Oil companies hike petrol diesel prices: ਨਵੀਂ ਦਿੱਲੀ: ਨਵੇਂ ਸਾਲ ਦੀ ਸ਼ੁਰੂਆਤ ਤੋਂ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਇਸ ਲਗਾਤਾਰ ਹੋ ਰਹੇ ਵਾਧੇ ਤੋਂ ਬਾਅਦ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਬਹੁਤ ਜ਼ਿਆਦਾ ਵੱਧ ਗਈਆਂ ਹਨ। ਅੱਜ ਲਗਾਤਾਰ ਦੂਜੇ ਦਿਨ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਜਿਸ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ ।
ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ 86.35 ਰੁਪਏ ਅਤੇ ਡੀਜ਼ਲ 76.48 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਿਆ ਹੈ । ਇਸ ਤੋਂ ਇਲਾਵਾ ਮੁੰਬਈ ਵਿੱਚ ਪੈਟਰੋਲ 92.86 ਰੁਪਏ ਤੇ ਡੀਜ਼ਲ 83.30 ਰੁਪਏ, ਕੋਲਕਾਤਾ ਵਿੱਚ 87.69 ਰੁਪਏ ਤੇ ਡੀਜ਼ਲ 80.08 ਰੁਪਏ, ਚੇੱਨਈ ਵਿੱਚ ਪੈਟਰੋਲ 88.82 ਰੁਪਏ ਤੇ ਡੀਜ਼ਲ 81.71 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਮਹੀਨੇ ਦੇ 27 ਦਿਨਾਂ ਵਿੱਚ ਪੈਟਰੋਲ ਦੀ ਕੀਮਤ ਵਿੱਚ ਸਿਰਫ 10 ਦਿਨਾਂ ਵਿੱਚ ਵਾਧਾ ਹੋਇਆ ਹੈ, ਪਰ ਇਸ ਦੌਰਾਨ ਪੈਟਰੋਲ ਦੀ ਕੀਮਤ ਵਿੱਚ 2.59 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਡੀਜ਼ਲ ਦੀ ਕੀਮਤ ਵਿੱਚ 2.35 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸਵੇਰੇ 6 ਵਜੇ ਬਦਲਾਅ ਹੁੰਦਾ ਹੈ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਜ਼ਿਕਰਯੋਗ ਹੈ ਕਿ ਤੁਸੀਂ SMS ਰਾਹੀਂ ਪੈਟਰੋਲ ਡੀਜ਼ਲ ਦੀ ਕੀਮਤ ਦਾ ਪਤਾ ਲਗਾ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਦੇ ਅਨੁਸਾਰ ਤੁਹਾਨੂੰ ਆਪਣਾ ਸਿਟੀ ਕੋਡ ਆਰਐਸਪੀ ਨਾਲ ਟਾਈਪ ਕਰਨਾ ਪਵੇਗਾ ਅਤੇ 9224992249 ਨੰਬਰ ‘ਤੇ SMS ਭੇਜਣਾ ਪਏਗਾ।
ਇਹ ਵੀ ਦੇਖੋ: ਦਿੱਲੀ ਦੇ ਦਿਲਵਾਲੀਆਂ ਨੇ ਦਿੱਤਾ ਕਿਸਾਨਾਂ ਦਾ ਸਾਥ ਕਹਿੰਦੇ ਮੋਢੇ ਨਾਲ ਮੋਢਾ ਜੋੜ ਖੜੇ ਹਾਂ ਨਾਲ
The post ਤੇਲ ਕੰਪਨੀਆਂ ਨੇ ਫਿਰ ਦਿੱਤਾ ਝਟਕਾ, ਲਗਾਤਾਰ ਦੂਜੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ appeared first on Daily Post Punjabi.