Budget Session LIVE: ਸੰਸਦ ਭਵਨ ਪਹੁੰਚੇ PM ਮੋਦੀ, ਕਿਹਾ- ਭਾਰਤ ਦੇ ਭਵਿੱਖ ਲਈ ਇਹ ਸੈਸ਼ਨ ਅਹਿਮ

Budget Session 2021 LIVE: ਸੰਸਦ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਰਿਹਾ ਹੈ । ਬਜਟ ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਸੰਬੋਧਨ ਨਾਲ ਹੋਵੇਗੀ । ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਕੰਪਲੈਕਸ ਵਿੱਚ ਮੀਡੀਆ ਨੂੰ ਸੰਬੋਧਿਤ ਕੀਤਾ । ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਦਹਾਕੇ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਦਹਾਕਾ ਭਾਰਤ ਦੇ ਉੱਜਵਲ ਭਵਿੱਖ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਸ ਲਈ ਸ਼ੁਰੂ ਤੋਂ ਹੀ ਆਜ਼ਾਦੀ ਦੇ ਦੀਵਾਨਿਆਂ ਨੇ ਜੋ ਸੁਪਨੇ ਦੇਖੇ ਸੀ ਉਨ੍ਹਾਂ ਸੁਪਨਿਆਂ ਨੂੰ ਪੂਰਾ ਕਰਨ ਲਈ ਰਾਸ਼ਟਰ ਦੇ ਸਾਹਮਣੇ ਇੱਕ ਸੁਨਹਿਰੀ ਮੌਕਾ ਹੈ।

Budget Session 2021 LIVE
Budget Session 2021 LIVE

ਪੀਐਮ ਮੋਦੀ ਨੇ ਕਿਹਾ ਕਿ ਇਹ ਸ਼ਾਇਦ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ 2020 ਵਿੱਚ ਇੱਕ ਨਹੀਂ, ਵਿੱਤ ਮੰਤਰੀ ਨੂੰ ਵੱਖ-ਵੱਖ ਪੈਕੇਜ ਦੇ ਰੂਪ ਵਿੱਚ ਇੱਕ ਤਰ੍ਹਾਂ ਨਾਲ ਚਾਰ ਤੋਂ ਪੰਜ ਮਿੰਨੀ ਬਜਟ ਦੇਣੇ ਪਏ । ਯਾਨੀ, 2020 ਵਿੱਚ ਇੱਕ ਤਰ੍ਹਾਂ ਨਾਲ ਮਿਨੀ ਬਜਟ ਦਾ ਸਿਲਸਿਲਾ ਚੱਲਦਾ ਰਿਹਾ। ਇਸ ਲਈ ਇਹ ਬਜਟ ਵੀ ਉਨ੍ਹਾਂ ਚਾਰ ਬਜਟਾਂ ਦੀ ਲੜੀ ਵਿੱਚ ਵੇਖਿਆ ਜਾਵੇਗਾ, ਮੈਨੂੰ ਪੂਰਾ ਯਕੀਨ ਹੈ।

Budget Session 2021 LIVE
Budget Session 2021 LIVE

ਇਸ ਦੇ ਨਾਲ ਹੀ ਕਾਂਗਰਸ ਸਮੇਤ 19 ਵਿਰੋਧੀ ਪਾਰਟੀਆਂ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਪ੍ਰਤੀ ਇਕਜੁੱਟਤਾ ਜ਼ਾਹਿਰ ਕਰਦਿਆਂ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਹੈ । ਦੱਸ ਦੇਈਏ ਕਿ ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਹੋਵੇਗੀ ।

Budget Session 2021 LIVE

ਦੱਸ ਦੇਈਏ ਕਿ 1 ਫਰਵਰੀ ਨੂੰ ਪੇਸ਼ ਹੋਣ ਵਾਲੇ ਬਜਟ ਤੋਂ ਪਹਿਲਾਂ ਵਿੱਤੀ ਸਾਲ 2020-21 ਲਈ ਆਰਥਿਕ ਸਰਵੇਖਣ ਅੱਜ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਆਰਥਿਕ ਸਰਵੇਖਣ ਮੌਜੂਦਾ ਵਿੱਤੀ ਸਾਲ ਦਾ ਲੇਖਾ-ਜੋਖਾ ਹੁੰਦਾ ਹੈ। ਬਜਟ ਸੈਸ਼ਨ ਦੋ ਹਿੱਸਿਆਂ ਵਿੱਚ ਹੋਵੇਗਾ, ਜਿਸ ਵਿੱਚ ਪਹਿਲਾ ਸੈਸ਼ਨ 15 ਫਰਵਰੀ ਤੱਕ ਚੱਲੇਗਾ, ਜਦੋਂਕਿ ਦੂਜੇ ਦੌਰ ਵਿੱਚ ਇਹ ਸੈਸ਼ਨ 8 ਮਾਰਚ ਤੋਂ 8 ਅਪ੍ਰੈਲ ਤੱਕ ਚੱਲੇਗਾ।

ਇਹ ਵੀ ਦੇਖੋ: ਦੀਪ ਸਿੱਧੂ ਤੇ ਲੱਖਾ ਸਿਧਾਨਾ ਸਮੇਤ ਕਿਸਾਨਾਂ ‘ਤੇ ਹੋਏ ਪਰਚਿਆਂ ਤੋਂ ਬਾਅਦ ਕੀ ਕਹਿੰਦਾ ਹੈ ਕਾਨੂੰਨ? ਸੁਣੋ ਮਾਹਿਰ ਤੋਂ…

The post Budget Session LIVE: ਸੰਸਦ ਭਵਨ ਪਹੁੰਚੇ PM ਮੋਦੀ, ਕਿਹਾ- ਭਾਰਤ ਦੇ ਭਵਿੱਖ ਲਈ ਇਹ ਸੈਸ਼ਨ ਅਹਿਮ appeared first on Daily Post Punjabi.



Previous Post Next Post

Contact Form