ਟੋਨੀ ਕੱਕੜ ਤੇ ਨੇਹਾ ਕੱਕੜ ਦਾ ਨਵਾਂ ਗੀਤ ‘GALE LAGANA HAI’ ਹੋਇਆ ਰਿਲੀਜ਼ , ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Tony Kakkar and Neha Kakkar : ਟੋਨੀ ਕੱਕੜ ਤੇ ਨੇਹਾ ਕੱਕੜ ਦੀ ਆਵਾਜ਼ ‘ਚ ਨਵਾਂ ਗੀਤ ‘ਗਲੇ ਲਗਾਣਾ ਹੈ’ (Gale Lagana Hai) ਰਿਲੀਜ਼ ਹੋ ਗਿਆ ਹੈ । ਪਿਆਰ ਦੇ ਖ਼ੂਬਸੂਰਤ ਰਿਸ਼ਤੇ ਨੂੰ ਬਿਆਨ ਕਰਦਾ ਇਹ ਗੀਤ ਇੱਕ ਫੌਜੀ ਜਵਾਨ ਦੀ ਜ਼ਿੰਦਗੀ ਨੂੰ ਬਿਆਨ ਕਰ ਰਿਹਾ ਹੈ ।

ਦਿਲ ਨੂੰ ਛੂਹ ਜਾਣ ਵਾਲੇ ਇਸ ਗੀਤ ਦੇ ਬੋਲ ਟੋਨੀ ਕੱਕੜ ਨੇ ਲਿਖੇ ਨੇ ਤੇ ਮਿਊਜ਼ਿਕ ਵੀ ਖੁਦ ਹੀ ਦਿੱਤਾ ਹੈ । ਜੇ ਗੱਲ ਕਰੀਏ ਗਾਣੇ ਦਾ ਸ਼ਾਨਦਾਰ ਵੀਡੀਓ Agam Mann & Azeem Mann ਨੇ ਤਿਆਰ ਕੀਤਾ ਹੈ । ਵੀਡੀਓ ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਐਕਟਰ Shivin Narang & Nia Sharma । ਵੀਡੀਓ ‘ਚ ਦੋਵਾਂ ਕਲਾਕਾਰਾਂ ਦੀ ਕਮਾਲ ਦੀ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ ।

Tony Kakkar and Neha Kakkar
Tony Kakkar and Neha Kakkar

ਇਸ ਗੀਤ ਨੂੰ ਦੇਸੀ ਮਿਊਜ਼ਿਕ ਫੈਕਟਰੀ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗਾਣਾ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ । ਨੇਹਾ ਕੱਕੜ ਦਾ ਹਾਲ ਹੀ ਵਿੱਚ ਗੀਤ ਆਪਣੇ ਪਤੀ ਰੋਹਨਪ੍ਰੀਤ ਨਾਲ ਵੀ ਰਿਲੀਜ਼ ਹੋਇਆ। ਨੇਹਾ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾ ਹੁਣ ਤੱਕ ਉਹਨਾਂ ਨੇ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ ਜੋ ਪ੍ਰਸ਼ੰਸਕਾਂ ਨੂੰ ਬਹੁਤ ਪਸੰਦ ਆਏ ਹਨ ।

ਦੇਖੋ ਵੀਡੀਓ : ਖੂੰਡੇ ਵਾਲੇ ਬਾਪੂ ਤੋਂ ਸੁਣੋ, ਜੇ ਸਰਕਾਰ ਨਾ ਮੰਨੀ ਤਾਂ ਫੇ ਕੀ ਹੋਵੇਗਾ ? 26 ਜਨਵਰੀ ਦੀ ਵੀ ਸੁਣ ਲਵੋ ਰਣਨੀਤੀ….

The post ਟੋਨੀ ਕੱਕੜ ਤੇ ਨੇਹਾ ਕੱਕੜ ਦਾ ਨਵਾਂ ਗੀਤ ‘GALE LAGANA HAI’ ਹੋਇਆ ਰਿਲੀਜ਼ , ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ appeared first on Daily Post Punjabi.



Previous Post Next Post

Contact Form