ਪੁਲਿਸ ਦੇ ਨੋਟਿਸਾਂ ਤੋਂ ਡਰਾਂਗੇ ਨਹੀਂ, ਅੰਦੋਲਨ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਸਰਕਾਰ : ਸੰਯੁਕਤ ਕਿਸਾਨ ਮੋਰਚਾ

Sanyukt kisan morcha : ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਨੇ ਵੀਰਵਾਰ ਨੂੰ ਕਿਹਾ ਕਿ ਉਹ ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਭੇਜੇ ਨੋਟਿਸਾਂ ਤੋਂ ਨਹੀਂ ਡਰੇਗਾ। ਇਸ ਦੇ ਨਾਲ ਹੀ ਮੋਰਚੇ ਨੇ ਦੋਸ਼ ਲਾਇਆ ਕਿ ਸਰਕਾਰ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਵੱਖ ਵੱਖ ਕਿਸਾਨ ਜੱਥੇਬੰਦੀਆਂ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ। ਮੋਰਚੇ ਨੇ ਇੱਕ ਬਿਆਨ ਵਿੱਚ ਦੋਸ਼ ਲਾਇਆ, “ਅਸੀਂ ਦਿੱਲੀ ਪੁਲਿਸ ਵੱਲੋਂ ਨੋਟਿਸ ਭੇਜੇ ਜਾਣ ਤੋਂ ਨਹੀਂ ਡਰਾਂਗੇ ਅਤੇ ਉਨ੍ਹਾਂ ਦਾ ਜਵਾਬ ਦੇਵਾਂਗੇ। ਭਾਜਪਾ ਸਰਕਾਰ (ਕੇਂਦਰ ) ਰਾਜਾਂ ਵਿੱਚ ਆਪਣੀਆਂ ਸਰਕਾਰਾਂ ਨਾਲ ਮਿਲ ਕੇ, 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦਾ ਦੋਸ਼ ਸੰਯੁਕਤ ਕਿਸਾਨ ਮੋਰਚੇ ‘ਤੇ ਪਾ ਕੇ ਅੰਦੋਲਨ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਹ ਮਨਜ਼ੂਰ ਨਹੀਂ ਹੈ। ਪੁਲਿਸ ਵੱਖ-ਵੱਖ ਧਰਨੇ ਖਾਲੀ ਕਰਵਾਉਣ ਲਈ ਹਰ ਕੋਸ਼ਿਸ਼ ਕਰ ਰਹੀ ਹੈ।”

Sanyukt kisan morcha
Sanyukt kisan morcha

ਬਿਆਨ ਵਿੱਚ ਉਨ੍ਹਾਂ ਨੇ ਦੋਸ਼ ਲਾਇਆ, “ਅਸਲ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਪੁਲਿਸ ਉਨ੍ਹਾਂ ਕਿਸਾਨਾਂ ਨੂੰ ਗ੍ਰਿਫਤਾਰ ਕਰ ਰਹੀ ਹੈ ਜਿਹੜੇ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਪੁਲਿਸ ਨੇ ਉਨ੍ਹਾਂ ਦੀਆਂ ਗੱਡੀਆਂ ਵੀ ਜ਼ਬਤ ਕਰ ਲਈਆਂ। ਅਸੀਂ ਪਲਵਲ ਤੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਨਿੰਦਾ ਕਰਦੇ ਹਾਂ ਜਿੱਥੇ ਪੁਲਿਸ ਨੇ ਸਥਾਨਕ ਲੋਕਾਂ ਨੂੰ ਭੜਕਾਇਆ ਅਤੇ ਵੱਖਵਾਦੀ ਭਾਵਨਾਵਾਂ ਨੂੰ ਭੜਕਾਇਆ।”

ਇਹ ਵੀ ਦੇਖੋ : ਰਾਕੇਸ਼ ਟਿਕੇਤ ਦੀ ਹਾਲਤ ਵਿਗੜੀ, ਚੈਕਅਪ ਕਰਨ ਪਹੁੰਚੀ ਡਾਕਟਰਾਂ ਦੀ ਟੀਮ, ਡਾ. ਤੋਂ ਸੁਣੋ ਹੁਣ ਕਿਵੇਂ ਐ ਟਿਕੇਤ ਦੀ ਤਬੀਅਤ

The post ਪੁਲਿਸ ਦੇ ਨੋਟਿਸਾਂ ਤੋਂ ਡਰਾਂਗੇ ਨਹੀਂ, ਅੰਦੋਲਨ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਸਰਕਾਰ : ਸੰਯੁਕਤ ਕਿਸਾਨ ਮੋਰਚਾ appeared first on Daily Post Punjabi.



Previous Post Next Post

Contact Form