ਪ੍ਰਸਿੱਧ ਅਦਾਕਾਰ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਹੌਂਸਲਾ ਰੱਖ’ ਦੀ ਸ਼ੂਟਿੰਗ ਹੋਈ ਸ਼ੁਰੂ, ਵਾਇਰਲ ਹੋਈਆਂ ਤਸਵੀਰਾਂ

Diljit Dosanjh’s upcoming film : ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਹੌਂਸਲਾ ਰੱਖ’ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ ਜਿਸ ਦੀਆਂ ਤਸਵੀਰਾਂ ਦਿਲਜੀਤ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀਆਂ ਹਨ । ਦਿਲਜੀਤ ਦੋਸਾਂਝ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ਵਿੱਚ ਦਿਲਜੀਤ ਨਾਲ ਸੋਨਮ ਤੇ ਸ਼ਿੰਦਾ ਵੀ ਦਿਖ ਰਹੇ ਹਨ। ਇਸ ਫ਼ਿਲਮ ਵਿੱਚ ਸ਼ਹਿਨਾਜ਼ ਗਿੱਲ ਵੀ ਨਜ਼ਰ ਆਵੇਗੀ ਜੋ 14 ਦਿਨ ਦਾ ਇਕਾਂਤਵਾਸ ਪੂਰਾ ਹੋਣ ਤੋਂ ਬਾਅਦ ਸ਼ੂਟਿੰਗ ਸ਼ੁਰੂ ਕਰੇਗੀ।

Diljit Dosanjh's upcoming film
Diljit Dosanjh’s upcoming film

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਫ਼ਿਲਮ ਦਿਲਜੀਤ ਖੁਦ ਪ੍ਰੋਡਿਊਸ ਕਰ ਰਹੇ ਹਨ । ਇਹ ਫ਼ਿਲਮ ਉਹਨਾਂ ਦੀ ਪ੍ਰੋਡਕਸ਼ਨ ਕੰਪਨੀ ਸਟੋਰੀ ਟਾਈਮ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਹੈ । ਇਹ ਫ਼ਿਲਮ 15 ਅਕਤੂਬਰ, 2021 ਨੂੰ ਦੁਨੀਆ ਭਰ ਵਿੱਚ ਰਿਲੀਜ਼ ਕੀਤੀ ਜਾਏਗੀ। ਤੁਹਾਨੂੰ ਦੱਸ ਦਿੰਦੇ ਹਾਂ ਕਿ ਦਿਲਜੀਤ ਕਿਸਾਨੀ ਮੋਰਚੇ ਵਿੱਚ ਵੀ ਪੂਰੀ ਤਰ੍ਹਾਂ ਡਟੇ ਹੋਏ ਹਨ । ਉਹਨਾਂ ਵੱਲੋਂ ਅਕਸਰ ਸੋਸ਼ਲ ਮੀਡੀਆ ਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾਂਦੀ ਹੈ ।

Diljit Dosanjh's upcoming film
Diljit Dosanjh’s upcoming film

ਦਿਲਜੀਤ ਦੋਸਾਂਝ ਪੰਜਾਬੀ ਤੇ ਬਾਲੀਵੁੱਡ ਇੰਡਸਟਰੀ ਦੇ ਬਹੁਤ ਹੀ ਮਸ਼ਹੂਰ ਅਦਾਕਾਰ ਹਨ। ਉਹਨਾਂ ਨੇ ਬਹੁਤ ਸਾਰੀਆਂ ਫਿਲਮ ਦੇ ਵਿੱਚ ਕੰਮ ਵੀ ਕੀਤਾ ਹੈ ਤੇ ਬਹੁਤ ਸਾਰੇ ਹਿੱਟ ਗੀਤ ਵੀ ਦਿਤੇ ਹਨ। ਪਿਛਲੇ ਕੁੱਝ ਸਮੇ ਤੋਂ ਦਿੱਲੀ ਕਿਸਾਨੀ ਧਰਨੇ ਤੇ ਬੈਠੇ ਕਿਸਾਨਾਂ ਦਾ ਵੀ ਦਿਲਜੀਤ ਦੋਸਾਂਝ ਲਗਾਤਾਰ ਸਮਰਥਨ ਕਰ ਰਹੇ ਹਨ। ਦਿਲਜੀਤ ਦੋਸਾਂਝ ਦੀ ਇਸ ਗੱਲ ਪਿੱਛੇ ਕੰਮਗਣਾ ਰਣੌਤ ਨਾਲ ਵੀ ਕਾਫੀ ਬਾਰ ਲੜਾਈ ਹੋਈ ਹੈ ਜਿਸ ਤੇ ਦਿਲਜੀਤ ਨੇ ਹਰ ਵਾਰ ਕੰਗਨਾ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ।

ਇਹ ਵੀ ਦੇਖੋ : ਸਰਕਾਰ ਦੀ ਡੀਵਾਈਡ ਐਂਡ ਰੂਲ ਪੋਲਿਸੀ ਦੀਆਂ ਉੱਡਣਗੀਆਂ ਧੱਜੀਆਂ ਜੇ ਲੋਕੀ ਮੰਨ ਲੈਣ ਇਸ ਬੰਦੇ ਦੀਆਂ ਗੱਲਾਂ

The post ਪ੍ਰਸਿੱਧ ਅਦਾਕਾਰ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਹੌਂਸਲਾ ਰੱਖ’ ਦੀ ਸ਼ੂਟਿੰਗ ਹੋਈ ਸ਼ੁਰੂ, ਵਾਇਰਲ ਹੋਈਆਂ ਤਸਵੀਰਾਂ appeared first on Daily Post Punjabi.



Previous Post Next Post

Contact Form