ਕਿਸਾਨ ਜੱਥੇਬੰਦੀਆਂ ਦਾ ਐਲਾਨ, 6 ਫਰਵਰੀ ਨੂੰ ਦੇਸ਼ ਭਰ ‘ਚ ਕਰਨਗੇ ਚੱਕਾ ਜਾਮ

Farmers announce nationwide agitation: ਨਵੀਂ ਦਿੱਲੀ: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ । ਇਸ ਵਿਚਾਲੇ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ 6 ਫਰਵਰੀ ਨੂੰ ਦੇਸ਼ ਵਿਆਪੀ ਚੱਕਾ ਜਾਮ ਕਰਨਗੇ । ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਅਸੀਂ 6 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਸੜਕ ਜਾਮ ਕਰਾਂਗੇ । ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਵਾਲੀ ਥਾਵਾਂ ‘ਤੇ ਇੰਟਰਨੈੱਟ ਬੈਨ, ਬਜਟ ਵਿੱਚ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕੀਤੇ ਜਾਣ ਤੇ ਹੋਰ ਮੁੱਦਿਆਂ ਨੂੰ ਲੈ ਕੇ ਅਸੀਂ ਚੱਕਾ ਜਾਮ ਕਰਨਗੇ।

Farmers announce nationwide agitation
Farmers announce nationwide agitation

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰੀ ਬਜਟ 2021-22 ਵਿੱਚ ਕਿਸਾਨਾਂ ਨੂੰ ‘ਨਜ਼ਰ ਅੰਦਾਜ਼’ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਸਥਾਨਾਂ ‘ਤੇ ਪਾਣੀ ਅਤੇ ਬਿਜਲੀ ਸਪਲਾਈ ਨੂੰ ਬੰਦ ਕਰ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇਹ ਵੀ ਦੋਸ਼ ਲਾਇਆ ਕਿ ਕਿਸਾਨ ਏਕਤਾ ਮੋਰਚਾ ਇੱਕ ਟਵਿੱਟਰ ਅਕਾਊਂਟ ਅਤੇ ‘ਟਰੈਕਟਰ 2 ਟਵਿੱਟਰ’ ਨਾਮ ਦੇ ਇੱਕ ਉਪਭੋਗਤਾ ‘ਤੇ ਪਾਬੰਦੀ ਲਗਾਈ ਗਈ ਹੈ। ਸਵਰਾਜ ਅਭਿਆਨ ਦੇ ਨੇਤਾ ਯੋਗੇਂਦਰ ਯਾਦਵ ਨੇ ਦੋਸ਼ ਲਾਇਆ ਕਿ ਟਵਿੱਟਰ ਅਕਾਉਂਟ ਖ਼ਿਲਾਫ਼ “ਸਰਕਾਰੀ ਅਧਿਕਾਰੀਆਂ ਦੀ ਬੇਨਤੀ” ‘ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਬਜਟ ਵਿੱਚ “ਖੇਤੀਬਾੜੀ ਸੈਕਟਰ ਦੀ ਵੰਡ ਨੂੰ ਘਟਾ ਦਿੱਤਾ ਗਿਆ ਹੈ।”

Farmers announce nationwide agitation

ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਰਹੀ ਹੈ। ਅੰਦੋਲਨਕਾਰੀ ਕਿਸਾਨ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਤਿੰਨੋਂ ਕਾਨੂੰਨਾਂ ਵਿਚ ਸੋਧ ਕਰਨ ਲਈ ਤਿਆਰ ਹੈ ਪਰ ਵਾਪਸ ਲੈਣ ਬਾਰੇ ਨਹੀਂ ਕਿਹਾ ਹੈ। ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦਰਮਿਆਨ 11 ਦੌਰਾਂ ਦੀਆਂ ਮੀਟਿੰਗਾਂ ਹੋਈਆਂ ਹਨ।

ਇਹ ਵੀ ਦੇਖੋ: ਕਿਸਾਨੀ ਮਾਰਚ ‘ਤੇ ਫੁੱਲ ਸੁੱਟਣ ਵਾਲਿਆਂ ਨੇ ਲਿਆਤੀ ਹਨੇਰੀ, ਅੰਦੋਲਨ ਦੀਆਂ ਇਹ ਤਸਵੀਰਾਂ ਸਰਕਾਰ ਨੂੰ ਪਾਉਂਦੀਆਂ ਵਖ਼ਤ!

The post ਕਿਸਾਨ ਜੱਥੇਬੰਦੀਆਂ ਦਾ ਐਲਾਨ, 6 ਫਰਵਰੀ ਨੂੰ ਦੇਸ਼ ਭਰ ‘ਚ ਕਰਨਗੇ ਚੱਕਾ ਜਾਮ appeared first on Daily Post Punjabi.



Previous Post Next Post

Contact Form