ਕਿਸਾਨ ਅੰਦੋਲਨ: ਕੇਂਦਰ ਦੇ ਪ੍ਰਸਤਾਵ ‘ਤੇ ਕਿਸਾਨਾਂ ਦੀ ਬੈਠਕ ਅੱਜ, ਕੱਲ੍ਹ ਸਰਕਾਰ ਨੂੰ ਦੱਸਣਗੇ ਫੈਸਲਾ

Farmers internal meet today: ਨਵੀਂ ਦਿੱਲੀ: ਕੇਂਦਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਅੰਦੋਲਨ ਦਾ ਅੱਜ 57ਵਾਂ ਦਿਨ ਹੈ। ਕੜਾਕੇ ਦੀ ਠੰਡ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਦੇ ਅੰਦੋਲਨ ਦਾ ਭਵਿੱਖ ਕੀ ਹੋਵੇਗਾ, ਕੀ ਕਿਸਾਨ ਅੰਦੋਲਨ ਖ਼ਤਮ ਕਰ ਦੇਣਗੇ ਜਾਂ ਫਿਰ ਅੰਦੋਲਨ ਨੂੰ ਤੇਜ਼ ਕਰਨਗੇ? ਇਨ੍ਹਾਂ ਸਵਾਲਾਂ ਦਾ ਜਵਾਬ ਅੱਜ ਮਿਲ ਹੀ ਜਾਵੇਗਾ। ਬੁੱਧਵਾਰ ਨੂੰ ਹੋਈ 10ਵੇਂ ਦੌਰ ਦੀ ਬੈਠਕ ਵਿੱਚ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਇੱਕ ਤੋਂ ਡੇਢ ਸਾਲ ਤੱਕ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਹੈ। ਸਰਕਾਰ ਦੇ ਇਸ ਨਵੇਂ ਪ੍ਰਸਤਾਵ ਦੇ ਸਬੰਧ ਨੂੰ ਲੈ ਕੇ ਸਿੰਘੂ ਬਾਰਡਰ ‘ਤੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੀ ਬੈਠਕ ਸਵੇਰੇ 11 ਵਜੇ ਹੋਵੇਗੀ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੁਪਹਿਰ 2 ਵਜੇ ਬੈਠਕ ਕਰੇਗਾ ਅਤੇ ਫੈਸਲਾ ਕਰੇਗਾ ਕਿ ਸਰਕਾਰ ਦੇ ਪ੍ਰਸਤਾਵ ਨੂੰ ਅਪਣਾਉਣਾ ਹੈ ਜਾਂ ਇਸ ਨੂੰ ਰੱਦ ਕਰਨਾ ਹੈ । ਕੱਲ੍ਹ ਯਾਨੀ ਕਿ 22 ਜਨਵਰੀ ਨੂੰ ਦੁਪਹਿਰ 12 ਵਜੇ ਸੰਯੁਕਤ ਕਿਸਾਨ ਮੋਰਚਾ 11ਵੇਂ ਗੇੜ ਦੀ ਮੀਟਿੰਗ ਲਈ ਸਰਕਾਰ ਨਾਲ ਫਿਰ ਤੋਂ ਬੈਠਕ ਕਰੇਗਾ ।

Farmers internal meet today
Farmers internal meet today

ਕਿਸਾਨੀ ਅੰਦੋਲਨ ਨੇ ਸਰਕਾਰ ਦੀ ਰਾਜਨੀਤਿਕ ਮੁਸੀਬਤ ਨੂੰ ਵਧਾ ਦਿੱਤਾ ਹੈ ਕਿਉਂਕਿ ਹੱਲ ਨਹੀਂ ਨਿਕਲ ਰਿਹਾ ਹੈ ਅਤੇ ਵਿਰੋਧੀ ਧਿਰ ਹਮਲਾਵਰ ਹੁੰਦੀ ਜਾ ਰਹੀ ਹੈ। ਕੋਈ ਵਿਚਕਾਰਲਾ ਰਸਤਾ ਕੱਢਿਆ ਜਾ ਸਕੇ, ਇਸਦੇ ਲਈ ਸਰਕਾਰ ਨੇ ਕਿਸਾਨਾਂ ਸਾਹਮਣੇ ਹੁਣ ਤੱਕ ਦਾ ਸਭ ਤੋਂ ਵੱਡਾ ਪ੍ਰਸਤਾਵ ਰੱਖਿਆ ਹੈ। ਪ੍ਰਸਤਾਵ ਦੇ ਅਨੁਸਾਰ ਸਰਕਾਰ ਖੇਤੀ ਕਾਨੂੰਨਾਂ ਨੂੰ ਇੱਕ ਤੋਂ ਡੇਢ ਸਾਲ ਲਈ ਮੁਲਤਵੀ ਕਰਨ ਲਈ ਤਿਆਰ ਹੈ।  ਕਿਸਾਨਾਂ ਦਾ ਭਰੋਸਾ ਬਣਿਆ ਰਹੇ ਇਸ ਲਈ ਉਹ ਸੁਪਰੀਮ ਕੋਰਟ ਵਿੱਚ ਇਸ ਮਾਮਲੇ ‘ਤੇ ਸਹੁੰ ਪੱਤਰ ਦੇਣ ਨੂੰ ਵੀ ਤਿਆਰ ਹੈ। ਸਰਕਾਰ ਨੇ ਪ੍ਰਸਤਾਵ ਦਿੱਤਾ ਹੈ ਕਿ ਕਿਸਾਨਾਂ ਅਤੇ ਸਰਕਾਰੀ ਨੁਮਾਇੰਦਿਆਂ ਦੀ ਕਮੇਟੀ ਬਣਾ ਕੇ ਹੱਲ ਕੀਤਾ ਜਾਵੇ।

