Diljit Dosanjh on Guru Ravidas Ji : ਅੱਜ ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਪੁਰਬ ਹੈ । ਅੱਜ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਹੈ ।ਉੱਥੇ ਹੀ ਪੰਜਾਬੀ ਸੈਲੀਬ੍ਰੇਟੀਸ ਵੀ ਆਪੋ ਆਪਣੇ ਤਰੀਕੇ ਨਾਲ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ‘ਤੇ ਵਧਾਈਆਂ ਦੇ ਰਹੇ ਹਨ । ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਸਭ ਨੂੰ ਗੁਰੂ ਸਾਹਿਬ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ ।
ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਧੰਨ-ਧੰਨ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਜੀ ਦੇ ਜਨਮ ਪੁਰਬ ਦੀਆਂ ਸਭ ਸੰਗਤਾਂ ਨੂੰ ਲੱਖ ਲੱਖ ਵਧਾਈਆਂ’।ਉਨ੍ਹਾਂ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਤੋਂ ਬਾਅਦ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕ ਵੀ ਵਧਾਈ ਦੇ ਰਹੇ ਹਨ ਅਤੇ ਗੁਰੂ ਰਵੀਦਾਸ ਜੀ ਨੂੰ ਕੋਟਿ ਕੋਟਿ ਪ੍ਰਣਾਮ ਕਰ ਰਹੇ ਹਨ । ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਸ ਦੇ ਨਾਲ ਹੀ ਆਪਣੀ ਅਦਾਕਾਰੀ ਦੇ ਨਾਲ ਵੀ ਉਨ੍ਹਾਂ ਨੇ ਸਭ ਦਾ ਦਿਲ ਜਿੱਤਿਆ ਹੈ ਅਤੇ ਜਲਦ ਹੀ ‘ਜੋੜੀ’ ਅਤੇ ‘ਹੌਸਲਾ ਰੱਖ’ ਫ਼ਿਲਮਾਂ ‘ਚ ਨਜ਼ਰ ਆਉਣਗੇ ।

ਹਾਲ ਹੀ ਵਿੱਚ ਦਿਲਜੀਤ ਦੋਸਾਂਝ ਦੀ ਪੰਜਾਬੀ ਅਦਾਕਾਰਾ ਨਿਮਰਤ ਖਹਿਰਾ ਨਾਲ ਆਉਣ ਵਾਲੀ ਨਵੀਂ ਫਿਲਮ ਦੀ ਇਕ ਤਸਵੀਰ ਸਾਹਮਣੇ ਆਈ ਹੈ ਜੋ ਕਿ ਕਾਫੀ ਵਿਰਲਾ ਹੋ ਰਹੀ ਹੈ। ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਜਲਦ ਹੀ ਫ਼ਿਲਮ ‘ਜੋੜੀ’ ‘ਚ ਨਜ਼ਰ ਆਉਣਗੇ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਨਿਮਰਤ ਖਹਿਰਾ ਅਤੇ ਦਿਲਜੀਤ ਦੋਸਾਂਝ ਸਾਂਝੀਆਂ ਕਰਦੇ ਰਹਿੰਦੇ ਹਨ । ਨਿਮਰਤ ਖਹਿਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਫ਼ਿਲਮ ਜੋੜੀ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਦੋਵੇਂ ਗਾਇਕ ਗਾਉਂਦੇ ਹੋਏ ਨਜ਼ਰ ਆ ਰਹੇ ਹਨ । ਦੱਸ ਦਈਏ ਕਿ ਇਹ ਫ਼ਿਲਮ ਗਾਇਕ ਜੋੜੀ ਦੇ ਜੀਵਨ ‘ਤੇ ਬਣਾਈ ਜਾ ਰਹੀ ਹੈ ।
The post ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਦਿੱਤੀ ਵਧਾਈ , ਸਾਂਝੀ ਕੀਤੀ ਪੋਸਟ appeared first on Daily Post Punjabi.
source https://dailypost.in/news/entertainment/diljit-dosanjh-on-guru-ravidas-ji/