ਕੁੱਝ ਇਸ ਤਰਾਂ ਮਨਾਇਆ ਪੰਜਾਬੀ ਅਦਾਕਾਰਾ ਸੁਨੰਦਾ ਸ਼ਰਮਾ ਨੇ ਆਪਣਾ ਜਨਮਦਿਨ , ਸਾਂਝੀਆਂ ਕੀਤੀਆਂ ਤਸਵੀਰਾਂ

Sunanda Sharma celebrated her birthday : ਸੁਨੰਦਾ ਸ਼ਰਮਾ ਅੱਜ ਆਪਣਾ ਜਨਮ ਦਿਨ ਮਨਾ ਰਹੀ ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਣ ਜਾ ਰਹੇ ਹਾਂ । ਉਨ੍ਹਾਂ ਦੇ ਮਿਊਜ਼ਿਕ ਕਰੀਅਰ ਦੀ ਗੱਲ ਕਰੀਏ ਤਾਂ ਬਹੁਤ ਹੀ ਛੋਟੀ ਉਮਰ ‘ਚ ਉਨ੍ਹਾਂ ਨੇ ਗਾਉਣਾ ਸ਼ੁਰੂ ਕਰ ਦਿੱਤਾ ਸੀ ਅਤੇ ਉਹ ਅਕਸਰ ਸੋਸ਼ਲ ਮੀਡੀਆ ‘ਤੇ ਆਪਣੀਆਂ ਵੀਡੀਓ ਪਾਉਂਦੇ ਰਹਿੰਦੇ ਸਨ ।

ਸੋਸ਼ਲ ਮੀਡੀਆ ‘ਤੇ ਹੀ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਅਤੇ ਇਸੇ ਵੀਡੀਓ ਨੇ ਉਨ੍ਹਾਂ ਨੂੰ ਰਾਤੋ ਰਾਤ ਸਟਾਰ ਬਣਾ ਦਿੱਤਾ ਸੀ । ਚੁਲਬੁਲੀ ਸੁਨੰਦਾ ਕਾਫੀ ਸ਼ਰਾਰਤੀ ਹੈ ਅਤੇ ਆਪਣੀਆਂ ਸ਼ਰਾਰਤਾਂ ਕਾਰਨ ਉਸ ਨੂੰ ਘਰ ‘ਚ ਖ਼ਾਸ ਨਾਂਅ ਦੇ ਨਾਲ ਬੁਲਾਇਆ ਜਾਂਦਾ ਹੈ । ਸੁਨੰਦਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਵਿੱਚ ਸਭ ਤੋਂ ਛੋਟੀ ਹੈ ਇਸ ਕਰਕੇ ਉਹਨਾਂ ਨਾਲ ਸਭ ਲਾਡ ਕਰਦੇ ਹਨ, ਤੇ ਉਹਨਾਂ ਦੀ ਮੰਮੀ ਨੇ ਉਹਨਾਂ ਦਾ ਨਾਂਅ ਨੰਦ ਲਾਲ ਰੱਖਿਆ ਹੈ ।

Sunanda Sharma celebrated her birthday
Sunanda Sharma celebrated her birthday

ਸੁਨੰਦਾ ਨੇ ਦੱਸਿਆ ਕਿ ਉਹ ਬਹੁਤ ਸ਼ਰਾਰਤਾਂ ਕਰਦੀ ਹੈ ਜਿਸ ਕਰਕੇ ਉਹਨਾਂ ਦਾ ਨਾਂਅ ਨੰਦ ਲਾਲ ਰੱਖਿਆ ਗਿਆ ਹੈ । ਸੁਨੰਦਾ ਮੁਤਾਬਿਕ ਜਿਸ ਤਰ੍ਹਾਂ ਭਗਵਾਨ ਕ੍ਰਿਸ਼ਨ ਬਚਪਨ ਵਿੱਚ ਬਾਲ ਲੀਲਾਵਾਂ ਦਿਖਾਉਂਦੇ ਸਨ, ਉਹਨਾਂ ਦੀਆਂ ਸ਼ਰਾਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਸੁਨੰਦਾ ਨਾ ਨਾਂਅ ਨੰਦ ਲਾਲ ਰੱਖਿਆ ਗਿਆ । ਤੁਹਾਨੂੰ ਦਸ ਦੇਈਏ ਕਿ ਹਾਲ ਹੀ ਵਿੱਚ ਸੁਣਦਾ ਸ਼ਰਮਾ ਦਾ ਇੱਕ ਨਵਾਂ ਗੀਤ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੇ ਨਾਲ ਆਇਆ ਹੈ ਜਿਸ ਨੂੰ ਪ੍ਰਸ਼ੰਸਕਾਂ ਵਲੋਂ ਬਹੁਤ ਜਿਆਦਾ ਪਸੰਦ ਕੀਤਾ ਗਿਆ ਤੇ ਇਸ ਗੀਤ ਦਾ ਬਹੁਤ ਚੰਗਾ review ਮਿਲਿਆ ਹੈ। ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਆਪਣੀ ਇੱਕ ਅਣਦੇਖੀ ਵੀਡੀਓ ਸ਼ੇਅਰ ਕੀਤੀ ਹੈ । ਇਸ ਵੀਡੀਓ ‘ਚ ਉਹ ਬਾਲੀਵੁੱਡ ਐਕਟਰ ਸੋਨੂੰ ਸੂਦ ਦੇ ਨਾਲ ਨਜ਼ਰ ਆ ਰਹੀ ਹੈ । ਇਹ ਵੀਡੀਓ ਉਨ੍ਹਾਂ ਦੇ ਹਾਲ ਹੀ ‘ਚ ਆਏ ਗੀਤ ‘ਪਾਗਲ ਨਹੀਂ ਹੋਣ’ ਦੀ ਸ਼ੂਟਿੰਗ ਟਾਈਮ ਦਾ ਹੈ । ਇਸ ਵੀਡੀਓ ‘ਚ ਦੋਵਾਂ ਦੀ ਕਿਊਟ ਜਿਹੀ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ । ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਇੱਕ ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ।

ਦੇਖੋ ਵੀਡੀਓ : ਦਿੱਲੀ ਪੁਲਿਸ ਵੱਲੋਂ ਫੜੇ ਨੌਜਵਾਨ ਦੀ ਮਾਂ ਵੱਲੋਂ ਭਾਵੁਕ ਅਪੀਲ, ਕਿਸਾਨੀ ਸੰਘਰਸ਼ ‘ਚ ਹੋਇਆ ਸੀ ਸ਼ਾਮਲ

The post ਕੁੱਝ ਇਸ ਤਰਾਂ ਮਨਾਇਆ ਪੰਜਾਬੀ ਅਦਾਕਾਰਾ ਸੁਨੰਦਾ ਸ਼ਰਮਾ ਨੇ ਆਪਣਾ ਜਨਮਦਿਨ , ਸਾਂਝੀਆਂ ਕੀਤੀਆਂ ਤਸਵੀਰਾਂ appeared first on Daily Post Punjabi.



source https://dailypost.in/news/entertainment/sunanda-sharma-celebrated-her-birthday/
Previous Post Next Post

Contact Form