ਬਾਲੀਵੁੱਡ ਅਦਾਕਾਰ ਅਜੈ ਦੇਵਗਨ ,ਤਾਪਸੀ ਪੰਨੂ ਅਤੇ ਰਿਤੇਸ਼ ਦੇਸ਼ਮੁਖ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਦਿੱਤੀ ਵਧਾਈ , ਸਾਂਝੀ ਕੀਤੀ ਟਵੀਟ

Bollywood actors shared a tweet : ਪੂਰੀ ਦੁਨੀਆ ‘ਚ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਪਾਲੀਵੁੱਡ ਦੀਆਂ ਹਸਤੀਆਂ ਦੇ ਨਾਲ ਨਾਲ ਬਾਲੀਵੁੱਡ ਸਿਤਾਰਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਯਾਦ ਕੀਤਾ ਹੈ । ਗੁਰਦਾਸ ਮਾਨ ਨੇ ਵੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ ਹੈ ।

ਇਸ ਦੇ ਨਾਲ ਹੀ ਬਾਲੀਵੁੱਡ ਹਸਤੀਆਂ ਚੋਂ ਤਾਪਸੀ ਪੰਨੂ ਨੇ ਵੀ ਟਵੀਟ ਕਰਦਿਆਂ ਹੋਇਆਂ ਲਿਖਿਆ ਕਿ “ਦੇਹ ਸਿਵਾ ਬਰੁ ਮੋਹਿ ਇਹੈ ਸ਼ੁਭ ਕਰਮਨ ਤੇ ਕਬਹੂੰ ਨ ਟਰੋਂ, ਨ ਡਰੋਂ ਅਰਿ ਸੋ ਜਬ ਜਾਇ ਲਰੋਂ ਨਿਸਚੈ ਕਰਿ ਅਪੁਨੀ ਜੀਤ ਕਰੋਂ ॥ ਗੁਰਪੁਰਬ ਤੁਹਾਡੀ ਜਿੰਦਗੀ ਵਿੱਚ ਅਨੰਦ ਅਤੇ ਖ਼ੁਸ਼ੀਆਂ ਲਿਆਵੇ!’ ਬਾਲੀਵੁੱਡ ਅਦਾਕਾਰ ਅਜੈ ਦੇਵਗਨ ਨੇ ਵੀ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ । “ਗੁਰੂ ਗੋਬਿੰਦ ਸਿੰਘ ਜੀ ਨੇ ਕਿਹਾ ਕਿ ਸਵਾਰਥ ਨੂੰ ਖਤਮ ਕਰੋ , ਅੱਜ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਮੈਂ ਇਕ ਬਹਾਦਰ ਸੰਤ ਵੱਲੋਂ ਮਨੁੱਖਤਾ ਲਈ ਪੜ੍ਹਾਏ ਪਾਠ ਨੂੰ ਯਾਦ ਕਰਦਾ ਹਾਂ।

ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ ਜਿਸ ਨੂੰ ਦੁਨੀਆਂ ਭਰ ਵਿੱਚ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਬੌਲੀਵੁਡ ਸਿਤਾਰਿਆਂ ਨੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਬੌਲੀਵੁਡ ਅਦਾਕਾਰਾ ਤਾਪਸੀ ਪੰਨੂ ਨੇ ਆਪਣੇ ਟਵਿੱਟਰ ਹੈਂਡਲ ਤੋਂ ਪੰਜਾਬੀ ਵਿੱਚ ਟਵੀਟ ਕਰਦਿਆਂ ਗੁਰਪੁਰਬ ਦੀ ਵਧਾਈ ਦਿੰਦਿਆਂ ਲਿਖਿਆ ਗੁਰਪੁਰਬ ਤੁਹਾਡੀ ਜ਼ਿੰਦਗੀ ਵਿੱਚ ਅਨੰਦ ਤੇ ਖ਼ੁਸ਼ੀਆਂ ਲਿਆਵੇ ।

ਅਦਾਕਾਰ ਰਿਤੇਸ਼ ਦੇਸ਼ੁਖ ਦਾ ਟਵੀਟ ਵੀ ਵਾਇਰਲ ਹੋ ਰਿਹਾ ਹੈ।ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਰਿਤੇਸ਼ ਨੇ ਟਵੀਟ ਕੀਤਾ, “ਮੈਂ ਆਸ ਕਰਦਾ ਹਾਂ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਸੇਧ ਨਾਲ ਅਸੀਂ ਹਮਦਰਦ, ਦਿਆਲੂ ਤੇ ਪਿਆਰ ਕਰਨ ਵਾਲੇ ਬਣੇ ਰਹੀਏ।

ਦੇਖੋ ਵੀਡੀਓ : ਮੋਦੀ ਦੇ ਮੰਤਰੀ ਨਾਲ ਮੀਟਿੰਗ ‘ਚ ਹੀ ਫਸ ਪਏ ਕਿਸਾਨ ਆਗੂ, ਕਹਿੰਦੇ ਸੁਣ ਲਵੋ ਕਾਨੂੰਨ ਰੱਦ ਤੋਂ ਘੱਟ ਕੁੱਝ ਨਹੀਂ ਹੋਣਾ

The post ਬਾਲੀਵੁੱਡ ਅਦਾਕਾਰ ਅਜੈ ਦੇਵਗਨ ,ਤਾਪਸੀ ਪੰਨੂ ਅਤੇ ਰਿਤੇਸ਼ ਦੇਸ਼ਮੁਖ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਦਿੱਤੀ ਵਧਾਈ , ਸਾਂਝੀ ਕੀਤੀ ਟਵੀਟ appeared first on Daily Post Punjabi.



Previous Post Next Post

Contact Form