ਕੰਵਰ ਗਰੇਵਾਲ ਤੇ ਗਾਲਵ ਵੜੈਚ ਦਾ ਨਵਾਂ ਕਿਸਾਨੀ ਗੀਤ ‘JITTUGA PUNJAB’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Kanwar Grewal and Galav Warriach: ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਗਾਲਵ ਵੜੈਚ ਇੱਕ ਵਾਰ ਫਿਰ ਤੋਂ ਨਵੇਂ ਕਿਸਾਨੀ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ਜੋਸ਼ ਦੇ ਨਾਲ ਭਰੇ ਗੀਤ ਦੇ ਲਿੰਕ ਨੂੰ ਸ਼ੇਅਰ ਕਰਦੇ ਹੇ ਕੰਵਰ ਗਰੇਵਾਲ ਨੇ ਲਿਖਿਆ ਹੈ- ‘ਜਿੱਤੂਗਾ ਪੰਜਾਬ ਮੈਚ ਚੋਟੀ ਦਾ , ਕਿੱਥੋਂ ਹਾਰਦੇ ਆਂ ਮਸਲਾ ਏ ਰੋਟੀ ਦਾ’ । ਇਸ ਗੀਤ ਨੂੰ ਕੰਵਰ ਗਰੇਵਾਲ ਤੇ ਗਾਲਵ ਵੜੈਚ ਨੇ ਮਿਲਕੇ ਗਾਇਆ ਹੈ । ਇਸ ਗੀਤ ਦੇ ਬੋਲ ਹਰਫ ਚੀਮਾ ਨੇ ਲਿਖੇ ਨੇ ਤੇ ਵੀਡੀਓ ‘ਚ ਫੀਚਰਿੰਗ ਵੀ ਕੀਤੀ ਹੈ । ਇਸ ਗੀਤ ‘ਚ ਪੰਜਾਬੀ ਛੱਲਾ ਵੀ ਸੁਣਨ ਨੂੰ ਮਿਲ ਰਿਹਾ ਹੈ ਜਿਸ ਦੇ ਬੋਲ Vari Rai ਨੇ ਲਿਖੇ ਨੇ।

Bhai Manna Singh ਨੇ ਮਿਊਜ਼ਿਕ ਦਿੱਤਾ ਹੈ ਤੇ ਗਾਣੇ ਦਾ ਵੀਡੀਓ ਕੰਵਰ ਗਰੇਵਾਲ ਨੇ ਖੁਦ ਤਿਆਰ ਕੀਤਾ ਹੈ । ਇਸ ਗੀਤ ਨੂੰ ਕੰਵਰ ਗਰੇਵਾਲ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਦੱਸ ਦਈਏ ਏਨੀਂ ਦਿਨੀਂ ਪੰਜਾਬੀ ਗਾਇਕ ਕਿਸਾਨੀ ਗੀਤਾਂ ਦੇ ਨਾਲ ਦਿੱਲੀ ਮੋਰਚੇ ‘ਤੇ ਬੈਠੇ ਕਿਸਾਨਾਂ ਦੇ ਹੌਸਲੇ ਬੁਲੰਦ ਕਰ ਰਹੇ ਨੇ ।

Kanwar Grewal and Galav Wardach
Kanwar Grewal and Galav Warriach

ਗਾਇਕ ਕੰਵਰ ਗਰੇਵਾਲ ਜੋ ਕਿ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੇ ਹੋਏ ਨੇ । ਉਹ ਦਿੱਲੀ ਮੋਰਚੇ ‘ਚ ਆਪਣੀ ਸੇਵਾਵਾਂ ਤਾਂ ਨਿਭਾ ਹੀ ਰਹੇ ਨੇ ਪਰ ਨਾਲ ਹੀ ਕਿਸਾਨਾਂ ਦੇ ਹੌਸਲੇ ਨੂੰ ਹੋਰ ਬੁਲੰਦ ਕਰਨ ਦੇ ਲਈ ਕਿਸਾਨੀ ਗੀਤ ਵੀ ਲੈ ਕੇ ਆ ਰਹੇ ਨੇ । ਉਹ ਬੈਕ ਟੂ ਬੈਕ ਕਿਸਾਨੀ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਰਹੇ ਨੇ । ਕੰਵਰ ਗਰੇਵਾਲ ਨੇ ਨੌਜਵਾਨ ਪੀੜੀ ਨੂੰ ਆਪਣੇ ਬਜ਼ੁਰਗਾ ਦਾ ਖਿਆਲ ਰੱਖਣ ਲਈ ਕਿਹਾ ਗਿਆ ਹੈ । ਕੰਵਰ ਗਰੇਵਾਲ ਨੇ ਪੰਜਾਬ ਦੀ ਜਵਾਨੀ ਨੂੰ ਆਪਣੇ ਬਜ਼ੁਰਗਾਂ ਦਾ ਖਿਆਲ ਰੱਖਣ ਲਈ ਪ੍ਰੇਰਿਤ ਕਰਦਾ ਹੈ।

Kanwar Grewal and Galav Wardach
Kanwar Grewal and Galav Warriach

ਕੰਵਰ ਗਰੇਵਾਲ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਧਰਨੇ ‘ਚ ਪਹੁੰਚੇ ਹੋਏ ਹਨ । ਉਹ ਧਰਨੇ ਤੋਂ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਉਹ ਕਿਸਾਨਾਂ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਨੇ । ਖਾਲਸਾ ਏਡ ਵੱਲੋਂ ਵੀ ਇਸ ਵੀਡੀਓ ਨੂੰ ਆਪਣੇ ਆਫੀਸ਼ੀਅਲ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ ।

ਦੇਖੋ ਵੀਡੀਓ : ਸਾਂਸਦ ਰਵਨੀਤ ਬਿੱਟੂ ਦੀ ਬੁਰੀ ਤਰ੍ਹਾਂ ਕੁੱਟਮਾਰ, ਪੱਗ ਲਾਹੀ, ਗੱਡੀ ਵੀ ਭੰਨੀ

The post ਕੰਵਰ ਗਰੇਵਾਲ ਤੇ ਗਾਲਵ ਵੜੈਚ ਦਾ ਨਵਾਂ ਕਿਸਾਨੀ ਗੀਤ ‘JITTUGA PUNJAB’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ appeared first on Daily Post Punjabi.



source https://dailypost.in/news/entertainment/kanwar-grewal-and-galav-warriach/
Previous Post Next Post

Contact Form