Tejashwi Yadav attacks on Nitish Kumar: ਸੋਸ਼ਲ ਮੀਡੀਆ ਪੋਸਟਾਂ ‘ਤੇ ਕਾਰਵਾਈ ਲਈ ਆਦੇਸ਼ ਜਾਰੀ ਕਰਨ ਤੋਂ ਬਾਅਦ ਬਿਹਾਰ ਸਰਕਾਰ ਨੇ ਇੱਕ ਵਾਰ ਫਿਰ ਵਿਵਾਦਪੂਰਨ ਕਦਮ ਚੁੱਕਿਆ ਹੈ । ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਵਿੱਚ ਸੜਕ ਨੂੰ ਰੋਕਣ ਵਾਲਿਆਂ ਨੂੰ ਸਰਕਾਰੀ ਨੌਕਰੀਆਂ ਅਤੇ ਸਰਕਾਰੀ ਠੇਕੇ ਤੋਂ ਵਾਂਝਾ ਰੱਖਣ ਦੀ ਵਿਵਸਥਾ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮ ਦੇ ਤਹਿਤ ਜੇ ਕੋਈ ਵਿਅਕਤੀ ਕਾਨੂੰਨ ਵਿਵਸਥਾ ਦੀ ਸਥਿਤੀ, ਵਿਰੋਧ ਪ੍ਰਦਰਸ਼ਨਾਂ, ਰੋਡ ਜਾਮ ਆਦਿ ਵਿੱਚ ਸ਼ਾਮਿਲ ਹੁੰਦਾ ਹੈ ਅਤੇ ਪੁਲਿਸ ਵੱਲੋਂ ਇਸ ਕੰਮ ਲਈ ਉਸ ‘ਤੇ ਦੋਸ਼ ਲਗਾਇਆ ਜਾਂਦਾ ਹੈ, ਤਾਂ ਅਜਿਹੇ ਲੋਕਾਂ ਨੂੰ ਗੰਭੀਰ ਨਤੀਜਿਆਂ ਲਈ ਤਿਆਰ ਰਹਿਣਾ ਪਵੇਗਾ। ਜਿਸ ਕਾਰਨ ਉਨ੍ਹਾਂ ਨੂੰ ਸਰਕਾਰੀ ਨੌਕਰੀ/ ਸਰਕਾਰੀ ਠੇਕਾ ਆਦਿ ਨਹੀਂ ਮਿਲਣਗੇ।
ਦਰਅਸਲ, ਜਾਰੀ ਕੀਤੇ ਗਏ ਆਦੇਸ਼ ਵਿੱਚ ਇਹ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਦੇ ਸਬੰਧ ਵਿੱਚ ਪੁਲਿਸ ਵੱਲੋਂ ਸਮਰਪਿਤ ਤਸਦੀਕ ਰਿਪੋਰਟ ਇੱਕ ਬਹੁਤ ਹੀ ਸੰਵੇਦਨਸ਼ੀਲ ਦਸਤਾਵੇਜ਼ ਹੈ। ਇਸਨੂੰ ਬਿਨ੍ਹਾਂ ਦੇਰੀ ਕੀਤੇ ਬਿਨੈਕਾਰ ਨੂੰ ਪਰੇਸ਼ਾਨ ਕੀਤੇ ਬਗੈਰ ਸਹੀ ਤਰ੍ਹਾਂ ਤਿਆਰ ਕਰਨਾ ਜ਼ਰੂਰੀ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਇਸ ਆਦੇਸ਼ ਤੋਂ ਬਾਅਦ ਵਿਵਾਦ ਵੱਧਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਨੇ ਟਵੀਟ ਕਰਕੇ ਵਿਰੋਧ ਜ਼ਾਹਿਰ ਕੀਤਾ ਹੈ।

ਤੇਜਸਵੀ ਯਾਦਵ ਨੇ ਟਵੀਟ ਕਰਦਿਆਂ ਕਿਹਾ ਹੈ ਕਿ 40 ਸੀਟਾਂ ਦੇ ਮੁੱਖ ਮੰਤਰੀ ਕਿੰਨੇ ਡਰੇ ਹੋਏ ਹਨ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ, “ਮੁਸੋਲੀਨੀ ਅਤੇ ਹਿਟਲਰ ਨੂੰ ਚੁਣੌਤੀ ਦੇਣ ਵਾਲੇ ਨਿਤੀਸ਼ ਕੁਮਾਰ ਦਾ ਕਹਿਣਾ ਹੈ ਕਿ ਜੇ ਕੋਈ ਸੱਤਾ ਪ੍ਰਣਾਲੀ ਦੇ ਵਿਰੋਧ ਵਿੱਚ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਦਾ ਹੈ ਤਾਂ ਤੁਹਾਨੂੰ ਨੌਕਰੀ ਨਹੀਂ ਮਿਲੇਗੀ। ਮਤਲਬ, ਉਹ ਨੌਕਰੀਆਂ ਵੀ ਨਹੀਂ ਦੇਣਗੇ ਅਤੇ ਵਿਰੋਧ ਪ੍ਰਦਰਸ਼ਨ ਵੀ ਨਹੀਂ ਕਰਨ ਦੇਣਗੇ। 40 ਸੀਟਾਂ ਦੇ ਮੁੱਖ ਮੰਤਰੀ ਕਿੰਨੇ ਡਰ ਗਏ ਹਨ?”
The post ‘ਵਿਰੋਧ ਪ੍ਰਦਰਸ਼ਨ ਕੀਤਾ ਤਾਂ ਸਰਕਾਰੀ ਨੌਕਰੀ ਨਹੀਂ’ ਨੀਤੀਸ਼ ਸਰਕਾਰ ਦੇ ਇਸ ਫਰਮਾਨ ‘ਤੇ ਤੇਜਸਵੀ ਯਾਦਵ ਨੇ ਸਾਧਿਆ ਨਿਸ਼ਾਨਾ, ਕਿਹਾ… appeared first on Daily Post Punjabi.