ਦੇਸ਼ ਭਰ ‘ਚ ਕਿਸਾਨਾਂ ਦਾ ਚੱਕਾ ਜਾਮ ਅੱਜ, ਸੰਯੁਕਤ ਕਿਸਾਨ ਮੋਰਚੇ ਨੇ ਚੱਕਾ ਜਾਮ ਸਬੰਧੀ ਹਦਾਇਤਾਂ ਜਾਰੀ ਕਰ ਸਹਿਯੋਗ ਕਰਨ ਦੀ ਕੀਤੀ ਅਪੀਲ

Samyukta Kisan Morcha releases guidelines: ਨਵੀਂ ਦਿੱਲੀ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਅੱਜ ਦੇਸ਼ ਭਰ ਵਿੱਚ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਵਲੋਂ ਕੁਝ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸਦੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਲੋਕਾਂ ਨੂੰ ਕਿਸਾਨਾਂ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਗਈ ਹੈ । ਚੱਕਾ ਜਾਮ ਨੂੰ ਲੈ ਕੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਅੱਜ ਦਿੱਲੀ, ਯੂਪੀ ਤੇ ਉੱਤਰਾਖੰਡ ਨੂੰ ਛੱਡ ਕੇ ਬਾਕੀ ਪੂਰੇ ਦੇਸ਼ ਵਿੱਚ ਚੱਕਾ ਜਾਮ ਕਰਨਗੇ। ਉੱਥੇ ਹੀ ਦੂਜੇ ਪਾਸੇ ਹਰਿਆਣਾ ਕਿਸਾਨ ਜਥੇਬੰਦੀਆਂ ਵਲੋਂ ਵੀ ਅੱਜ ਦੇਸ਼ ਭਰ ਵਿੱਚ ਕੀਤੇ ਜਾ ਰਹੇ ਚੱਕਾ ਜਾਮ ਦੇ ਸਮਰਥਨ ਦਾ ਐਲਾਨ ਕੀਤਾ ਗਿਆ ਹੈ।

Samyukta Kisan Morcha releases guidelines
Samyukta Kisan Morcha releases guidelines

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼:
1. ਦੇਸ਼ ਭਰ ਵਿੱਚ ਰਾਸ਼ਟਰੀ ਅਤੇ ਰਾਜਾਂ ਦੇ ਰਾਜ ਮਾਰਗਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਮ ਕੀਤਾ ਜਾਵੇਗਾ।
 2. ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਜਿਵੇਂ ਐਂਬੂਲੈਂਸ, ਸਕੂਲ ਬੱਸ ਆਦਿ ਨੂੰ ਨਹੀਂ ਰੋਕਿਆ ਜਾਵੇਗਾ ।
3. ਚੱਕਾ ਜਾਮ ਪੂਰੀ ਤਰ੍ਹਾਂ ਸ਼ਾਂਤਮਈ ਰਹੇਗਾ । ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰੀ ਅਫ਼ਸਰਾਂ, ਮੁਲਾਜ਼ਮਾਂ ਜਾਂ ਆਮ ਨਾਗਰਿਕਾਂ ਨਾਲ ਕਿਸੇ ਵੀ ਟਕਰਾਅ ਵਿੱਚ ਸ਼ਾਮਿਲ ਨਾ ਹੋਣ ।
4. ਦਿੱਲੀ-NCR ਵਿੱਚ ਕੋਈ ਚੱਕਾ ਜਾਮ ਪ੍ਰੋਗਰਾਮ ਨਹੀਂ ਹੋਵੇਗਾ, ਕਿਉਂਕਿ ਸਾਰੇ ਧਰਨਿਆਂ ਕਰ ਕੇ ਪਹਿਲਾਂ ਹੀ ਇਕ ਚੱਕਾ ਜਾਮ ਲੱਗਾ ਹੋਇਆ ਹੈ।  ਦਿੱਲੀ ਵਿੱਚ ਦਾਖ਼ਲ ਹੋਣ ਲਈ ਸਾਰੀਆਂ ਸੜਕਾਂ ਖੁੱਲ੍ਹੀਆਂ ਰਹਿਣਗੀਆਂ ।
5. ਚੱਕਾ ਜਾਮ ਪ੍ਰੋਗਰਾਮ 3.01 ਵਜੇ ਤੱਕ ਗੱਡੀਆਂ ਦਾ ਹੋਰਨ ਵਜਾ ਕੇ ਕਿਸਾਨਾਂ ਏਕਤਾ ਦਾ ਸੰਦੇਸ਼ ਦਿੰਦਿਆ ਹੋਇਆ ਪੂਰਾ ਹੋਵੇਗਾ ।
6. ਸੰਯੁਕਤ ਕਿਸਾਨ ਮੋਰਚਰਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅੰਨਦਾਤਾ ਨਾਲ ਆਪਣਾ ਸਮਰਥਨ ਅਤੇ ਏਕਤਾ ਦਾ ਇਜ਼ਹਾਰ ਕਰਨ ਲਈ ਇਸ ਵਿੱਚ ਸ਼ਾਮਿਲ ਹੋਣ।

Samyukta Kisan Morcha releases guidelines

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੋ ਲੋਕ ਇੱਥੇ ਨਹੀਂ ਆ ਸਕੇ, ਉਹ ਆਪਣੀਆਂ-ਆਪਣੀਆਂ ਜਗ੍ਹਾ ਤੋਂ ਸ਼ਾਂਤੀਪੂਰਨ ਢੰਗ ਨਾਲ ਚੱਕਾ ਜਾਮ ਕਰਨਗੇ।

ਇਹ ਵੀ ਦੇਖੋ: ਦੇਖੋ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਯੂਪੀ ਦੇ ਗੰਨਾਂ ਉਤਪਾਦਕ ਕਿਸਾਨ ਕਿਵ਼ੇਂ ਹੋ ਰਹੇ ਨੇ ਕਰਜ਼ਾਈ

The post ਦੇਸ਼ ਭਰ ‘ਚ ਕਿਸਾਨਾਂ ਦਾ ਚੱਕਾ ਜਾਮ ਅੱਜ, ਸੰਯੁਕਤ ਕਿਸਾਨ ਮੋਰਚੇ ਨੇ ਚੱਕਾ ਜਾਮ ਸਬੰਧੀ ਹਦਾਇਤਾਂ ਜਾਰੀ ਕਰ ਸਹਿਯੋਗ ਕਰਨ ਦੀ ਕੀਤੀ ਅਪੀਲ appeared first on Daily Post Punjabi.



Previous Post Next Post

Contact Form