ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਕੀਤਾ ਆਪਣੇ ਨਵੇਂ ਘਰ ਦਾ ਮਹੂਰਤ

Ranjit Bawa inaugurated his new home : ਪੰਜਾਬੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਪਾ ਕੇ ਆਪਣੀ ਖੁਸ਼ੀ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਆਪਣੇ ਨਵੇਂ ਘਰ ਦੀ ਤਸਵੀਰ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ। ਉਹ ਬਹੁਤ ਹੀ ਜਿਆਦਾ ਖੁਸ਼ ਨਜ਼ਰ ਆ ਰਹੇ ਹਨ । ਰਣਜੀਤ ਬਾਵਾ ਦੇ ਨਾਲ ਇਸ ਵਿੱਚ ਹੋਰ ਵੀ ਕਲਾਕਾਰ ਉਹਨਾਂ ਦੇ ਨਾਲ ਹਨ ।

Ranjit Bawa inaugurated his new home
Ranjit Bawa inaugurated his new home

ਗਾਇਕ ਰਣਜੀਤ ਬਾਵਾ ਨੇ ਨਵੇਂ ਘਰ ਵਿੱਚ ਪਰਵੇਸ਼ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਵਾਇਆ । ਘਰ ਦੇ ਮੂਹਰਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ। ਇਸ ਖ਼ਾਸ ਮੌਕੇ ‘ਤੇ ਪੰਜਾਬੀ ਕਲਾਕਾਰ ਵੀ ਸ਼ਾਮਿਲ ਹੋਏ ਸਨ । ਦੇਸੀ ਕਰਿਊ ਵਾਲਿਆਂ ਨੇ ਵੀ ਇੰਸਟਾਗ੍ਰਾਮ ਸਟੋਰੀ ਚ ਫੋਟੋ ਸ਼ੇਅਰ ਕਰਕੇ ਰਣਜੀਤ ਬਾਵਾ ਨੂੰ ਵਧਾਈ ਦਿੱਤੀ ਹੈ।

Ranjit Bawa inaugurated his new home
Ranjit Bawa inaugurated his new home

ਜੇ ਗੱਲ ਕਰੀਏ ਰਣਜੀਤ ਬਾਵਾ ਦੀ ਤਾਂ ਉਹ ਏਨੀਂ ਦਿਨੀਂ ਕਿਸਾਨੀ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਉਹ ਆਪਣੇ ਗੀਤਾਂ ਦੇ ਰਾਹੀਂ ਕਿਸਾਨੀ ਧਰਨੇ ‘ਚ ਜੋਸ਼ ਭਰ ਰਹੇ ਨੇ । ਰਣਜੀਤ ਬਾਵਾ ਲੰਬੇ ਸਮੇ ਤੋਂ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਤੇ ਕਿਸਾਨਾਂ ਲਈ ਮੰਦਭਾਗੀ ਸ਼ਬਦਾਵਲੀ ਵਰਤਣ ਵਾਲਿਆਂ ਨੂੰ ਵੀ ਕਰਾਰਾ ਜਵਾਬ ਦਿੱਤਾ ਸੀ ।

ਦੇਖੋ ਵੀਡੀਓ : ਟਰੈਕਟਰ ਨਹੀਂ ਇਹ ਹੈ ਟੈਂਕ, ਕੀਮਤ 1 ਕਰੋੜ, 26 ਨੂੰ ਕਰੇਗਾ ਮਾਰਚ ਦੀ ਅਗਵਾਈ ਲੱਗਣ ਜਾ ਰਹੀ ਹੈ ਤੋਪ

The post ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਕੀਤਾ ਆਪਣੇ ਨਵੇਂ ਘਰ ਦਾ ਮਹੂਰਤ appeared first on Daily Post Punjabi.



source https://dailypost.in/news/entertainment/ranjit-bawa-inaugurated-his-new-home/
Previous Post Next Post

Contact Form