ਅੱਜ PM ਮੋਦੀ ਨੂੰ ਮਿਲਣਗੇ ਹਰਿਆਣਾ ਦੇ ਡਿਪਟੀ CM ਦੁਸ਼ਯੰਤ ਚੌਟਾਲਾ, ਕੱਲ ਅਮਿਤ ਸ਼ਾਹ ਨਾਲ ਕੀਤੀ ਸੀ ਮੁਲਾਕਾਤ

Dushyant chautala meeting with pm modi : ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਨੂੰ ਅੱਜ 49 ਵਾਂ ਦਿਨ ਹੈ। ਇਸ ਅੰਦੋਲਨ ਦਾ ਅਸਰ ਹੁਣ ਹਰਿਆਣੇ ਦੀ ਰਾਜਨੀਤੀ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਹਰ ਤਰ੍ਹਾਂ ਦੀਆਂ ਅਟਕਲਾਂ ਦੇ ਵਿਚਕਾਰ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਬੈਠਕ ਵਿੱਚ ਖੇਤੀਬਾੜੀ ਕਾਨੂੰਨ ਅਤੇ ਕਿਸਾਨਾਂ ਉੱਤੇ ਵਿਚਾਰ ਵਟਾਂਦਰੇ ਹੋਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ਸੀ।

Dushyant chautala meeting with pm modi
Dushyant chautala meeting with pm modi

ਹਰਿਆਣਾ ਵਿੱਚ ਕਿਸਾਨ ਅੰਦੋਲਨ ‘ਤੇ ਰਾਜਨੀਤੀ ਤੇਜ਼ ਹੋ ਗਈ ਹੈ ਅਤੇ ਖੱਟਰ ਸਰਕਾਰ ‘ਤੇ ਦਬਾਅ ਲਗਾਤਾਰ ਵੱਧਦਾ ਜਾ ਰਿਹਾ ਹੈ। ਦੁਸ਼ਯੰਤ ਚੌਟਾਲਾ ਨੇ ਹਾਲ ਹੀ ਵਿੱਚ ਮੌਜੂਦਾ ਸਥਿਤੀ ਬਾਰੇ ਆਪਣੇ ਵਿਧਾਇਕਾਂ ਨਾਲ ਗੱਲਬਾਤ ਕੀਤੀ ਹੈ। ਹਰਿਆਣਾ ਵਿੱਚ ਦੁਸ਼ਯੰਤ ਚੌਟਾਲਾ ਦਾ ਕਿਸਾਨ ਜੱਥੇਬੰਦੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਹ ਵੀ ਧਿਆਨ ਦੇਣ ਯੋਗ ਹੈ ਕਿ ਹਰਿਆਣੇ ਦੀ ਖੱਟਰ ਸਰਕਾਰ ਦੁਸ਼ਯੰਤ ਚੌਟਾਲਾ ਦੀ ਪਾਰਟੀ ਦੇ ਸਮਰਥਨ ਨਾਲ ਚੱਲ ਰਹੀ ਹੈ, ਅਜਿਹੀ ਸਥਿਤੀ ਵਿੱਚ ਜੇਕਰ ਕੋਈ ਰਾਜਨੀਤਿਕ ਹਲਚੱਲ ਪੈਦਾ ਹੁੰਦੀ ਹੈ ਤਾਂ ਸਰਕਾਰ ਉੱਤੇ ਖ਼ਤਰਾ ਹੋਰ ਵੱਧ ਸਕਦਾ ਹੈ। ਹਾਲਾਂਕਿ, ਪਿੱਛਲੇ ਦਿਨੀਂ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਦੁਸ਼ਯੰਤ ਚੌਟਾਲਾ ਨੇ ਇੱਕ ਬਿਆਨ ਦਿੱਤਾ ਸੀ ਕਿ ਹਰਿਆਣੇ ਦੀ ਸਰਕਾਰ ਪੂਰੇ ਪੰਜ ਸਾਲ ਚੱਲੇਗੀ, ਖੇਤੀਬਾੜੀ ਕਾਨੂੰਨ ਦੀ ਸਮੱਸਿਆ ਜਲਦੀ ਹੱਲ ਹੋ ਜਾਵੇਗੀ।

ਇਹ ਵੀ ਦੇਖੋ : ਪੰਜੀਰੀ ਅਤੇ ਪਿੰਨੀਆਂ ਖਾਣ ਵਾਲੇ ਇਸ ਡਾਕਟਰ ਦੀ ਸਲਾਹ ਜਰੂਰ ਸੁਣ ਲੈਣ

The post ਅੱਜ PM ਮੋਦੀ ਨੂੰ ਮਿਲਣਗੇ ਹਰਿਆਣਾ ਦੇ ਡਿਪਟੀ CM ਦੁਸ਼ਯੰਤ ਚੌਟਾਲਾ, ਕੱਲ ਅਮਿਤ ਸ਼ਾਹ ਨਾਲ ਕੀਤੀ ਸੀ ਮੁਲਾਕਾਤ appeared first on Daily Post Punjabi.



Previous Post Next Post

Contact Form