ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਲਿਆ ਨਵਾਂ ਘਰ,ਤਸਵੀਰਾਂ ਸੋਸ਼ਲ ਮੀਡੀਆ ‘ਤੇ ਹੋਈਆਂ ਵਾਇਰਲ

Kulwinder Billa’s new home : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਕੁਲਵਿੰਦਰ ਬਿੱਲਾ ਨੇ ਨਵਾਂ ਘਰ ਲਿਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ । ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਕੁਝ ਦਿਨ ਪਹਿਲਾਂ ਆਪਣੇ ਨਵੇਂ ਘਰ ਦੇ ਨਾਲ ਆਪਣੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਸ਼ੁਕਰਾਨੇ ਵਾਲਾ ਇੱਕ ਇਮੋਜੀ ਵੀ ਸਾਂਝਾ ਕੀਤਾ ਹੈ । ਹਾਲਾਂਕਿ ਇਸ ਦੀ ਕੋਈ ਉਨ੍ਹਾਂ ਨੇ ਆਫੀਸ਼ੀਅਲ ਅਨਾਊਂਸਮੈਂਟ ਨਹੀਂ ਕੀਤੀ ਹੈ । ਪਰ ਸੋਸ਼ਲ ਮੀਡੀਆ ‘ਤੇ ਅਜਿਹੀਆਂ ਖ਼ਬਰਾਂ ਖੂਬ ਵਾਇਰਲ ਹੋ ਰਹੀਆਂ ਹਨ ।

ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੇ ਹਨ । ਇਸ ਦੇ ਨਾਲ ਹੀ ਕਈ ਫ਼ਿਲਮਾਂ ‘ਚ ਵੀ ਉਹ ਕੰਮ ਕਰ ਚੁੱਕੇ ਹਨ । ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਹਨ । ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੋਣ ਲਈ ਕਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ ਸਨ ।

Kulwinder Billa's new home
Kulwinder Billa’s new home

ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਗਾਇਕ ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੋਏ ਹਨ । ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਵੀ ਆਪਣਾ ਰੋਸ ਪ੍ਰਗਟਾਇਆ ਜਾ ਚੁੱਕਾ ਹੈ। ਕੁਲਵਿੰਦਰ ਬਿੱਲਾ ਨੇ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿਤੇ ਹਨ ਤੇ ਹੁਣ ਵੀ ਦੇ ਰਹੇ ਹਨ ਦਰਸ਼ਕਾਂ ਨੂੰ ਉਹਨਾਂ ਦੇ ਗੀਤ ਅਕਸਰ ਬਹੁਤ ਪਸੰਦ ਆਉਂਦੇ ਹਨ।

ਦੇਖੋ ਵੀਡੀਓ : Exclusive Interview- ਕੁੱਟਮਾਰ ਤੋਂ ਬਾਅਦ ਕੀ ਬੋਲੇ Ravneet Bittu ? ਜਾਣੋ ਕਿਸਨੇ ਕਰਵਾਇਆ ਸੀ ਜਾਨਲੇਵਾ ਹਮਲਾ ?

The post ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਲਿਆ ਨਵਾਂ ਘਰ,ਤਸਵੀਰਾਂ ਸੋਸ਼ਲ ਮੀਡੀਆ ‘ਤੇ ਹੋਈਆਂ ਵਾਇਰਲ appeared first on Daily Post Punjabi.



source https://dailypost.in/news/entertainment/kulwinder-billas-new-home/
Previous Post Next Post

Contact Form