ਮਹਿਤਾ ਨੇ ਵੀ ਇਸ ਤਿਉਹਾਰ ਨੂੰ ਆਪਣੇ ਹੀ ਅੰਦਾਜ਼ ‘ਚ ਮਨਾਇਆ । ਇਸ ਮੌਕੇ ਉਹ ਖੂਬ ਮਸਤੀ ਕਰਦੇ ਹੋਏ ਵਿਖਾਈ ਦਿੱਤੀ । ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਸਰਗੁਨ ਖੂਬ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ।

ਆਪਣੇ ਭਰਾਵਾਂ ਦੇ ਨਾਲ ਮਸਤੀ ਕਰਦੇ ਹੋਏ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਤੋਂ ਬਾਅਦ ਇੱਕ ਵੀਡੀਓ ਸਾਂਝੇ ਕੀਤੇ ਹਨ । ਜਿਨ੍ਹਾਂ ‘ਚ ਉਹ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਉਸ ਦੇ ਭਰਾ ਵੀ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ ।

ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਫ਼ਿਲਮਾਂ ‘ਚ ਉਹ ਕੰਮ ਕਰ ਚੁੱਕੇ ਹਨ ।ਪੰਜਾਬੀ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਹੋਣ ਜਾਂ ਫਿਰ ਚੁਲਬੁਲੇ ਅੰਦਾਜ਼ ਵਾਲੇ । ਸਰਗੁਨ ਮਹਿਤਾ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਅਦਕਾਰਾ ਵਿੱਚੋ ਇੱਕ ਹੈ ਜਿਹਨਾਂ ਨੂੰ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤਾ ਜਾਂਦਾ ਹੈ ।

ਦੇਖੋ ਵੀਡੀਓ : ਕਿਸਾਨੀ ਅੰਦੋਲਨ ਦੀ ਸਟੇਜ ਤੇ ਪਹੁੰਚੇ ਬੱਬੂ ਮਾਨ ਸਟੇਜ ਤੋਂ ਗੋਦੀ ਮੀਡੀਆ ਦੀ ਬਣਾ ਦਿੱਤੀ ਰੇਲ

The post ਅਦਕਾਰਾ ਸਰਗੁਨ ਮਹਿਤਾ ਨੇ ਮਨਾਇਆ ਬਹੁਤ ਧੂਮ-ਧਾਮ ਨਾਲ ਲੋਹੜੀ ਦਾ ਤਿਉਹਾਰ , ਵੀਡੀਓ ਕੀਤੀ ਸਾਂਝੀ appeared first on Daily Post Punjabi.



source https://dailypost.in/news/entertainment/sargun-mehta-celebrates-lohri/
Previous Post Next Post

Contact Form