Ghazipur border farmers protest : ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 66 ਵਾਂ ਦਿਨ ਹੈ। ਬੀਤੇ ਦਿਨ ਦਿੱਲੀ ਦੇ ਸਿੰਘੂ ਬਾਰਡਰ ‘ਤੇ ਕੁੱਝ ਲੋਕਾਂ ਵਲੋਂ ਹੰਗਾਮਾ ਵੀ ਕੀਤਾ ਗਿਆ ਸੀ। ਪਰ ਹੁਣ ਸਿੰਘੂ ਬਾਰਡਰ ਦੇ ਨਾਲ-ਨਾਲ ਗਾਜੀਪੁਰ ਬਾਰਡਰ ‘ਤੇ ਵੀ ਕਿਸਾਨ ਅੰਦੋਲਨ ਦਾ ਕੇਂਦਰ ਬਣ ਗਿਆ ਹੈ। ਬੀਤੀ 26 ਜਨਵਰੀ ਦੀ ਘਟਨਾ ‘ਤੇ ਦੁੱਖ ਜ਼ਾਹਿਰ ਕਰਦੇ ਹੋਏ ਅੱਜ ਕਿਸਾਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਬਰਸੀ ‘ਤੇ ਵਰਤ ਰੱਖ ਰਹੇ ਹਨ। ਕਿਸਾਨਾਂ ਦਾ ਵਰਤ ਸ਼ੁਰੂ ਹੋ ਗਿਆ ਹੈ। ਕਿਸਾਨ ਰਾਸ਼ਟਰ ਪਿਤਾ ਦੀ ਬਰਸੀ ਨੂੰ ਸਦਭਾਵਨਾ ਦਿਵਸ ਵਜੋਂ ਮਨਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਦੇਸ਼ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਸਾਡੇ ਵਰਤ ਵਿੱਚ ਸ਼ਾਮਿਲ ਹੋਵੋ ਅਤੇ ਸਾਡਾ ਸਮਰਥਨ ਕਰੋ। ਸਾਰੇ ਨੇਤਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵਰਤ ਰੱਖਣਗੇ।
ਪਰ ਇਸ ਵਿਚਕਾਰ ਗਾਜੀਪੁਰ ਸਰਹੱਦ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਗਾਜ਼ੀਪੁਰ ਸਰਹੱਦ ‘ਤੇ ਆਪਣੇ ਸਮਰਥਕਾਂ ਨਾਲ ਡਟੇ ਹੋਏ ਹਨ। ਇਸ ਤੋਂ ਪਹਿਲਾਂ ਕਿਸਾਨ ਆਗੂ ਦਰਸ਼ਨ ਪਾਲ ਸਿੰਘ ਨੇ ਸਿੰਘੂ ਸਰਹੱਦ ‘ਤੇ ਇੰਟਰਨੈੱਟ ਸੇਵਾ ਬਹਾਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ ਤਾਂ ਜੋ ਸਾਡੀਆਂ ਚੀਜ਼ਾਂ ਲੋਕਾਂ ਤੱਕ ਨਾ ਪਹੁੰਚ ਸਕਣ। ਇੱਥੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿੱਚ ਕਿਸਾਨਾਂ ਦੀ ਇੱਕ ਮਹਾਂ ਪੰਚਾਇਤ ਹੋਈ। ਇਹ ਫੈਸਲਾ ਲਿਆ ਗਿਆ ਕਿ ਮੁਜ਼ੱਫਰਨਗਰ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਹੋਰ ਜ਼ਿਲ੍ਹਿਆਂ ਦੇ ਕਿਸਾਨ ਸ਼ਨੀਵਾਰ ਨੂੰ ਦਿੱਲੀ ਵੱਲ ਕੂਚ ਕਰਨਗੇ। ਰਾਜਨੀਤਿਕ ਪਾਰਟੀਆਂ ਦੇ ਆਗੂ ਵੀ ਮਹਾਂਪੰਚਾਇਤ ‘ਚ ਪਹੁੰਚੇ ਸਨ। ਰਾਸ਼ਟਰੀ ਲੋਕ ਦਲ (ਆਰਐਲਡੀ) ਦੇ ਕੌਮੀ ਮੀਤ ਪ੍ਰਧਾਨ ਜੈਅੰਤ ਚੌਧਰੀ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ ਮੰਚ ਸਾਂਝਾ ਕੀਤਾ ਸੀ।
The post ਗਾਜੀਪੁਰ ਸਮੇਤ ਆਸ ਪਾਸ ਦੇ ਇਲਾਕਿਆਂ ‘ਚ ਇੰਟਰਨੈੱਟ ਸੇਵਾ ਬੰਦ, ਕਿਸਾਨਾਂ ਦੀ ਭੁੱਖ ਹੜਤਾਲ ਸ਼ੁਰੂ appeared first on Daily Post Punjabi.