Actress Rubina Bajwa’s Birthday : ਰੁਬੀਨਾ ਬਾਜਵਾ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ ਅੱਜ ਰੁਬੀਨਾ ਦਾ ਜਨਮ ਦਿਨ ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਭੈਣ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਰੁਬੀਨਾ ਬਾਜਵਾ ਦੀਆਂ ਕਈ ਤਸਵੀਰਾਂ ਹਨ। ਜਿਸ ‘ਚ ਉਨ੍ਹਾਂ ਦੇ ਨਾਲ ਨੀਰੂ ਬਾਜਵਾ ਵੀ ਨਜ਼ਰ ਆ ਰਹੇ ਹਨ ।
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਨੀਰੂ ਬਾਜਵਾ ਨੇ ਲਿਖਿਆ ਕਿ ‘ਆਪ ਕੇ ਆ ਜਾਨੇ ਸੇ ਦਿਲ ਬਹਿਲਤਾ ਹੈ ਮੇਰਾ…ਇਹ ਸੱਚ ਹੈ ਮੇਰੀ ਜਾਨ, ਤੂੰ ਸਾਡੀ ਰੋਸ਼ਨੀ ਹੈ ਅਤੇ ਐਨਰਜੀ ਵੀ ।ਆਈ ਲਵ ਯੂ। ਹੈਪੀ ਬਰਥਡੇ ਮੇਰੇ ਪਿਆਰ’।ਨੀਰੂ ਬਾਜਵਾ ਵੱਲੋਂ ਇਸ ਵੀਡੀਓ ਦੇ ਸ਼ੇਅਰ ਕਰਨ ਤੋਂ ਬਾਅਦ ਰੁਬੀਨਾ ਬਾਜਵਾ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।
ਰੁਬੀਨਾ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਨ੍ਹਾਂ ਦੀ ਬੀਤੇ ਸਾਲ ਫ਼ਿਲਮ ‘ਮੁੰਡਾ ਹੀ ਚਾਹੀਦਾ’ ਜੋ ਕਿ ਹਰੀਸ਼ ਵਰਮਾ ਦੇ ਨਾਲ ਆਈ ਸੀ । ਉਸ ‘ਚ ਵੀ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।ਇਸ ਤੋਂ ਪਹਿਲਾ ਵੀ ਉਹਨਾਂ ਨੇ ਕਈ ਫਿਲਮ ਤੇ ਗੀਤਾਂ ਦੇ ਵਿੱਚ ਕੰਮ ਕੀਤਾ ਹੋਇਆ ਹੈ ਰੁਬੀਨਾ ਫਿਲਮ ਸਰਗੀ ਦੇ ਵਿੱਚ ਵੀ ਪੰਜਾਬੀ ਅਦਾਕਾਰ ਜੱਸੀ ਗਿੱਲ ਤੇ ਬੱਬਲ ਰਾਏ ਦੇ ਨਾਲ ਨਜਰ ਆਈ ਸੀ ਜਿਸ ਤੋਂ ਬਾਅਦ ਲੋਕ ਰੁਬੀਨਾ ਨੂੰ ਕਾਫੀ ਪਸੰਦ ਕਰਨ ਲਗ ਗਏ ਸਨ। ਰੁਬੀਨਾ ਬਾਜਵਾ ਪੰਜਾਬੀ ਇੰਡਸਟਰੀ ਦੀ ਬਹੁਤ ਹੀ ਮਸ਼ਹੂਰ ਅਦਾਕਾਰਾ ਹੈ। ਉਹ ਅਕਸਰ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਕੁੱਝ ਨਾ ਕੁੱਝ ਸਾਂਝਾ ਕਰਦੀ ਰਹਿੰਦੀ ਹੈ।
The post ਅੱਜ ਹੈ ਪੰਜਾਬੀ ਇੰਡਸਟਰੀ ਦੀ ਅਦਾਕਾਰਾ ਰੁਬੀਨਾ ਬਾਜਵਾ ਦਾ ਜਨਮਦਿਨ , ਭੈਣ ਨੀਰੂ ਬਾਜਵਾ ਨੇ ਦਿੱਤੀ ਵਧਾਈ appeared first on Daily Post Punjabi.
source https://dailypost.in/news/entertainment/actress-rubina-bajwas-birthday/