ਬਾਲੀਵੁੱਡ ਐਕਟਰ ਰਣਦੀਪ ਹੁੱਡਾ ਨੇ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ , ਸਾਂਝੀ ਕੀਤੀ ਪੋਸਟ

Bollywood actor Randeep Hooda : ਦੇਸ਼ ਦੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਨੇ । ਕੜਾਕੇ ਦੀ ਠੰਡ ‘ਚ ਕਿਸਾਨ ਦਿੱਲੀ ਦੀ ਸਰਹੱਦਾਂ ਉੱਤੇ ਬੈਠ ਕੇ ਆਪਣਾ ਪ੍ਰਦਰਸ਼ਨ ਕਰ ਰਿਹਾ ਹੈ। ਇਸ ਅੰਦੋਲਨ ਦੇ ਦੌਰਾਨ ਕਈ ਕਿਸਾਨ ਸ਼ਹੀਦ ਹੋ ਗਏ ਹਨ ।

Bollywood actor Randeep Hooda
Bollywood actor Randeep Hooda

ਬਾਲੀਵੁੱਡ ਐਕਟਰ ਰਣਦੀਪ ਹੁੱਡਾ ਨੇ ਵੀ ਹੁਣ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਪੋਸਟ ਪਾ ਕੇ ਸ਼ਹੀਦ ਹੋਏ ਕਿਸਾਨਾਂ ਦੇ ਲਈ ਦੁੱਖ ਜਤਾਇਆ ਹੈ । ਉਨ੍ਹਾਂ ਹੱਥ ‘ਚ ਮੋਮਬੱਤੀ ਵਾਲੀ ਆਪਣੀ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਸਾਡੇ ਕਿਸਾਨਾਂ ਲਈ ਪ੍ਰਾਰਥਨਾ ਕਰਦੇ ਹੋਏ ਜਿਨ੍ਹਾਂ ਨੇ ਇਸ ਪ੍ਰਦਰਸ਼ਨ ਵਿਚ ਆਪਣੀ ਜਾਨਾਂ ਗਵਾਈਆਂ ਨੇ। ਉਮੀਦ ਕਰਦਾ ਹੈ ਕਿ ਸਭ ਜਲਦੀ ਠੀਕ ਹੋ ਜਾਵੇ ਤਾਂ ਜੋ ਹਰ ਕੋਈ ਆਪੋ ਆਪਣੇ ਘਰ ਵਾਪਸ ਆ ਸਕੇ’

Bollywood actor Randeep Hooda
Bollywood actor Randeep Hooda

ਇਹ ਪੋਸਟ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ । ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ । ਦੁਨੀਆ ਭਰ ਤੋਂ ਲੋਕ ਕਿਸਾਨਾਂ ਦੀ ਜਿੱਤ ਲਈ ਪਰਮਾਤਮਾ ਅੱਗੇ ਅਰਦਾਸਾਂ ਕਰ ਰਹੇ ਨੇ । ਕਿਸਾਨਾਂ ਨੂੰ ਪੰਜਾਬੀ ਮਿਊਜ਼ਿਕ ਤੇ ਬਾਲੀਵੁੱਡ ਫ਼ਿਲਮੀ ਇੰਡਸਟਰੀ ਵੀ ਪੂਰਾ ਸਮਰਥਨ ਦੇ ਰਹੀ ਹੈ । ਰਣਦੀਪ ਹੁੱਡਾ ਦੇ ਕੈਰੀਅਰ ਦੀ ਗੱਲ ਕਰੀਏ ਤਾ ਉਹਨਾਂ ਨੇ ਬਹੁਤ ਸਾਰੀਆਂ ਬਾਲੀਵੁੱਡ ਫਿਲਮ ਦੇ ਵਿੱਚ ਕੰਮ ਕੀਤਾ ਹੋਇਆ ਹੈ ।

ਦੇਖੋ ਵੀਡੀਓ : ਸੁਪਰੀਮ ਕੋਰਟ ਦੀ ਕੇਂਦਰ ਨੂੰ ਫਟਕਾਰ ਤੋਂ ਬਾਅਦ ਕਲਾਕਾਰਾਂ ਨੇ PC ਕਰਕੇ ਦੇਖੋ ਕੀ ਕੀਤੀ ਅਪੀਲ

The post ਬਾਲੀਵੁੱਡ ਐਕਟਰ ਰਣਦੀਪ ਹੁੱਡਾ ਨੇ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ , ਸਾਂਝੀ ਕੀਤੀ ਪੋਸਟ appeared first on Daily Post Punjabi.



Previous Post Next Post

Contact Form