ਬਿੰਨੂ ਢਿੱਲੋਂ ਨੇ ਕਿਸਾਨੀ ਧਰਨੇ ਪ੍ਰਦਰਸ਼ਨ ਨੂੰ ਦਰਸਾਉਂਦੀ ਹੋਈ ਵੀਡੀਓ ਕੀਤੀ ਸਾਂਝੀ

Binnu Dhillon shared a video : ਦੇਸ਼ ਦੇ ਕਿਸਾਨਾਂ ਦਾ ਧਰਨਾ ਪਿਛਲੇ ਇੱਕ ਮਹੀਨੇ ਤੋਂ ਚੱਲ ਰਿਹਾ ਹੈ । ਖੇਤੀ ਬਿੱਲਾਂ ਦੇ ਵਿਰੋਧ ‘ਚ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਸਰਕਾਰ ਵੱਲੋਂ ਹਾਲੇ ਤੱਕ ਨਹੀਂ ਦਿੱਤਾ ਗਿਆ ਹੈ । ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਲਗਾਤਾਰ ਆਪਣਾ ਸਮਰਥਨ ਕਿਸਾਨ ਅੰਦੋਲਨ ਨੂੰ ਦੇ ਰਹੇ ਹਨ ।

ਕੋਈ ਗਾਇਕ ਗੀਤਾਂ ਦੇ ਜ਼ਰੀਏ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ ਤੇ ਕੋਈ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟਾਂ ਅਤੇ ਵੀਡੀਓਜ਼ ਸਾਂਝੇ ਕਰਕੇ ਕਿਸਾਨਾਂ ਨੂੰ ਸਮਰਥਨ ਦੇ ਰਿਹਾ ਹੈ ।ਅਦਾਕਾਰ ਬਿੰਨੂ ਢਿੱਲੋਂ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਕਿਸਾਨ ਅੰਦੋਲਨ ਦੇ ਵੱਖ ਵੱਖ ਰੂਪ ਵੇਖਣ ਨੂੰ ਮਿਲ ਰਹੇ ਨੇ ।

Binnu Dhillon shared a video
Binnu Dhillon shared a video

ਕਿਸਾਨ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ। ਕਿਸਾਨ ਤਿੰਨੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਹ ਇਸ ਮੰਗ ਨੂੰ ਲੈ ਕੇ ਅਟੱਲ ਹਨ। ਇਸ ਦੇ ਨਾਲ ਹੀ ਸਰਕਾਰ ਇਸ ਨੂੰ ਕਿਸਾਨਾਂ ਲਈ ਫਾਇਦੇਮੰਦ ਦੱਸ ਰਹੀ ਹੈ। ਸਰਕਾਰ ਗੱਲਬਾਤ ਰਾਹੀਂ ਇਸ ਡੈੱਡਲਾਕ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਦੋਵਾਂ ਧਿਰਾਂ ਵਿਚਾਲੇ ਅੱਠ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤਕ ਕੁਝ ਖਾਸ ਹੱਲ ਨਹੀਂ ਨਿਕਲ ਸਕਿਆ।

ਦੇਖੋ ਵੀਡੀਓ : ਸੁਪਰੀਮ ਕੋਰਟ ਤੋਂ ਆਏ ਫੈਸਲੇ ਤੋਂ ਬਾਅਦ ਰਾਜੇਵਾਲ ਤੇ ਡੱਲੇਵਾਲ ਨੇ ਕਰਤਾ ਵੱਡਾ ਐਲਾਨ, ਮੋਦੀ ਸਰਕਾਰ ਨੂੰ ਲਿਆ’ਤੇ ਪਸੀਨੇ

The post ਬਿੰਨੂ ਢਿੱਲੋਂ ਨੇ ਕਿਸਾਨੀ ਧਰਨੇ ਪ੍ਰਦਰਸ਼ਨ ਨੂੰ ਦਰਸਾਉਂਦੀ ਹੋਈ ਵੀਡੀਓ ਕੀਤੀ ਸਾਂਝੀ appeared first on Daily Post Punjabi.



source https://dailypost.in/news/entertainment/binnu-dhillon-shared-a-video/
Previous Post Next Post

Contact Form