Farmers internal meet today
Farmers internal meet today

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਹੋਈ 10ਵੇਂ ਗੇੜ ਦੀ ਬੈਠਕ ਬੇਨਤੀਜਾ ਖਤਮ ਹੋ ਗਈ। ਇਸ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਮੀਟਿੰਗ ਵਿੱਚ ਕਿਹਾ ਕਿ ਸਾਨੂੰ ਇਸ ਮੁੱਦੇ ‘ਤੇ ਮਿਲ ਕੇ ਕੋਈ ਵਿੱਚ ਦਾ ਰਸਤਾ ਕੱਢਣਾ ਪਵੇਗਾ । ਉਨ੍ਹਾਂ ਕਿਹਾ ਕਿ ਇਸ ਅੰਦੋਲਨ ਕਾਰਨ ਕਿਸਾਨ ਕਿੰਨੀ ਦੇਰ ਸੜਕਾਂ ‘ਤੇ ਬੈਠੇ ਰਹਿਣਗੇ। ਇਸਦੇ ਲਈ, ਸਾਨੂੰ ਸਾਰਿਆਂ ਨੂੰ ਮਿਲ ਕੇ ਇੱਕ ਹੱਲ ਲੱਭਣਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਤਿੰਨਾਂ ਕਾਨੂੰਨਾਂ ‘ਤੇ ਤੁਹਾਡੇ ਕਿਸਾਨ ਆਗੂਆਂ ਨਾਲ ਵਿਚਾਰ ਵਟਾਂਦਰੇ ਲਈ ਤਿਆਰ ਹਾਂ, ਪਰ ਸਰਕਾਰ ਖੇਤੀ ਕਾਨੂੰਨਾਂ ਨੂੰ ਕਿਸੇ ਕੀਮਤ ‘ਤੇ ਵਾਪਸ ਨਹੀਂ ਲਵੇਗੀ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦੇ ਨੇਤਾਵਾਂ ਦੀ ਕਮੇਟੀ ਬਣਾ ਦਿੰਦੇ ਹਾਂ, ਜਦੋਂ ਤੱਕ ਵਿਚਕਾਰਲਾ ਰਸਤਾ ਨਹੀਂ ਮਿਲ ਜਾਂਦਾ, ਅਸੀਂ ਕਾਨੂੰਨ ਲਾਗੂ ਨਹੀਂ ਕਰਾਂਗੇ ।

Farmers internal meet today

ਦੱਸ ਦੇਈਏ ਕਿ ਸੁਪਰੀਮ ਕੋਰਟ ਦੀ ਖੇਤੀ ਕਾਨੂੰਨਾਂ ‘ਤੇ ਗਠਿਤ ਕਮੇਟੀ ਅੱਜ ਤੋਂ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰੇਗੀ । ਨੈਸ਼ਨਲ ਐਗਰੀਕਲਚਰਲ ਸਾਇੰਸ ਕੰਪਲੈਕਸ ਵਿੱਚ ਸਵੇਰੇ 11 ਵਜੇ ਇੱਕ ਮੀਟਿੰਗ ਕੀਤੀ ਜਾਵੇਗੀ । ਹੁਣ ਇਸ ਕਮੇਟੀ ਦੇ ਜ਼ਿਆਦਾ ਮਾਇਨੇ ਨਹੀਂ ਬਚ ਜਾਂਦੇ ਕਿਉਂਕਿ ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸਿਰਫ ਸਰਕਾਰ ਨਾਲ ਗੱਲਬਾਤ ਕਰਨਗੇ । ਸਰਕਾਰ ਅਤੇ ਕਿਸਾਨਾਂ ਵਿਚਾਲੇ 11ਵੇਂ ਗੇੜ ਦੀ ਮੀਟਿੰਗ ਭਲਕੇ ਦੁਪਹਿਰ 12 ਵਜੇ ਵਿਗਿਆਨ ਭਵਨ ਵਿਖੇ ਹੋਣੀ ਹੈ। 

ਇਹ ਵੀ ਦੇਖੋ: ਬਿਹਾਰ ‘ਚ ਮੰਡੀਆਂ ਖ਼ਤਮ ਹੋਣ ਮਗਰੋਂ ਤੁਸੀਂ ਵੇਖੋ ਕੀ ਹਾਲ ਨੇ ਇਥੇ ਕਿਸਾਨਾਂ ਦੇ ਤੇ ਸਮਝੋ ਪੰਜਾਬ ਦਾ ਕੀ ਬਣੂ ?

The post ਕਿਸਾਨ ਅੰਦੋਲਨ: ਕੇਂਦਰ ਦੇ ਪ੍ਰਸਤਾਵ ‘ਤੇ ਕਿਸਾਨਾਂ ਦੀ ਬੈਠਕ ਅੱਜ, ਕੱਲ੍ਹ ਸਰਕਾਰ ਨੂੰ ਦੱਸਣਗੇ ਫੈਸਲਾ appeared first on Daily Post Punjabi.



Previous Post Next Post

Contact Form