ਪੰਜਾਬੀ ਗਾਇਕ ਨਛੱਤਰ ਗਿੱਲ ਨੇ ਖਾਲਸਾ ਏਡ ਦੇ ਨਾਲ ਮਿਲਕੇ ਦਿੱਲੀ ਮੋਰਚੇ ‘ਚ ਕੀਤੀ ਸੇਵਾ , ਸਾਂਝੀ ਕੀਤੀ ਤਸਵੀਰ

Punjabi singer Nachhatar Gill : ਦੇਸ਼ ਦਾ ਅੰਨਦਾਤਾ ਕਾਲੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੀਆਂ ਬਰੂਹਾਂ ਤੇ ਬੈਠਾ ਸ਼ਾਂਤਮਈ ਢੰਗ ਦੇ ਨਾਲ ਪ੍ਰਦਰਸ਼ਨ ਕਰ ਰਿਹਾ ਹੈ । ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਏਨੀਂ ਠੰਡ ਚ ਆਪਣੇ ਹੱਕਾਂ ਦੇ ਲਈ ਸੰਘਰਸ਼ ਕਰ ਰਹੇ ਨੇ । ਪੰਜਾਬੀ ਮਿਊਜ਼ਿਕ ਇੰਡਸਟਰੀ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਖੜ੍ਹੀ ਹੋਈ ਹੈ । ਨਛੱਤਰ ਗਿੱਲ ਪਿਛਲੇ ਕਈ ਦਿਨਾਂ ਤੋਂ ਧਰਨੇ ਦੀਆਂ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਉਹ ਕਿਸਾਨਾਂ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਨੇ । ਖਾਲਸਾ ਏਡ ਵੱਲੋਂ ਵੀ ਇਸ ਵੀਡੀਓ ਨੂੰ ਆਪਣੇ ਆਫੀਸ਼ੀਅਲ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ ।

ਪੰਜਾਬੀ ਗਾਇਕ ਨਛੱਤਰ ਗਿੱਲ ਇੱਕ ਵਾਰ ਫਿਰ ਤੋਂ ਦਿੱਲੀ ਕਿਸਾਨੀ ਮੋਰਚੇ ਉੱਤੇ ਪਹੁੰਚੇ । ਜਿੱਥੇ ਉਹ ਖਾਲਸਾ ਏਡ ਦੇ ਨਾਲ ਮਿਲਕੇ ਲੋਕਾਂ ਦੀ ਸੇਵਾ ਕਰਦੇ ਹੋਏ ਦਿਖਾਈ ਦਿੱਤੇ । ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ । ਜਿਸ ਨੂੰ ਉਨ੍ਹਾਂ ਨੇ ‘ਜੈ ਜਵਾਨ,ਜੈ ਕਿਸਾਨ…ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’ ਦੇ ਨਾਅਰੇ ਦੇ ਨਾਲ ਪੋਸਟ ਕੀਤੀ ਹੈ ।

Punjabi singer Nachhatar Gill
Punjabi singer Nachhatar Gill

ਜੇ ਗੱਲ ਕਰੀਏ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਤਾਂ ਏਨੀਂ ਦਿਨੀਂ ਗਾਇਕ ਵੀ ਕਿਸਾਨੀ ਵਾਲੇ ਜੋਸ਼ੀਲੇ ਗੀਤ ਲੈ ਕੇ ਆ ਰਹੇ ਨੇ । ਹਰ ਇੱਕ ਪੰਜਾਬੀ ਕਲਾਕਾਰ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹਾ ਹੋਇਆ ਹੈ । ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੋਣ ਲਈ ਕਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ ਸਨ । ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਗਾਇਕ ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੋਏ ਹਨ । ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਵੀ ਆਪਣਾ ਰੋਸ ਪ੍ਰਗਟਾਇਆ ਜਾ ਚੁੱਕਾ ਹੈ।

ਦੇਖੋ ਵੀਡੀਓ : ਲਓ ਜੀ ਇੱਕ ਨੌਜਵਾਨ ਨੇ ਮੋਦੀ ਦੀ ਮਾਂ ਨੂੰ ਕਰਤੀ ਸ਼ਿਕਾਇਤ, ਚਿੱਠੀ ਲਿਖ ਕਹਿੰਦਾ ਸਮਝਾਓ ਮੁੰਡੇ ਨੂੰ ਕਿ…..

The post ਪੰਜਾਬੀ ਗਾਇਕ ਨਛੱਤਰ ਗਿੱਲ ਨੇ ਖਾਲਸਾ ਏਡ ਦੇ ਨਾਲ ਮਿਲਕੇ ਦਿੱਲੀ ਮੋਰਚੇ ‘ਚ ਕੀਤੀ ਸੇਵਾ , ਸਾਂਝੀ ਕੀਤੀ ਤਸਵੀਰ appeared first on Daily Post Punjabi.



source https://dailypost.in/news/entertainment/punjabi-singer-nachhatar-gill/
Previous Post Next Post

Contact Form