ਫ਼ਿਲਮੀ ਅਦਾਕਾਰ ਕਮਲ ਹਸਨ ਨੂੰ ਕਰਵਾਇਆ ਗਿਆ ਹਸਪਤਾਲ ਵਿੱਚ ਭਰਤੀ , ਜਲਦਬਾਜ਼ੀ ‘ਚ ਕਰਵਾਉਣੀ ਪਈ ਸਰਜਰੀ

Film actor Kamal Hassan : ਬਾਲੀਵੁੱਡ ਅਦਾਕਾਰ ਕਮਲ ਹਸਨ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਹੈ, ਉਹਨਾਂ ਨੂੰ ਕਿਸੇ ਬਿਮਾਰੀ ਕਰਕੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ । ਖਬਰਾਂ ਮੁਤਾਬਿਕ ਉਨ੍ਹਾਂ ਨੇ ਆਪਣੀ ਸਰਜਰੀ ਕਰਵਾਈ ਹੈ। ਇਸ ਦਾ ਖੁਲਾਸਾ ਉਨ੍ਹਾਂ ਦੀਆਂ ਬੇਟੀਆਂ ਸ਼ਰੂਤੀ ਹਸਨ ਤੇ ਅਕਸ਼ਰਾ ਹਸਨ ਨੇ ਦਿੱਤੀ ਹੈ। ਦੋਵਾਂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿਤਾ ਕਮਲ ਹਾਸਨ ਸਰਜਰੀ ਕਰਵਾ ਰਹੇ ਹਨ।

Film actor Kamal Hassan
Film actor Kamal Hassan

ਉਹਨਾਂ ਨੇ ਆਪਣੇ ਪ੍ਰਸ਼ੰਸਕਾਂ ਦਾ ਸ਼ੁਕਰੀਆ ਅਦਾ ਕਰਦੇ ਹੋਏ ਕਿਹਾ ਹੈ, ਇਲਾਜ ਦੌਰਾਨ ਸਾਡੇ ਪਿਤਾ ਲਈ ਚਿੰਤਾ ਜਾਹਿਰ ਕਰਨ, ਉਨ੍ਹਾਂ ਦਾ ਸਾਥ ਦੇਣ ਤੇ ਪ੍ਰਾਰਥਨਾ ਕਰਨ ਲਈ ਧੰਨਵਾਦ ਕਰਦੇ ਹਾਂ। ਸਾਨੂੰ ਤੁਹਾਨੂੰ ਸਾਰਿਆਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਉਨ੍ਹਾਂ ਦੀ ਸਰਜਰੀ ਸਫ਼ਲ ਰਹੀ। ਉਨ੍ਹਾਂ ਦੇ ਪੈਰ ਦੀ ਸਰਜਰੀ ਅੱਜ ਸਵੇਰੇ ਸ਼੍ਰੀ ਰਾਮਚੰਦਰ ਹਸਪਤਾਲ ’ਚ ਆਰਥੋਪੈਡਿਕ ਡਾ. ਮੋਹਨ ਕੁਮਾਰ ਤੇ ਡਾ. ਜੇਐੱਮਐੱਨ ਮੂਰਤੀ ਨੇ ਕੀਤੀ ਹੈ।

Film actor Kamal Hassan
Film actor Kamal Hassan

ਡਾਕਟਰ ਤੇ ਹਸਪਤਾਲ ਪ੍ਰਬੰਧਨ ਸਾਡੇ ਪਿਤਾ ਦੀ ਚੰਗੀ ਤਰ੍ਹਾਂ ਦੇਖਭਾਲ ਕਰ ਰਹੇ ਹਨ। ਉਨ੍ਹਾਂ ਅੱਗੇ ਲਿਖਿਆ, ਅਸੀਂ ਚਾਰ ਤੋਂ ਪੰਜ ਦਿਨਾਂ ’ਚ ਘਰ ਵਾਪਸ ਆ ਜਾਵਾਂਗੇ। ਕੁਝ ਦਿਨਾਂ ਦੇ ਆਰਾਮ ਅਤੇ ਸਰਜਰੀ ਤੋਂ ਬਾਅਦ ਉਹ ਹਮੇਸ਼ਾ ਦੀ ਤਰ੍ਹਾਂ ਲੋਕਾਂ ਨਾਲ ਗੱਲਬਾਤ ਕਰਨ ਲਈ ਤਿਆਰ ਰਹਿਣਗੇ। ਉਨ੍ਹਾਂ ਦੀ ਸਲਾਮਤੀ ਲਈ ਤੁਹਾਡੀ ਸਾਰਿਆਂ ਦੀ ਪ੍ਰਾਰਥਨਾ ਲਈ ਹਾਰਦਿਕ ਧੰਨਵਾਦ।

ਦੇਖੋ ਵੀਡੀਓ : ਅੱਜ ਦਿੱਲੀ ਕਿਸਾਨਾਂ ਦੀ ਪਹਿਲਾਂ ਪੁਲਿਸ ਤੇ ਫਿਰ ਕੇਂਦਰੀ ਮੰਤੀਆਂ ਨਾਲ ਮੀਟਿੰਗ, 26 ਨੇੜੇ ਐ ਕੀ ਨਿਕਲੇਗਾ ਹੱਲ ?

The post ਫ਼ਿਲਮੀ ਅਦਾਕਾਰ ਕਮਲ ਹਸਨ ਨੂੰ ਕਰਵਾਇਆ ਗਿਆ ਹਸਪਤਾਲ ਵਿੱਚ ਭਰਤੀ , ਜਲਦਬਾਜ਼ੀ ‘ਚ ਕਰਵਾਉਣੀ ਪਈ ਸਰਜਰੀ appeared first on Daily Post Punjabi.



Previous Post Next Post

Contact Form