ਰਾਜ ਸਭਾ ਸਦਨ ‘ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ, ਖੇਤੀਬਾੜੀ ਕਾਨੂੰਨਾਂ ‘ਤੇ ਦੇ ਸਕਦੇ ਨੇ ਜਵਾਬ

Pm modi speech : ਸੰਸਦ ਦੇ ਬਜਟ ਸੈਸ਼ਨ ਵਿੱਚ ਅੱਜ ਵਿਸ਼ੇਸ਼ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜ ਸਭਾ ਵਿੱਚ ਸੰਬੋਧਨ ਕਰਨਗੇ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਬਹਿਸ ਤੋਂ ਬਾਅਦ ਹੁਣ ਸਰਕਾਰ ਦੀ ਤਰਫੋਂ ਜਵਾਬ ਦੇਣ ਦਾ ਮੌਕਾ ਹੈ, ਇਸ ਸਮੇਂ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਹੋਵੇਗਾ। ਅੱਜ ਪ੍ਰਧਾਨ ਮੰਤਰੀ ਮੋਦੀ ਬਹੁਤ ਸਾਰੇ ਮਹੱਤਵਪੂਰਨ ਮੁੱਦਿਆਂ ‘ਤੇ ਆਪਣਾ ਪੱਖ ਰੱਖ ਸਕਦੇ ਹਨ ਜਿਸ ਵਿੱਚ ਕਿਸਾਨ ਅੰਦੋਲਨ, ਕੋਰੋਨਾ ਸੰਕਟ, ਚੀਨ ਦੀ ਚੁਣੌਤੀ ਸ਼ਾਮਿਲ ਹੈ। ਇਸ ਵੇਲੇ ਪ੍ਰਧਾਨ ਮੰਤਰੀ ਮੋਦੀ ਸਦਨ ਪਹੁੰਚ ਚੁੱਕੇ ਹਨ।

Pm modi speech
Pm modi speech

ਜ਼ਿਕਰਯੋਗ ਹੈ ਕਿ ਪਿੱਛਲੇ 75 ਦਿਨਾਂ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ। ਕਿਸਾਨ ਕੇਂਦਰ ਵਲੋਂ ਬਣਾਏ ਗਏ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਵਲੋਂ MSP ਨੂੰ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਮਹੱਤਵਪੂਰਨ ਗੱਲ ਹੈ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਜ਼ਬਰਦਸਤ ਹੰਗਾਮਾ ਹੋਇਆ ਹੈ, ਰਾਜ ਸਭਾ ਵਿੱਚ ਵੀ ਬਹਿਸ ਹੋਈ ਹੈ। ਵਿਰੋਧੀ ਧਿਰਾਂ ਵੱਲੋਂ ਮੋਦੀ ਸਰਕਾਰ ‘ਤੇ ਬਹੁਤ ਸਾਰੇ ਇਲਜ਼ਾਮ ਲਗਾਏ ਗਏ ਹਨ, ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਸੰਬੋਧਨ ਵਿੱਚ ਸਰਕਾਰ ਦੀ ਤਰਫੋਂ ਜਵਾਬ ਦੇਣਗੇ।

ਇਹ ਵੀ ਦੇਖੋ : ਕਿਸਾਨਾਂ ਨੇ ਧੱਕੇ ਨਾਲ ਬੰਦ ਕਰਵਾਈਆ BJP ਆਗੂ ਦਾ ਦਫਤਰ, ਕੀਤੀ ਪੂਰੇ ਪੰਜਾਬ ‘ਚ ਬਾਈਕਾਟ ਦੀ ਤਿਆਰੀ

The post ਰਾਜ ਸਭਾ ਸਦਨ ‘ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ, ਖੇਤੀਬਾੜੀ ਕਾਨੂੰਨਾਂ ‘ਤੇ ਦੇ ਸਕਦੇ ਨੇ ਜਵਾਬ appeared first on Daily Post Punjabi.



Previous Post Next Post

Contact Form