ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਧਾਈ ਦਿੰਦੇ ਹੋਏ , ਦਿਲਜੀਤ ਦੋਸਾਂਝ ਨੇ ਸਾਂਝੀ ਕੀਤੀ ਪੋਸਟ

Diljit Dosanjh shared the post : ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਹੈ । ਉਨ੍ਹਾਂ ਦੇ ਪ੍ਰਕਾਸ਼ ਦਿਹਾੜੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਸੰਗਤਾਂ ਨੂੰ ਵਧਾਈ ਦਿੱਤੀ ਹੈ । ਇਸ ਮੌਕੇ ‘ਤੇ ਦਿਲਜੀਤ ਦੋਸਾਂਝ ਨੇ ਵੀ ਗੁਰੂ ਸਾਹਿਬ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਸਾਹਿਬ-ਏ-ਕਮਾਲ ਧੰਨ-ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਹੋਣ ਜੀ’।

ਦਿਲਜੀਤ ਦੋਸਾਂਝ ਵੱਲੋਂ ਸਾਂਝੀ ਕੀਤੀ ਗਈ ਗੁਰੂ ਸਾਹਿਬ ਦੀ ਤਸਵੀਰ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦੇ ਰਹੇ ਹਨ । ਦੱਸ ਦਈਏ ਕਿ ਦੇਸ਼ ਅਤੇ ਦੁਨੀਆ ‘ਚ ਦਸਵੇਂ ਪਾਤਸ਼ਾਹ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ ।

Diljit Dosanjh shared the post
Diljit Dosanjh shared the post

ਗੁਰੂ ਘਰਾਂ ‘ਚ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਗੁਰੂ ਸਾਹਿਬ ਦੀ ਹਜ਼ੁਰੀ ‘ਚ ਮੱਥਾ ਟੇਕ ਕੇ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ । ਇਸ ਦੇ ਨਾਲ ਹੀ ਗੁਰੂ ਸਾਹਿਬ ਦੇ ਜਨਮ ਅਸਥਾਨ ਸ੍ਰੀ ਪਟਨਾ ਸਾਹਿਬ ਵਿਖੇ ਵੀ ਵੱਖ ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ । ਸਭ ਸੰਗਤਾਂ ਗੁਰੂ ਮਹਾਰਾਜ ਦੇ ਦਰਸ਼ਨ ਮੇਲੇ ਕਰਨ ਲਈ ਨਤਮਸਤਕ ਹੋ ਰਹੀਆਂ ਹਨ।

ਦੇਖੋ ਵੀਡੀਓ : ਮੇਰਾ ਭਰਾ ਅੱਤਵਾਦੀ ਨਹੀਂ ਸੱਤਵਾਦੀ ਸੀ’-ਸੰਤਾਂ ਦੇ ਵੱਡੇ ਭਾਈ ਸਾਹਿਬ ਦੇ ਸੁਣੋ ਖੁਲਾਸੇ !

The post ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਧਾਈ ਦਿੰਦੇ ਹੋਏ , ਦਿਲਜੀਤ ਦੋਸਾਂਝ ਨੇ ਸਾਂਝੀ ਕੀਤੀ ਪੋਸਟ appeared first on Daily Post Punjabi.



Previous Post Next Post

Contact Form