Sonu Sood and Sunanda Sharma : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਆਪਣੀ ਇੱਕ ਅਣਦੇਖੀ ਵੀਡੀਓ ਸ਼ੇਅਰ ਕੀਤੀ ਹੈ ।ਇਸ ਵੀਡੀਓ ‘ਚ ਉਹ ਬਾਲੀਵੁੱਡ ਐਕਟਰ ਸੋਨੂੰ ਸੂਦ ਦੇ ਨਾਲ ਨਜ਼ਰ ਆ ਰਹੀ ਹੈ । ਇਹ ਵੀਡੀਓ ਉਨ੍ਹਾਂ ਦੇ ਹਾਲ ਹੀ ‘ਚ ਆਏ ਗੀਤ ‘ਪਾਗਲ ਨਹੀਂ ਹੋਣ’ ਦੀ ਸ਼ੂਟਿੰਗ ਟਾਈਮ ਦਾ ਹੈ । ਇਸ ਵੀਡੀਓ ‘ਚ ਦੋਵਾਂ ਦੀ ਕਿਊਟ ਜਿਹੀ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ । ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਇੱਕ ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ।
ਇਸ ਗੀਤ ਦੇ ਬੋਲ ਨਾਮੀ ਗੀਤਕਾਰ ਜਾਨੀ ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ । Warner Music India ਦੇ ਲੇਬਲ ਹੇਠ ਇਹ ਗੀਤ ਪੇਸ਼ ਕੀਤਾ ਗਿਆ ਹੈ। ਇਸ ਗੀਤ ਦੇ ਰਾਹੀਂ ਪੰਜਾਬੀ ਮਿਊਜ਼ਿਕ ਇੰਡਸਟਰੀ ਵੱਖਰਾ ਮੁਕਾਮ ਹਾਸਿਲ ਕਰੇਗਾ । ਜੇ ਗੱਲ ਕਰੀਏ ਗਾਣੇ ਦੇ ਵੀਡੀਓ ਦੀ ਤਾਂ ਉਹ B2gether Pros ਸ਼ਾਨਦਾਰ ਬਣਾਇਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸੁਨੰਦਾ ਸ਼ਰਮਾ ਤੇ ਸੋਨੂੰ ਸੂਦ ।
ਜੇ ਗੱਲ ਕਰੀਏ ਗਾਇਕਾ ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੀ ਹੈ । ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੀ ਹੈ । ਯੂਟਿਊਬ ਉੱਤੇ Mad 4 Music ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦੋਵਾਂ ਦੀ ਲਵ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਤਾਂ ਕੁਝ ਹੀ ਸਮੇਂ ‘ਚ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ ।
ਦੇਖੋ ਵੀਡੀਓ : US ਬੇਸਡ ਕੰਪਨੀ ‘ਚ ਵੱਡੇ ਪੈਕੇਜ ‘ਤੇ ਕਰਦਾ ਦੀ ਜੌਬ, ਕਿਸਾਨ ਅੰਦੋਲਨ ਦਾ ਨੌਜਵਾਨ ‘ਤੇ ਪਿਆ ਅਜਿਹਾ ਅਸਰ,
The post ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਸੋਨੂੰ ਸੂਦ ਦੀ ਇਹ ਵੀਡੀਓ ਹੋ ਰਹੀ ਹੈ ਵਾਇਰਲ appeared first on Daily Post Punjabi.
source https://dailypost.in/news/entertainment/sonu-sood-and-sunanda-sharma-2/