ਕਿਸਾਨਾਂ ਨੂੰ ਸਮਰਥਨ ਕਰਨ ਗਾਜੀਪੁਰ ਬਾਰਡਰ ਪਹੁੰਚੇ ਵਿਰੋਧੀ ਧਿਰ ਦੇ ਸੰਸਦ ਮੈਂਬਰ, ਪੁਲਿਸ ਨੇ ਰੋਕਿਆ

Opposition MPs reached ghazipur : ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਹੁਣ ਇਸ ਨੂੰ ਵੱਖ-ਵੱਖ ਥਾਵਾਂ ਤੋਂ ਸਮਰਥਨ ਮਿਲ ਰਿਹਾ ਹੈ। ਬੀਤੇ ਦਿਨੀਂ ਹਰਿਆਣਾ ਦੇ ਜੀਂਦ ਵਿੱਚ ਇੱਕ ਮਹਾਂ ਪੰਚਾਇਤ ਹੋਈ, ਜਿਸ ਵਿੱਚ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਪ੍ਰਸਤਾਵ ਪਾਸ ਕੀਤਾ ਗਿਆ। ਹੁਣ 6 ਫਰਵਰੀ ਨੂੰ ਹੋਣ ਵਾਲੇ ਚੱਕਾ ਜਾਮ ਲਈ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਇਸ ਮੁੱਦੇ ‘ਤੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਵੀ ਕਿਸਾਨ ਅੰਦੋਲਨ ਦੀ ਗੂੰਜ ਸੁਣ ਰਹੀ ਹੈ। ਐਨਸੀਪੀ ਨੇਤਾ ਸੁਪ੍ਰੀਆ ਸੁਲੇ, ਸ਼੍ਰੋਮਣੀ ਅਕਾਲੀ ਦਲ ਤੋਂ ਹਰਸਿਮਰਤ ਕੌਰ ਬਾਦਲ ਸਮੇਤ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰ ਅੱਜ ਗਾਜੀਪੁਰ ਸਰਹੱਦ ‘ਤੇ ਪਹੁੰਚੇ ਹਨ, ਹਾਲਾਂਕਿ ਉਨ੍ਹਾਂ ਨੂੰ ਪੁਲਿਸ ਨੇ ਰੋਕ ਲਿਆ ਹੈ। ਬੀਤੇ ਕੁੱਝ ਦਿਨਾਂ ਤੋਂ, ਵਿਰੋਧੀ ਧਿਰ ਦੇ ਨੇਤਾ ਲਗਾਤਾਰ ਗਾਜੀਪੁਰ ਸਰਹੱਦ ‘ਤੇ ਇਕੱਠੇ ਹੋ ਰਹੇ ਹਨ। ਰਾਕੇਸ਼ ਟਿਕੈਤ ਦੀ ਅਗਵਾਈ ਹੇਠ ਇੱਥੇ ਕਿਸਾਨ ਅੰਦੋਲਨ ਚੱਲ ਰਿਹਾ ਹੈ।

The post ਕਿਸਾਨਾਂ ਨੂੰ ਸਮਰਥਨ ਕਰਨ ਗਾਜੀਪੁਰ ਬਾਰਡਰ ਪਹੁੰਚੇ ਵਿਰੋਧੀ ਧਿਰ ਦੇ ਸੰਸਦ ਮੈਂਬਰ, ਪੁਲਿਸ ਨੇ ਰੋਕਿਆ appeared first on Daily Post Punjabi.



Previous Post Next Post

Contact Form