ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਓਨਟਾਰੀਓ ਵਿਧਾਨ ਸਭਾ ਵਿੱਚ ਦਿੱਤੀ ਗਈ ਸ਼ਰਧਾਂਜਲੀ

Tribute paid to killed farmers: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨ ਲਗਾਤਾਰ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਹ ਕਾਨੂੰਨ ਵਾਪਿਸ ਹੋਣ ‘ਤੇ ਹੀ ਇਸ ਅੰਦੋਲਨ ਨੂੰ ਖਤਮ ਕਰਨਗੇ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਕਾਨੂੰਨ ਰੱਦ ਨਹੀਂ ਹੋਣਗੇ । ਇਸ ਅੰਦੋਲਨ ਦੌਰਾਨ ਹੁਣ ਤੱਕ ਸੈਂਕੜੇ ਕਿਸਾਨਾਂ ਦੀ ਮੌਤ ਚੁੱਕੀ ਹੈ । ਇਸ ਸੰਘਰਸ਼ ਦੌਰਾਨ ਮਰਨ ਵਾਲੇ ਇਨ੍ਹਾਂ ਕਿਸਾਨਾਂ ਦਾ ਮੁੱਦਾ ਹੁਣ ਵਿਦੇਸ਼ਾਂ ਵਿੱਚ ਗੂੰਜਣ ਲੱਗ ਗਿਆ ਹੈ। ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੀ ਮੌਤ ਦਾ ਮੁੱਦਾ ਹੁਣ ਕੈਨੇਡਾ ਦੀ ਉਨਟਾਰੀਓ ਵਿਧਾਨ ਸਭਾ ਵਿੱਚ ਚੁੱਕਿਆ ਗਿਆ ਹੈ।

Tribute paid to killed farmers
Tribute paid to killed farmers

ਦਰਅਸਲ, ਉਨਟਾਰੀਓ ਵਿਧਾਨ ਸਭਾ ਵਿੱਚ ਇਹ ਮਾਮਲਾ ਬਰੈਂਪਟਨ ਈਸਟ ਤੋਂ ਉਨਟਾਰੀਓ ਵਿਧਾਨ ਸਭਾ ਦੇ ਮੈਂਬਰ ਗੁਰਰਤਨ ਸਿੰਘ ਵੱਲੋਂ ਚੁੱਕਿਆ ਗਿਆ। ਇਸ ਸਬੰਧੀ ਨਿਊ ਡੈਮੋਕਰੈਟੀਕ ਪਾਰਟੀ ਦੇ ਆਗੂ ਜਗਮੀਤ ਸਿੰਘ ਦੇ ਭਰਾ ਗੁਰਰਤਨ ਸਿੰਘ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਦਿੱਤੀ । ਗੁਰਰਤਨ ਸਿੰਘ ਨੇ ਟਵੀਟ ਕਰ ਕੇ ਕਿਸਾਨਾਂ ਨੂੰ ਇੱਕ ਵੀਡੀਓ ਸਾਂਝੀ ਕਰ ਕੇ ਸ਼ਰਧਾਂਜਲੀ ਭੇਂਟ ਕੀਤੀ ।

Tribute paid to killed farmers

ਦੱਸ ਦੇਈਏ ਕਿ ਵਿਧਾਨ ਸਭਾ ਵਿੱਚ ਕਿਸਾਨਾਂ ਦੀ ਗੱਲ ਕਰਦਿਆਂ ਗੁਰਰਤਨ ਸਿੰਘ ਇਸ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਅਤੇ ਪ੍ਰਦਰਸ਼ਨਕਾਰੀਆਂ ਦੇ ਸਨਮਾਨ ਇੱਕ ਮਿੰਟ ਦਾ ਮੌਨ ਰੱਖਣ ਲਈ ਅਪੀਲ ਕੀਤੀ। ਗੁਰਰਤਨ ਦੀ ਇਸ ਅਪੀਲ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਵਲੋਂ ਸਾਰੇ ਮੈਂਬਰਾਂ ਦੀ ਸਹਿਮਤੀ ਲਈ ਗਈ । ਜਿਨ੍ਹਾਂ ਨੇ ਗੁਰਰਤਨ ਨਾਲ ਸਹਿਮਤੀ ਜਤਾਉਂਦੇ ਹੋਏ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਦਿੱਤੀ।

ਅੱਧੀ ਰਾਤ ਅੰਮ੍ਰਿਤਸਰ ਦੀ ਮਾਲ ਮੰਡੀ ਦੇ ਸਰਕਾਰੀ ਕੁਆਟਰਾਂ ‘ਚ ਪੁਲਿਸ ਨੇ ਮਾਰੀ ਰੇਡ, LIVE ਤਸਵੀਰਾਂ ਦੇਖੋ ਕੀ ਮਿਲਿਆ!

The post ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਓਨਟਾਰੀਓ ਵਿਧਾਨ ਸਭਾ ਵਿੱਚ ਦਿੱਤੀ ਗਈ ਸ਼ਰਧਾਂਜਲੀ appeared first on Daily Post Punjabi.



source https://dailypost.in/news/international/tribute-paid-to-killed-farmers/
Previous Post Next Post

Contact Form