Delhi police announced reward : ਦਿੱਲੀ ਵਿੱਚ 26 ਜਨਵਰੀ ਨੂੰ ਵਾਪਰੀ ਘਟਨਾ ਦੇ ਮਾਮਲੇ ਵਿੱਚ ਆਰੋਪੀਆਂ ਦਾ ਸੁਰਾਗ ਦੇਣ ਵਾਲੇ ਲੋਕਾਂ ਨੂੰ ਪੁਲਿਸ ਨੇ ਇੱਕ ਲੱਖ ਰੁਪਏ ਤੱਕ ਦੇ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਨੇ ਹੰਗਾਮੇ ਵਿੱਚ ਸ਼ਾਮਿਲ ਲੋਕਾਂ ਨੂੰ ਗ੍ਰਿਫਤਾਰ ਕਰਨ ਲਈ 50 ਹਜ਼ਾਰ ਤੋਂ ਲੈ ਕੇ ਇੱਕ ਲੱਖ ਰੁਪਏ ਤੱਕ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ ‘ਤੇ ਇੱਕ ਲੱਖ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ, ਜਦਕਿ ਜਗਬੀਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ ਅਤੇ ਇਕਬਾਲ ਸਿੰਘ ਦੀ ਜਾਣਕਾਰੀ ‘ਤੇ 50 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਗਣਤੰਤਰ ਦਿਵਸ ਦੇ ਮੌਕੇ, ਖੇਤੀਬਾੜੀ ਕਨੂੰਨ ਦੇ ਵਿਰੋਧ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨੇ ਇੱਕ ਟਰੈਕਟਰ ਪਰੇਡ ਕੱਢੀ ਸੀ। ਇਸ ਰੈਲੀ ਦੌਰਾਨ ਪੂਰੀ ਦਿੱਲੀ ਵਿੱਚ ਜ਼ੋਰਦਾਰ ਪ੍ਰਦਰਸ਼ਨ ਹੋਇਆ ਸੀ। ਇਸੇ ਦੌਰਾਨ ਕੁੱਝ ਨੌਜਵਾਨਾਂ ਵਲੋਂ ਲਾਲ ਕਿਲ੍ਹੇ ਵਿਖੇ ਨਿਸ਼ਾਨ ਸਾਹਿਬ ਦਾ ਝੰਡਾ ਵੀ ਲਹਿਰਾਇਆ ਗਿਆ ਸੀ। ਜਿਸ ਤੋਂ ਬਾਅਦ ਵੀਡੀਓ ਫੁਟੇਜ ਰਾਹੀਂ ਮੌਕੇ ‘ਤੇ ਮੌਜੂਦ ਨੌਜਵਾਨਾਂ ਦੀ ਪਛਾਣ ਕੀਤੀ ਜਾ ਰਹੀ ਹੈ। ਹੁਣ ਪੁਲਿਸ ਇਨ੍ਹਾਂ ਵੀਡੀਓ ਫੁਟੇਜ ਦੇ ਅਧਾਰ ‘ਤੇ ਹੀ ਆਰੋਪੀਆਂ ਨੂੰ ਫੜਨ ਲਈ ਮੁਹਿੰਮ ਚਲਾ ਰਹੀ ਹੈ।
The post ਦੀਪ ਸਿੱਧੂ ਸਣੇ 8 ਵਿਅਕਤੀਆਂ ਖ਼ਿਲਾਫ਼ ਜਾਣਕਾਰੀ ਦੇਣ ਵਾਲਿਆਂ ਨੂੰ ਦਿੱਲੀ ਪੁਲਿਸ ਦੇਵੇਗੀ 1 ਲੱਖ ਦਾ ਇਨਾਮ appeared first on Daily Post Punjabi.
source https://dailypost.in/news/national/delhi-police-announced-reward/