ਕਿਸਾਨ ਅੰਦੋਲਨ ‘ਚ ਡੱਟੀ ਜਪਜੀ ਖਹਿਰਾ ਦੀਆਂ ਵੇਖੋ ਖੂਬਸੂਰਤ ਤਸਵੀਰਾਂ

Japji Khaira at Farmers Protest : ਜਪਜੀ ਖਹਿਰਾ ਜੋ ਕਿ ਪਿਛਲੇ ਕਈ ਦਿਨਾਂ ਤੋਂ ਦਿੱਲੀ ਕਿਸਾਨ ਅੰਦੋਲਨ ਆਪਣੀਆਂ ਸੇਵਾਵਾਂ ਨਿਭਾ ਰਹੀ ਹੈ । ਜਪਜੀ ਖਹਿਰਾ ਪਹਿਲੇ ਦਿਨਾਂ ਤੋਂ ਹੀ ਕਿਸਾਨਾਂ ਦੇ ਹੱਕਾਂ ਦੇ ਲਈ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ । ਹਾਲ ਹੀ ‘ਚ ਉਹ ਹਰਫ ਚੀਮਾ ਦੇ ਗਾਏ ਕਿਸਾਨੀ ਗੀਤ ਬਾਰਡਰ ਚ ਅਦਾਕਾਰੀ ਕਰਦੇ ਦੇਖਿਆ ਗਿਆ ਸੀ । ਦਿੱਲੀ ਕਿਸਾਨ ਮੋਰਚੇ ਤੋਂ ਜਪਜੀ ਖਹਿਰਾਂ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਨੇ । ਇਨ੍ਹਾਂ ਫੋਟੋਆਂ ‘ਚ ਉਹ ਕਿਸਾਨ ਭੈਣਾਂ ਦੇ ਨਾਲ ਲੰਗਰ ‘ਚ ਰੋਟੀ ਪਕਾਉਂਦੀ ਹੋਈ ਦਿਖਾਈ ਦੇ ਰਹੀ ਹੈ ।

ਜਪਜੀ ਖਹਿਰਾ ਨੇ ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- ਏਕੇ ਚ ਬਰਕਤ ਹੈ । ਦਰਸ਼ਕਾਂ ਨੂੰ ਐਕਟਰੈੱਸ ਦਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ । ਵੱਡੀ ਗਿਣਤੀ ‘ਚ ਇਸ ਪੋਸਟ ਉੱਤੇ ਲਾਈਕਸ ਆ ਚੁੱਕੇ ਨੇ । ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਹੋਏ ਨੇ । ਕਿਸਾਨਾਂ ਦੇ ਅੰਦੋਲਨ ਨੂੰ ਪੂਰੇ ਦੇਸ਼ ਦਾ ਸਾਥ ਮਿਲ ਰਿਹਾ ਹੈ । ਉੱਥੇ ਹੀ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਕਿਸਾਨਾਂ ਦੇ ਨਾਲ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜ ਰਹੇ ਹਨ । ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਨਾਲ ਕਲਾਕਾਰ ਵੀ ਇਨ੍ਹਾਂ ਖੇਤੀ ਕਾਨੂੰਨਾਂ ਦੇ ਖਿਲਾਫ ਆਵਾਜ਼ ਬੁਲੰਦ ਕਰ ਰਹੇ ਹਨ।

Japji Khaira at Farmers Protest
Japji Khaira at Farmers Protest

ਅਦਾਕਾਰਾ ਜਪਜੀ ਖਹਿਰਾ ਵੀ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਨਾਲ ਧਰਨੇ ਪ੍ਰਦਰਸ਼ਨ ‘ਤੇ ਹਨ । ਉਹ ਕਿਸਾਨ ਧਰਨੇ ਤੋਂ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਨਿਹੰਗ ਸਿੰਘਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਸੀ ਤੇ ਇੱਕ ਹੋਰ ਤਸਵੀਰ ਸਾਂਝੀ ਕੀਤੀ ਸੀ ਜਿਸ ਵਿੱਚ ਉਹ ਧਰਨੇ ਤੇ ਬੱਚਿਆਂ ਨੂੰ ਪੜ੍ਹਾ ਰਹੇ ਸਨ। ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਤੇ ਸਰਬੱਤ ਦੇ ਭਲੇ ਦੇ ਨਾਲ ਕਿਸਾਨਾਂ ਦੀ ਜਿੱਤ ਲਈ ਵੀ ਅਰਦਾਸ ਕੀਤੀ । ਜਪਜੀ ਖਹਿਰਾ ਪਹਿਲੇ ਦਿਨ ਤੋਂ ਹੀ ਕਿਸਾਨ ਭੈਣਾਂ ਤੇ ਵੀਰਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਸਾਥ ਦਿੰਦੀ ਨਜ਼ਰ ਆਈ ਹੈ ।

ਦੇਖੋ ਵੀਡੀਓ : ਵੱਡੀ ਖਬਰ: ਕਿਸਾਨ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਨੇ ਭਾਜਪਾ ਆਗੂ ? ਜਾਣੋ ਕੀ ਹੈ Update

The post ਕਿਸਾਨ ਅੰਦੋਲਨ ‘ਚ ਡੱਟੀ ਜਪਜੀ ਖਹਿਰਾ ਦੀਆਂ ਵੇਖੋ ਖੂਬਸੂਰਤ ਤਸਵੀਰਾਂ appeared first on Daily Post Punjabi.



source https://dailypost.in/news/entertainment/japji-khaira-at-farmers-protest/
Previous Post Next Post

Contact Form