ਬਜਟ ਸੈਸ਼ਨ ਨੂੰ ਲੈ ਕੇ ਸਰਬ ਪਾਰਟੀ ਬੈਠਕ ਅੱਜ, PM ਮੋਦੀ ਕਰਨਗੇ ਪ੍ਰਧਾਨਗੀ

PM Modi to chair all-party meet: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਦੇ ਬਜਟ ਸੈਸ਼ਨ ਲਈ ਸਰਕਾਰ ਦਾ ਵਿਧਾਨਕ ਏਜੰਡਾ ਪੇਸ਼ ਕਰਨ ਲਈ ਸ਼ਨੀਵਾਰ ਨੂੰ ਸਰਬ ਪਾਰਟੀ ਬੈਠਕ ਦੀ ਪ੍ਰਧਾਨਗੀ ਕਰਨਗੇ । ਇਸ ਵਾਰ ਇਹ ਰਵਾਇਤੀ ਸਰਬ ਪਾਰਟੀ ਬੈਠਕ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ ਆਯੋਜਿਤ ਕੀਤੀ ਜਾ ਰਹੀ ਹੈ। ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਦੋ ਸਦਨਾਂ (ਲੋਕ ਸਭਾ ਅਤੇ ਰਾਜ ਸਭਾ) ਦੀ ਸਾਂਝੀ ਬੈਠਕ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਨਾਲ ਹੋਈ।

PM Modi to chair all-party meet
PM Modi to chair all-party meet

ਦੱਸ ਦੇਈਏ ਕਿ ਆਮ ਤੌਰ ‘ਤੇ ਅਜਿਹੀਆਂ ਸਾਰੀਆਂ ਬੈਠਕਾਂ ਸੰਸਦ ਦੇ ਸੈਸ਼ਨ ਤੋਂ ਪਹਿਲਾਂ ਹੁੰਦੀਆਂ ਹਨ, ਤਾਂ ਜੋ ਦੋਵਾਂ ਸਦਨਾਂ ਦੀ ਕਾਰਵਾਈ ਆਸਾਨੀ ਨਾਲ ਹੋ ਸਕੇ। ਇਸ ਵਰਚੁਅਲ ਮੀਟਿੰਗ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਕਿਸਾਨੀ ਅੰਦੋਲਨ ‘ਤੇ ਵਿਚਾਰ ਵਟਾਂਦਰੇ ਦੀ ਮੰਗ ਕੀਤੀ ਜਾ ਰਹੀ ਹੈ।

PM Modi to chair all-party meet

ਦੱਸ ਦੇਈਏ ਕਿ ਦਿੱਲੀ ਦੇ ਬਾਰਡਰਾਂ ‘ਤੇ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਡਟੇ ਹੋਏ ਹਨ। ਹਾਲਾਂਕਿ, ਵਿਰੋਧੀ ਪਾਰਟੀਆਂ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਬੁਲਾਈ ਗਈ ਇੱਕ ਸਰਬ ਪਾਰਟੀ ਬੈਠਕ ਵਿੱਚ ਅਜਿਹੀ ਮੰਗ ਕੀਤੀ, ਪਰ ਸਰਕਾਰ ਨੇ ਸੁਝਾਅ ਦਿੱਤਾ ਕਿ ਕਿਸਾਨ ਅੰਦੋਲਨ ਦਾ ਮੁੱਦਾ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਚਰਚਾ ਦੌਰਾਨ ਚੁੱਕਿਆ ਜਾ ਸਕਦਾ ਹੈ, ਜਿਸ ਦੇ ਲਈ ਲੋਕ ਸਭਾ ਨੂੰ 2, 3 ਅਤੇ 4 ਫਰਵਰੀ ਨੂੰ 10 ਘੰਟੇ ਨਿਰਧਾਰਿਤ ਕੀਤੇ ਗਏ ਹਨ।

ਇਹ ਵੀ ਦੇਖੋ: ਜੋਗਿੰਦਰ ਯਾਦਵ ਨੇ ਸਟੇਜ ਤੋਂ ਕਿਹਾ, ਭਾਵੁਕ ਹੋਏ ਟਿਕੈਤ ਦੇ ਚਾਰ ਹੰਝੂਆਂ ਨੇ ਸਾਰੇ ਦਾਗ ਧੋ ਦਿੱਤੇ

The post ਬਜਟ ਸੈਸ਼ਨ ਨੂੰ ਲੈ ਕੇ ਸਰਬ ਪਾਰਟੀ ਬੈਠਕ ਅੱਜ, PM ਮੋਦੀ ਕਰਨਗੇ ਪ੍ਰਧਾਨਗੀ appeared first on Daily Post Punjabi.



Previous Post Next Post

Contact Form