ਪੰਜਾਬੀ ਗਾਇਕਾ ਕੌਰ ਬੀ ਦੀ ਭੈਣ ਦੇ ਵਿਆਹ ਤੇ ਗਾਇਕ ਰਣਜੀਤ ਬਾਵਾ ਨੇ ਲਾਈਆਂ ਰੌਣਕਾਂ , ਵਾਇਰਲ ਹੋਈ ਵੀਡੀਓ

Kaur B’s sister’s wedding : ਕੌਰ ਬੀ ਨੇ ਆਪਣੀ ਭੈਣ ਦੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੀ ਭੈਣ ਦੇ ਵਿਆਹ ‘ਤੇ ਰਣਜੀਤ ਬਾਵਾ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਦੇ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਕੌਰ ਬੀ ਨੇ ਲਿਖਿਆ ਕਿ ‘ਸਾਡੀ ਖੁਸ਼ੀ ਨੂੰ ਚਾਰ ਚੰਨ ਲਾਉਣ ਦੇ ਲਈ ਦਿਲੋਂ ਧੰਨਵਾਦ। ਬਹੁਤ ਇਨਜੁਆਏ ਕੀਤਾ ਸਾਰੇ ਪਰਿਵਾਰ ਨੇ’।

ਉਨ੍ਹਾਂ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ਨੂੰ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਪਾਲੀਵੁੱਡ ‘ਚ ਆਪਣੇ ਗੀਤਾਂ ਦੇ ਨਾਲ ਵੱਖਰੀ ਪਛਾਣ ਬਣਾਈ ਹੈ ਅਤੇ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਬਜਟ’, ‘ਪੀਜ਼ਾ ਹੱਟ’, ‘ਮਿੱਤਰਾਂ ਦੇ ਬੂਟ’ ਸਣੇ ਕਈ ਗੀਤ ਸ਼ਾਮਿਲ ਹਨ ।

Kaur B's sister's wedding
Kaur B’s sister’s wedding

ਪਿੱਛਲੇ ਕਾਫੀ ਸਮੇ ਤੋਂ ਚਲ ਰਹੇ ਕਿਸਾਨੀ ਅੰਦੋਲਨ ਨੂੰ ਪੰਜਾਬੀ ਗਾਇਕ ਲਗਾਤਾਰ ਸਪੋਰਟ ਕਰ ਰਹੇ ਹਨ ਤੇ ਸੋਸ਼ਲ ਮੀਡੀਆ ਰਹੀ ਕਿਸਾਨਾਂ ਦੇ ਹੱਕ ਵਿੱਚ ਕਾਫੀ ਪੋਸਟਾਂ ਵੀ ਸਾਂਝੀਆਂ ਕਰ ਰਹੇ ਹਨ। ਕਿਸਾਨ ਲਗਾਤਾਰ ਦਿੱਲੀ ਧਰਨੇ ਤੇ ਕੇਂਦਰ ਵਲੋਂ ਪਾਸ ਕੀਤੇ ਗਏ ਕਾਨੂੰਨਾਂ ਨੂੰ ਰੱਧ ਕਰਵਾਉਣ ਲਈ ਬੈਠੇ ਹੋਏ ਹਨ। ਰਣਜੀਤ ਬਾਵਾ ਤੇ ਕੌਰ ਬੀ ਦਿੱਲੀ ਧਰਨੇ ਤੇ ਜਾ ਕੇ ਤੇ ਸੋਸ਼ਲ ਮੀਡੀਆ ਦੇ ਰਹੀ ਵੀ ਕਿਸਾਨਾਂ ਦਾ ਪੂਰਾ ਪੂਰਾ ਸਮਰਥਨ ਕਰ ਰਹੇ ਹਨ। ਰਣਜੀਤ ਬਾਵਾ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾ ਉਹਨਾਂ ਨੇ ਵੀ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿਤੇ ਹਨ ਤੇ ਬਹੁਤ ਸਾਰੀਆਂ ਪੰਜਾਬੀ ਫਿਲਮ ਦੇ ਵਿੱਚ ਵੀ ਕੰਮ ਕੀਤਾ ਹੋਇਆ ਹੈ। ਦਰਸ਼ਕਾਂ ਵਲੋਂ ਰਣਜੀਤ ਬਾਵਾ ਨੂੰ ਕਾਫੀ ਪਿਆਰ ਤੇ ਸੁਪੋਰਟ ਮਿਲਦਾ ਹੈ ।

ਇਹ ਵੀ ਦੇਖੋ : ਕਾਲੀ ਸਕਾਰਪੀਓ ਨੇ ਦੇਖੋ ਕਿਵੇਂ ਮਚਾਈ ਵੱਡੇ ਸ਼ਹਿਰ ਦੀਆਂ ਗਲੀਆਂ ‘ਚ ਤਬਾਹੀ, ਲੋਕਾਂ ਨੇ ਕੀਤੀ ਘਟਨਾ ਬਿਆਨ

The post ਪੰਜਾਬੀ ਗਾਇਕਾ ਕੌਰ ਬੀ ਦੀ ਭੈਣ ਦੇ ਵਿਆਹ ਤੇ ਗਾਇਕ ਰਣਜੀਤ ਬਾਵਾ ਨੇ ਲਾਈਆਂ ਰੌਣਕਾਂ , ਵਾਇਰਲ ਹੋਈ ਵੀਡੀਓ appeared first on Daily Post Punjabi.



source https://dailypost.in/news/entertainment/kaur-bs-sisters-wedding/
Previous Post Next Post

Contact Form